Home >>Punjab

ਬੇਅਦਬੀ ਮਾਮਲੇ 'ਚ ਅਦਾਲਤ ਦਾ ਸਭ ਤੋਂ ਪਹਿਲਾ ਫ਼ੈਸਲਾ, 3 ਡੇਰਾ ਪ੍ਰੇਮੀ ਦੋਸ਼ੀ ਕਰਾਰ

2015 ਵਿਚ ਮੋਗਾ ਦੇ ਪਿੰਡ ਮੱਲਕੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਪਾੜ ਕੇ ਗਲੀਆਂ ਵਿੱਚ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਤੋਂ ਬਾਅਦ ਪਿੰਡ ਦੀ ਸੰਗਤ ਵੱਲੋਂ ਇਸ ਸਬੰਧੀ ਕੇਸ ਦਰਜ ਕਰਵਾਇਆ ਗਿਆ ਸੀ। 

Advertisement
ਬੇਅਦਬੀ ਮਾਮਲੇ 'ਚ ਅਦਾਲਤ ਦਾ ਸਭ ਤੋਂ ਪਹਿਲਾ ਫ਼ੈਸਲਾ, 3 ਡੇਰਾ ਪ੍ਰੇਮੀ ਦੋਸ਼ੀ ਕਰਾਰ
Stop
Zee Media Bureau|Updated: Jul 07, 2022, 02:58 PM IST

ਨਵਦੀਪ ਮਹੇਸਰੀ/ ਮੋਗਾ: ਪੰਜਾਬ 'ਚ ਬੇਅਦਬੀ ਦੀਆਂ ਘਟਨਾਵਾਂ 'ਚ ਮੋਗਾ ਅਦਾਲਤ ਨੇ ਦਿੱਤਾ ਪਹਿਲਾ ਤੇ ਵੱਡਾ ਫੈਸਲਾ ਸੁਣਾਇਆ ਹੈ। ਮੋਗਾ ਦੇ ਪਿੰਡ ਮੱਲਕੇ ਵਿਚ 2015 ਵਿਚ ਹੋਈ ਬੇਅਦਬੀ ਮਾਮਲੇ ਤੇ ਅਦਾਲਤ ਨੇ 3 ਡੇਰਾ ਪ੍ਰੇਮੀਆਂ ਨੂੰ ਦੋਸ਼ੀ ਬਣਾਇਆ ਹੈ। ਬੇਅਦਬੀ ਮਾਮਲੇ 'ਚ ਤਿੰਨਾਂ ਨੂੰ ਧਾਰਾ 120ਬੀ ਤਹਿਤ 3-3 ਸਾਲ ਦੀ ਕੈਦ ਅਤੇ 5-5 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਇਸ ਦੌਰਾਨ ਐੱਸ.ਐੱਸ.ਪੀ. ਮੋਗਾ ਵੀ ਅਦਾਲਤ ਵਿਚ ਹਾਜ਼ਰ ਸਨ।

 

ਦੱਸ ਦੇਈਏ ਕਿ 2015 ਵਿਚ ਮੋਗਾ ਦੇ ਪਿੰਡ ਮੱਲਕੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਪਾੜ ਕੇ ਗਲੀਆਂ ਵਿੱਚ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਤੋਂ ਬਾਅਦ ਪਿੰਡ ਦੀ ਸੰਗਤ ਵੱਲੋਂ ਇਸ ਸਬੰਧੀ ਕੇਸ ਦਰਜ ਕਰਵਾਇਆ ਗਿਆ ਸੀ, ਜਿਸ ਸਬੰਧੀ ਅੱਜ ਮੋਗਾ ਦੀ ਮਾਣਯੋਗ ਅਦਾਲਤ ਵਿੱਚ ਨਾਮਜ਼ਦ ਅੱਠ ਵਿਅਕਤੀਆਂ ਖ਼ਿਲਾਫ਼ ਕੇਸ ਦੀ ਸੁਣਵਾਈ ਹੋਈ। ਇਸ ਦੌਰਾਨ ਮੋਗਾ ਦੇ ਚਾਰੇ ਪਾਸੇ ਪੁਲਿਸ ਬਲ ਤਾਇਨਾਤ ਕੀਤੇ ਗਏ ਸਨ ਤਾਂ ਜੋ ਕੋਈ ਘਟਨਾ ਨਾ ਵਾਪਰੇ। ਇਹ ਵੀ ਦੱਸ ਦੇਈਏ ਕਿ ਅੱਜ 5 ਡੇਰਾ ਪ੍ਰੇਮੀਆਂ ਨੂੰ ਅਦਾਲਤ ਵਿਚ ਪੇਸ਼ੀ ਲਈ ਲਿਆਂਦਾ ਗਿਆ ਜਦੋਂ ਕਿ 3 ਵਿਅਕਤੀ ਦੋਸ਼ੀ ਪਾਏ ਗਏ।

