Home >>Punjab

Jalandhar News: ਜਲੰਧਰ 'ਚ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਾਲੇ ਐਨਕਾਊਂਟਰ, ਇੱਕ ਤਸਕਰ ਦੇ ਲੱਗੀ ਗੋਲੀ

Jalandhar News:  ਨਸ਼ਾ ਤਸਕਰਾਂ 'ਤੇ ਛਾਪੇਮਾਰੀ ਕਰਨ ਆਈ ਪੁਲਿਸ ਪਾਰਟੀ 'ਤੇ ਗੋਲੀਆਂ ਚਲਾ ਦਿੱਤੀਆਂ ਅਤੇ ਉਥੋਂ ਫ਼ਰਾਰ ਹੋ ਗਏ | ਇਸ ਦੌਰਾਨ ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ।

Advertisement
Jalandhar News: ਜਲੰਧਰ 'ਚ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਾਲੇ ਐਨਕਾਊਂਟਰ, ਇੱਕ ਤਸਕਰ ਦੇ ਲੱਗੀ ਗੋਲੀ
Stop
Manpreet Singh|Updated: Mar 07, 2024, 07:11 PM IST

Jalandhar News: ਜਲੰਧਰ ਦੇ ਸ਼ਾਹਕੋਟ ਨੇੜੇ ਦਿਹਾਤੀ ਪੁਲਿਸ ਵੱਲੋਂ ਇੱਕ ਐਨਕਾਊਂਟਰ ਕੀਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਸ਼ਾ ਤਸਕਰਾਂ 'ਤੇ ਛਾਪੇਮਾਰੀ ਕਰਨ ਆਈ ਪੁਲਿਸ ਪਾਰਟੀ 'ਤੇ ਗੋਲੀਆਂ ਚਲਾ ਦਿੱਤੀਆਂ ਅਤੇ ਉਥੋਂ ਫ਼ਰਾਰ ਹੋ ਗਏ | ਇਸ ਦੌਰਾਨ ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ। ਸੂਤਰਾਂ ਮੁਤਾਬਿਕ ਇਸ ਘਟਨਾ ਵਿੱਚ ਇਕ ਤਸਕਰ ਨੂੰ ਗੋਲੀ ਲੱਗੀ ਹੈ।

ਜਲੰਧਰ ਦਿਹਾਤ ਪੁਲਿਸ ਦੇ ਸੀਨੀਅਰ ਅਧਿਕਾਰੀ ਘਟਨਾ ਵਾਲੀ ਥਾਂ 'ਤੇ ਪਹੁੰਚ ਗਏ ਹਨ। ਇਹ ਮੁਕਾਬਲਾ ਵੀਰਵਾਰ ਦੁਪਹਿਰ ਨੂੰ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਾਲੇ ਹੋਇਆ। ਮੁਲਜ਼ਮਾਂ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਚੱਲਦੀ ਕਾਰ ’ਚੋਂ ਫਾਇਰਿੰਗ ਸ਼ੁਰੂ ਕਰ ਦਿੱਤੀ। ਜ਼ਖ਼ਮੀ ਮੁਲਜ਼ਮ ਦੀ ਪਛਾਣ ਗੁਰਪ੍ਰੀਤ ਉਰਫ਼ ਗੋਪੀ ਵਜੋਂ ਹੋਈ ਹੈ।

ਇਹ ਵੀ ਪੜ੍ਹੋ:  Election Comission News: ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜੇ 7 ਉਮੀਦਵਾਰ ਅਯੋਗ ਕਰਾਰ!

ਪੁਲਿਸ ਨੇ ਕਾਫੀ ਦੂਰ ਤੱਕ ਦੋਸ਼ੀਆਂ ਦਾ ਪਿੱਛਾ ਕੀਤਾ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਨੇ ਵਾਰਦਾਤ ਵਾਲੀ ਥਾਂ ਤੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਕੋਲੋਂ ਦੋ ਪਿਸਤੌਲ, ਮੈਗਜ਼ੀਨ ਅਤੇ ਕਾਰਤੂਸ ਬਰਾਮਦ ਹੋਏ ਹਨ। ਜ਼ਖ਼ਮੀ ਮੁਲਜ਼ਮ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਪੁਲਿਸ ਨੇ ਆਰਮਜ਼ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: Lawrence Bishnoi News: ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸ਼ੂਟਰ ਗ੍ਰਿਫ਼ਤਾਰ, ਨੇਪਾਲ ਭੱਜਣ ਦੀ ਕਰ ਰਹੇ ਸੀ ਕੋਸ਼ਿਸ਼

Read More
{}{}