Home >>Punjab

OP Soni News: ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਅਦਾਲਤ 'ਚ ਪੇਸ਼, ਦੋ ਦਿਨ ਦੇ ਵਿਜੀਲੈਂਸ ਰਿਮਾਂਡ 'ਤੇ ਭੇਜਿਆ

Mohali News: ਵਿਵਾਦਾਂ ਵਿੱਚ ਘਿਰੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਵਿਜੀਲੈਂਸ ਨੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅਦਾਲਤ ਵਿੱਚ ਪੇਸ਼ ਕੀਤਾ।

Advertisement
OP Soni News: ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਅਦਾਲਤ 'ਚ ਪੇਸ਼, ਦੋ ਦਿਨ ਦੇ ਵਿਜੀਲੈਂਸ ਰਿਮਾਂਡ 'ਤੇ ਭੇਜਿਆ
Stop
Ravinder Singh|Updated: Jul 10, 2023, 03:07 PM IST

OP Soni News:  ਪੰਜਾਬ ਨੇ ਇੱਕ ਹੋਰ ਕਾਂਗਰਸ ਦੇ ਸਾਬਕਾ ਮੰਤਰੀ ਉਤੇ ਸ਼ਿਕੰਜਾ ਕੱਸ ਲਿਆ ਹੈ। ਪੰਜਾਬ ਦੇ ਸਾਬਕਾ ਡਿਪਟੀ ਸੀਐਮ ਓਮ ਪ੍ਰਕਾਸ਼ ਸੋਨੀ ਨੂੰ ਵਿਜੀਲੈਂਸ ਵੱਲੋਂ ਗ੍ਰਿਫਤਾਰ ਕਰਨ ਪਿੱਛੋਂ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਸਾਬਕਾ ਉਪ ਮੁੱਖ ਮੰਤਰੀ ਨੂੰ ਦੋ ਦਿਨ ਲਈ ਵਿਜੀਲੈਂਸ ਰਿਮਾਂਡ ਉਤੇ ਭੇਜ ਦਿੱਤਾ ਹੈ। ਓਪੀ ਸੋਨੀ ਨੂੰ 12 ਜੁਲਾਈ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਦੂਜੇ ਪਾਸੇ ਇਸ ਨੂੰ ਸਿਆਸੀ ਦੁਸ਼ਮਣੀ ਕਰਾਰ ਦਿੰਦਿਆਂ ਕਾਂਗਰਸੀਆਂ ਨੇ ਸੋਮਵਾਰ ਦੁਪਹਿਰ 1 ਵਜੇ ਅਦਾਲਤ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਸੀ। ਪੁਲਿਸ ਨੇ ਸੋਨੀ ਨੂੰ ਅਦਾਲਤ ਵਿੱਚ ਪੇਸ਼ ਕਰਨ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ। ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸ ਆਗੂ ਤੇ ਵਰਕਰ ਇਕੱਠੇ ਹੋਏ ਸਨ। ਪੰਜਾਬ ਪ੍ਰਦੇਸ਼ ਕਾਂਗਰਸ ਇਕਾਈ ਦੇ ਪ੍ਰਧਾਨ ਰਾਜਾ ਵੜਿੰਗ, ਸਾਬਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਤੇ ਹੋਰ ਕਾਂਗਰਸੀ ਆਗੂਆਂ ਨੇ ਓਮਪ੍ਰਕਾਸ਼ ਸੋਨੀ ਦੀ ਗ੍ਰਿਫਤਾਰੀ ਦੇ ਰੋਸ ਵਜੋਂ ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਦੇ ਬਾਹਰ ਨਾਅਰੇਬਾਜ਼ੀ ਕੀਤੀ।

ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੌਰਭ ਮਦਾਨ ਮਿੱਠੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਦਲੇ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਨੇ ਓਪੀ ਸੋਨੀ ਦੀ ਹਮਾਇਤ ਕਰਦੇ ਹੋਏ ਕਿਹਾ ਕਿ ਸ਼ਹਿਰ ਦੇ ਮੇਅਰ ਬਣੇ, ਫਿਰ ਵਿਧਾਇਕ ਤੇ ਫਿਰ ਪੰਜਾਬ ਦੇ ਉਪ ਮੁੱਖ ਮੰਤਰੀ! ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ : Punjab Weather Today: ਪੰਜਾਬ 'ਚ ਹੜ੍ਹ ਵਰਗੇ ਬਣੇ ਹਾਲਾਤ! ਪ੍ਰਸ਼ਾਸਨ ਹਾਈ ਅਲਰਟ 'ਤੇ, ਸਕੂਲ ਬੰਦ ਕਰਨ ਦੇ ਹੁਕਮ

ਕਾਬਿਲੇਗੌਰ ਹੈ ਕਿ ਐਤਵਾਰ ਨੂੰ ਵਿਜੀਲੈਂਸ ਨੇ ਸਾਬਕਾ ਡਿਪਟੀ ਸੀਐਮ ਸੋਨੀ ਨੂੰ 8 ਮਹੀਨਿਆਂ ਦੀ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਦੇ ਘਰੋਂ ਗ੍ਰਿਫਤਾਰ ਕੀਤਾ ਸੀ। ਸੋਨੀ 'ਤੇ ਦੋਸ਼ ਹਨ ਕਿ ਉਨ੍ਹਾਂ ਦੇ ਖਰਚੇ ਉਨ੍ਹਾਂ ਦੀ ਕਮਾਈ ਤੋਂ ਕਈ ਗੁਣਾ ਜ਼ਿਆਦਾ ਹਨ। 1 ਅਪ੍ਰੈਲ 2016 ਤੋਂ 31 ਮਾਰਚ 2022 ਤੱਕ ਸੋਨੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਆਮਦਨ 4.52 ਕਰੋੜ ਰੁਪਏ ਸੀ, ਜਦਕਿ ਖਰਚਾ 12.48 ਕਰੋੜ ਰੁਪਏ ਸੀ। ਇਹ ਖਰਚਾ ਅਣਪਛਾਤੇ ਸਰੋਤਾਂ ਤੋਂ ਹੋਈ ਆਮਦਨ ਨਾਲੋਂ 7.96 ਕਰੋੜ ਰੁਪਏ ਵੱਧ ਸੀ। ਇਸ ਦੌਰਾਨ ਸੋਨੀ ਨੇ ਆਪਣੀ ਪਤਨੀ ਸੁਮਨ ਸੋਨੀ ਅਤੇ ਬੇਟੇ ਰਾਘਵ ਸੋਨੀ ਦੇ ਨਾਂ 'ਤੇ ਜਾਇਦਾਦਾਂ ਖਰੀਦੀਆਂ।

ਇਹ ਵੀ ਪੜ੍ਹੋ : Punjab News: ਮੋਗਾ ਵਿੱਚ ਨੌਜਵਾਨ ਦੀ ਮਨੀਲਾ ਵਿਖੇ ਗੋਲੀ ਮਾਰ ਕੇ ਹੱਤਿਆ; ਪਿੰਡ 'ਚ ਸੋਗ ਦੀ ਲਹਿਰ

 

Read More
{}{}