Home >>Punjab

Joginder Pal Bhoa News: ਮਾਈਨਿੰਗ ਨੂੰ ਲੈ ਕੈ ਸਾਬਕਾ ਵਿਧਾਇਕ ਭੋਆ ਨੇ ਸਰਕਾਰ 'ਤੇ ਚੁੱਕੇ ਸਵਾਲ

Joginder Pal Bhoa News: ਪਠਾਨਕੋਟ ਦੇ ਹਲਕਾ ਭੋਆ ਤੋਂ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਜ਼ਮਾਨਤ ਮਿਲਣ ਮਗਰੋਂ ਸਰਕਾਰ ਉਪਰ ਵੱਡਾ ਹਮਲਾ ਬੋਲ ਦਿੱਤਾ ਹੈ।

Advertisement
Joginder Pal Bhoa News: ਮਾਈਨਿੰਗ ਨੂੰ ਲੈ ਕੈ ਸਾਬਕਾ ਵਿਧਾਇਕ ਭੋਆ ਨੇ ਸਰਕਾਰ 'ਤੇ ਚੁੱਕੇ ਸਵਾਲ
Stop
Ravinder Singh|Updated: Jan 11, 2024, 06:58 AM IST

Joginder Pal Boha News: ਨਜਾਇਜ਼ ਮਾਈਨਿੰਗ ਮਾਮਲੇ ਵਿੱਚ ਘਿਰੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਜ਼ਮਾਨਤ ਮਿਲਣ ਮਗਰੋਂ ਕਾਨਫਰੰਸ ਕਰਕੇ ਸਰਕਾਰ ਦੀ ਕਾਰਗੁਜ਼ਾਰੀ ਉਪਰ ਸਵਾਲੀਆਂ ਨਿਸ਼ਾਨ ਖੜ੍ਹੇ ਕੀਤੇ।

ਉਨ੍ਹਾਂ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਐਲਾਨ ਕੀਤਾ ਸੀ ਕਿ ਉਹ ਮਾਈਨਿੰਗ ਤੋਂ ਕਰੋੜਾਂ ਰੁਪਏ ਦਾ ਮਾਲੀਆ ਇਕੱਠਾ ਕਰੇਗੀ। ਇਸ ਮਾਲੀਆ ਨੂੰ ਪੰਜਾਬ ਦੇ ਵਿਕਾਸ ਲਈ ਇਸਤੇਮਾਲ ਜਾਵੇਗਾ ਪਰ ਹੁਣ ਸਰਕਾਰ ਨੂੰ ਸੱਤਾ ਵਿੱਚ ਆਏ ਦੋ ਸਾਲ ਬੀਤ ਚੁੱਕੇ ਹਨ ਪਰ ਹੁਣ ਤੱਕ ਪੰਜਾਬ ਸਰਕਾਰ ਵੱਲੋਂ ਮਾਈਨਿੰਗ ਨੀਤੀ ਨੂੰ ਪੰਜਾਬ ਵਿੱਚ ਲਾਗੂ ਨਹੀਂ ਕੀਤਾ ਗਿਆ, ਜਿਸ ਕਾਰਨ ਪਠਾਨਕੋਟ ਵਿੱਚ ਚੱਲ ਰਹੀ ਕਰੱਸ਼ਰ ਸਨਅਤ ਤਬਾਹੀ ਦੇ ਕੰਢੇ ’ਤੇ ਹੈ।

ਕਾਬਿਲੇਗੌਰ ਹੈ ਕਿ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਕਾਂਗਰਸ ਦੇ ਸਾਬਕਾ ਵਿਧਾਇਕ ਵਿਧਾਇਕ ਜੋਗਿੰਦਰ ਪਾਲ ਭੋਆ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ, ਜਿਸ ਨੂੰ ਲੈ ਕੇ ਸਾਬਕਾ ਵਿਧਾਇਕ ਯੋਗਿੰਦਰ ਪਾਲ ਦੇ ਜ਼ਮਾਨਤ 'ਤੇ ਰਿਹਾਅ ਹੋਣ ਤੋਂ ਬਾਅਦ ਉਨ੍ਹਾਂ ਪੰਜਾਬ ਸਰਕਾਰ ਉਪਰ ਹਮਲਾ ਬੋਲਿਆ।

ਇਸ ਦੌਰਾਨ ਉਨ੍ਹਾਂ ਕਿਹਾ ਕਿ ਜੇਕਰ ਕਰੱਸ਼ਰ ਚੱਲ ਰਹੇ ਹਨ ਤਾਂ ਕਿਸ ਦੇ ਇਸ਼ਾਰੇ 'ਤੇ ਚੱਲ ਰਹੇ ਹਨ ਕਿਉਂਕਿ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਮਾਈਨਿੰਗ ਪਾਲਿਸੀ ਨੂੰ ਲਾਗੂ ਨਹੀਂ ਕੀਤਾ ਗਿਆ, ਜਿਸ ਕਾਰਨ ਪੰਜਾਬ ਸਰਕਾਰ ਦੇ ਖਜ਼ਾਨੇ ਨੂੰ ਕਰੋੜਾਂ ਦਾ ਨੁਕਸਾਨ ਹੋ ਰਿਹਾ ਹੈ, ਉਥੇ ਹੀ ਕੁਝ ਲੋਕ ਮਿਲੀਭੁਗਤ ਨਾਲ ਆਪਣੇ ਕਰੱਸ਼ਰ ਚਲਾ ਰਹੇ ਹਨ।

ਇਹ ਵੀ ਪੜ੍ਹੋ : Chandigarh Mayor Election News: ਚੰਡੀਗੜ੍ਹ ਦੇ ਨਵੇਂ ਮੇਅਰ ਦੀ 18 ਜਨਵਰੀ ਨੂੰ ਹੋਵੇਗੀ ਚੋਣ; ਡਿਪਟੀ ਕਮਿਸ਼ਨਰ ਨੇ ਜਾਰੀ ਕੀਤਾ ਨੋਟਿਸ

ਰੇਤਾ-ਬੱਜਰੀ ਮਹਿੰਗੇ ਭਾਅ 'ਤੇ ਵੇਚ ਕੇ ਪੰਜਾਬ ਸਰਕਾਰ ਦੇ ਖਜ਼ਾਨੇ ਨੂੰ ਚੂਨਾ ਲਗਾ ਰਹੇ ਹਨ। ਉਨ੍ਹਾਂ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖਿਲਾਫ ਮੋਰਚਾ ