Home >>Punjab

ਬੰਦੀ ਸਿੰਘਾਂ ਦੀ ਰਿਹਾਈ ਲਈ SGPC ਦਾ ਪੰਜਾਬ ਭਰ 'ਚ ਪ੍ਰਦਰਸ਼ਨ, ਕਾਲੇ ਕੱਪੜੇ ਪਾ ਕੇ ਜਤਾਇਆ ਰੋਸ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਭਰ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਜ਼ਿਲ੍ਹਾ ਹੈਡਕੁਆਟਰਾਂ ਦੇ ਬਾਹਰ ਕਾਲੇ ਕੱਪੜੇ ਪਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

Advertisement
ਬੰਦੀ ਸਿੰਘਾਂ ਦੀ ਰਿਹਾਈ ਲਈ SGPC ਦਾ ਪੰਜਾਬ ਭਰ 'ਚ ਪ੍ਰਦਰਸ਼ਨ, ਕਾਲੇ ਕੱਪੜੇ ਪਾ ਕੇ ਜਤਾਇਆ ਰੋਸ
Stop
Zee News Desk|Updated: Sep 12, 2022, 12:56 PM IST

ਚੰਡੀਗੜ੍ਹ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ ਸੰਘਰਸ਼ ਜਾਰੀ ਹੈ। ਪੰਜਾਬ ਭਰ ਵਿੱਚ ਅੱਜ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਕਾਲੇ ਚੋਲੇ ਪਾ ਕੇ ਜ਼ਿਲ੍ਹਾ ਹੈਡਕਾਰਟਰਾਂ ਦੇ ਬਾਹਰ ਧਰਨਾ ਦਿੱਤਾ ਗਿਆ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਜ਼ਿਲ੍ਹਾਂ ਅਧਿਕਾਰੀਆਂ ਨੂੰ ਮੈਮੋਰੈਂਡਮ ਵੀ ਸੌਂਪਿਆ ਗਿਆ। 

 ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕਿਹਾ ਗਿਆ ਕਿ ਕੇਂਦਰ ਸਰਕਾਰ ਵੱਲੋਂ ਬੰਦੀ ਸਿੰਘਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ।  ਉਨ੍ਹਾਂ ਕਿਹਾ ਕਿ ਆਜ਼ਾਦੀ ਲਈ 80 ਪ੍ਰਤੀਸ਼ਤ ਕੁਰਬਾਨੀਆਂ ਕਰਨ ਵਾਲੇ ਸਿੱਖਾਂ ਨਾਲ ਕੇਂਦਰ ਸਰਾਕਰ ਵਿਤਕਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਰਾਜੀਵ ਗਾਂਧੀ ਦੇ ਕਾਤਲ ਨੂੰ ਛੱਡਿਆ ਗਿਆ ਜ਼ਬਰ ਜਨਾਹ ਕਰਨ ਵਾਲਿਆਂ ਨੂੰ ਰਿਹਾਅ ਕੀਤਾ ਗਿਆ ਪਰ ਬੰਦੀ ਸਿੰਘਾਂ ਦੀ ਰਿਹਾਈ ਤੇ ਸਰਕਾਰ ਚੁੱਪ ਧਾਰੀ ਬੈਠੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਕੇਂਦਰ ਸਰਕਾਰ ਵੱਲੋਂ ਰਿਹਾਅ ਨਾ ਕਰਨਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ।

ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕੇਂਦਰ ਸਰਕਾਰ ਬੰਦੀ ਸਿੰਘਾਂ ਲਈ ਕਠੋਰ ਨਾ ਬਣੇ। ਉਨ੍ਹਾਂ ਵੱਲੋਂ ਕਿਹਾ ਗਿਆ ਕਿ ਕੁਝ ਦਿਨ ਪਹਿਲਾ ਹੀ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਚਿੱਠੀ ਲਿਖ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗੱਲਬਾਤ ਲਈ ਸਮਾਂ ਮੰਗਿਆ ਗਿਆ ਸੀ। ਪਰ ਅਫਸੋਸ ਦੀ ਗੱਲ ਕੀ ਕੇਂਦਰ ਸਰਕਾਰ ਇਸ ਮੁੱਦੇ 'ਤੇ ਗੱਲ ਕਰਨ ਨੂੰ ਵੀ ਤਿਆਰ ਨਹੀਂ ਹੈ।

WATCH LIVE TV

 

Read More
{}{}