Home >>Punjab

Bathinda News: ਪਿੰਡ ਮਲਕਣਾ 'ਚ ਮਕਾਨ ਦੀ ਛੱਤ ਡਿੱਗਣ ਕਾਰਨ ਮਜ਼ਦੂਰ ਦੀ ਮੌਤ

Bathinda News: ਬਠਿੰਡਾ ਜ਼ਿਲ੍ਹੇ ਦੇ ਪਿੰਡ ਮਲਕਣਾ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ। ਭਾਰੀ ਮੀਂਹ ਪੈਣ ਕਾਰਨ ਇੱਕ ਮਕਾਨ ਦੀ ਛੱਤ ਡਿੱਗ ਜਾਣ ਕਾਰਨ ਮਜ਼ਦੂਰ ਦੀ ਮੌਤ ਹੋ ਗਈ।

Advertisement
Bathinda News: ਪਿੰਡ ਮਲਕਣਾ 'ਚ ਮਕਾਨ ਦੀ ਛੱਤ ਡਿੱਗਣ ਕਾਰਨ ਮਜ਼ਦੂਰ ਦੀ ਮੌਤ
Stop
Ravinder Singh|Updated: Jun 26, 2023, 02:11 PM IST

Bathinda News: ਲੰਘੀ ਰਾਤ ਰੁਕ-ਰੁਕ ਕੇ ਹੋਏ ਮੀਂਹ ਨਾਲ ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਮਲਕਾਣਾ ਦੇ ਘਰ ਦੀ ਛੱਤ ਡਿੱਗਣ ਨਾਲ ਇੱਕ ਮਜ਼ਦੂਰ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।  ਸਕੂਲ ਵਿੱਚ ਛੁੱਟੀ ਹੋਣ ਕਾਰਨ ਮਜ਼ਦੂਰ ਦੀ ਪਤਨੀ ਅਤੇ ਬੱਚੇ ਘਰ ਨਹੀਂ ਸਨ। ਪਰਿਵਾਰ ਦੇ ਬਾਕੀ ਮੈਂਬਰ ਕਿਸੇ ਰਿਸ਼ਤੇਦਾਰੀ ਵਿੱਚ ਗਏ ਹੋਣ ਕਾਰਨ ਬਚਾਅ ਹੋ ਗਿਆ ਇਸ ਸਬੰਧੀ ਪਿੰਡ ਵਾਸੀਆਂ ਨੇ ਦੱਸਿਆ ਕਿ ਰਾਤ ਸਮੇਂ ਪਏ ਮੀਂਹ ਦਾ ਪਾਣੀ ਛੱਤ ’ਤੇ ਇਕੱਠਾ ਹੋ ਗਿਆ।

ਰਾਮਪਾਲ ਸਿੰਘ ਪੁੱਤਰ ਸੁਰਜੀਤ ਸਿੰਘ ਉਸ ਮਕਾਨ ਵਿੱਚ ਸੁੱਤਾ ਪਿਆ ਸੀ ਤਾਂ ਅਚਾਨਕ ਛੱਤ ਡਿੱਗ ਪਈ ਅਤੇ ਮਲਬੇ ਹੇਠ ਆਉਣ ਨਾਲ ਮਜ਼ਦੂਰ ਦੀ ਮੌਤ ਹੋ ਗਈ, ਜਿਸ ਦਾ ਲੋਕਾਂ ਨੂੰ ਸਵੇਰੇ ਪਤਾ ਲੱਗਾ। ਪਿੰਡ ਦੇ ਸਰਪੰਚ ਬਲਵਿੰਦਰ ਸਿੰਘ ਤੇ ਬੇਅੰਤ ਸਿੰਘ ਤੇ ਪਿੰਡ ਵਾਸੀਆਂ ਨੇ ਮਜ਼ਦੂਰ ਪਰਿਵਾਰ ਦੀ ਪਤਨੀ ਤੇ ਦੋ ਬੱਚਿਆਂ ਲਈ ਮੁੜ ਤੋਂ ਘਰ ਬਣਾਉਣ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ।

ਮਕਾਨ ਦੀ ਛੱਤ ਡਿੱਗਣ ਕਾਰਨ ਮਜ਼ਦੂਰ ਦੀ ਮੌਤ ਨੂੰ ਲੈ ਕੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਪਿੰਡ ਵਾਸੀਆਂ ਨੇ ਗਰੀਬ ਪਰਿਵਾਰ ਨੂੰ ਮਾਲੀ ਸਹਾਇਤਾ ਦੇਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ : Delhi Railway Station Women died: ਦਿੱਲੀ ਰੇਲਵੇ ਸਟੇਸ਼ਨ 'ਚ ਜਮ੍ਹਾਂ ਹੋਏ ਪਾਣੀ 'ਚ ਕਰੰਟ ਆਉਣ ਨਾਲ ਔਰਤ ਦੀ ਮੌਤ

ਕਾਬਿਲੇਗੌਰ ਹੈ ਕਿ ਇਸ ਵਾਰ ਜੂਨ ਮਹੀਨੇ ਵਿੱਚ ਵੀ ਬਰਸਾਤ ਦੇ ਰਿਕਾਰਡ ਟੁੱਟ ਗਏ ਹਨ। ਮੌਸਮ  ਵਿਭਾਗ ਨੇ ਅਗਲੇ ਚਾਰ ਦਿਨਾਂ ਤੱਕ ਪੰਜਾਬ ਵਿੱਚ ਭਾਰੀ ਮੀਂਹ ਲਈ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ। ਪੰਜਾਬ ਦੇ ਜ਼ਿਆਦਾ ਹਿੱਸਿਆਂ ਵਿੱਚ ਮੌਸਮ ਖ਼ਰਾਬ ਰਹਿਣ ਦੇ ਆਸਾਰ ਹਨ। ਮੌਸਮ ਵਿਭਾਗ ਨੇ ਦੱਸਿਆ ਹੈ ਕਿ ਸੋਮਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ 'ਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਮੰਗਲਵਾਰ ਅਤੇ ਬੁੱਧਵਾਰ ਨੂੰ ਵੀ ਤੇਜ਼ ਤੂਫ਼ਾਨ ਦੇ ਨਾਲ ਕਈ ਹਿੱਸਿਆਂ ਵਿੱਚ ਭਾਰੀ ਬਾਰਸ਼ ਹੋਵੇਗੀ। 29 ਜੂਨ ਨੂੰ ਕੁਝ ਹਿੱਸਿਆਂ ਵਿੱਚ ਮੀਂਹ ਤੇ ਤੇਜ਼ ਹਵਾਵਾਂ ਨਾਲ ਮੀਂਹ ਪਵੇਗਾ। ਮੌਸਮ ਵਿਭਾਗ ਨੇ ਲੋਕਾਂ ਨੂੰ ਘਰਾਂ ਵਿੱਚ ਬਾਹਰ ਨਾ ਨਿਕਲਣ ਦੀ ਹਦਾਇਤ ਕੀਤੀ ਹੈ ਤੇ ਇਸ ਤੋਂ ਇਲਾਵਾ ਦਰੱਖਤਾਂ ਥੱਲੇ ਨਾ ਖੜ੍ਹਨ ਦੀ ਵੀ ਅਪੀਲ ਕੀਤੀ।

ਇਹ ਵੀ ਪੜ੍ਹੋ : Lawrence Bishnoi Gang: ਲਾਰੈਂਸ ਬਿਸ਼ਨੋਈ ਗਿਰੋਹ ਦੀ ਆੜ 'ਚ ਵਸੂਲੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

 

Read More
{}{}