 

ਇਸ ਦੌਰਾਨ ਮੁੱਖ ਗਵਾਹ ਗੁਰਸੇਵਕ ਸਿੰਘ ਮੱਲ ਨੇ ਦੱਸਿਆ ਕਿ ਉਹ 2015 ਤੋਂ ਲਗਾਤਾਰ ਅਦਾਲਤ ਦੇ ਚੱਕਰ ਕੱਟ ਰਿਹਾ ਹੈ। ਇੱਥੋਂ ਤੱਕ ਕਿ ਇਸ ਮਾਮਲੇ ਨੂੰ ਡੇਰਾ ਪ੍ਰੇਮੀਆਂ ਵੱਲੋਂ ਮਾਣਯੋਗ ਹਾਈਕੋਰਟ ਵਿਚ ਵੀ ਲਿਜਾਇਆ ਗਿਆ ਸੀ ਜਿੱਥੇ ਮਾਨਯੋਗ ਅਦਾਲਤ ਨੇ ਵੀ ਇਸ ਕੇਸ ਨੂੰ ਮੋਗਾ ਭੇਜ ਦਿੱਤਾ ਸੀ ਜਿਸ ਦੀ ਅੱਜ ਸੁਣਵਾਈ ਹੋਈ।

 

ਐਸ. ਆਈ. ਟੀ. ਦੇ ਮੈਂਬਰ ਇੰਸਪੈਕਟਰ ਦਲਜੀਤ ਸਿੰਘ ਦੱਸਿਆ ਕਿ ਅਸੀਂ ਅੱਜ ਵਾਹਿਗੁਰੂ ਦਾ ਸ਼ੁਕਰ ਕਰਦੇ ਹਾਂ ਕਿ ਅਦਾਲਤ ਨੇ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾ ਸੁਣਾਈ ਹੈ ਅਤੇ ਜਿਹੜੇ ਦੋ ਦੋਸ਼ੀ ਅਦਾਲਤ ਨੇ ਬਰੀ ਕੀਤੇ ਹਨ ਉਨ੍ਹਾਂ ਦੇ ਖਿਲਾਫ ਵੀ ਜਲਦ ਅਸੀਂ ਕਾਨੂੰਨੀ ਰਾਏ ਲੈ ਕੇ ਅਪੀਲ ਅਦਾਲਤ ਵਿੱਚ ਕਰਾਂਗੇ।

 

ਉੱਥੇ ਹੀ ਸਿੱਖ ਆਗੂ ਅਮਰੀਕ ਸਿੰਘ ਅਜਨਾਲਾ ਨੇ ਵੀ ਅਦਾਲਤ ਦਾ ਕੀਤਾ ਧੰਨਵਾਦ ਕਿਹਾ ਕਿ ਜਿਸ ਤਰ੍ਹਾਂ ਅਦਾਲਤ ਨੇ ਇਹ ਫੈਸਲਾ ਸੁਣਾਇਆ ਹੈ ਉਸੇ ਤਰ੍ਹਾਂ ਹੋਰ ਜਗ੍ਹਾ ਤੇ ਹੋਈਆਂ ਬੇਅਦਬੀਆਂ ਦੇ ਮਾਮਲੇ 'ਚ ਵੀ ਜਲਦ ਅਦਾਲਤ ਆਪਣਾ ਫੈਸਲਾ ਸੁਣਾਏਗੀ ਅਤੇ ਨਾਲ ਹੀ ਉਨ੍ਹਾਂ ਕਿਹਾ ਕਿ ਜੋ ਦੋਸ਼ੀ ਬਰੀ ਕੀਤੇ ਗਏ ਹਨ ਉਨ੍ਹਾਂ ਨੂੰ ਵੀ ਜਲਦ ਤੋਂ ਜਲਦ ਸਜ਼ਾ ਸੁਣਾਈ ਜਾਵੇ।

 

WATCH LIVE TV 

Read More
{}{}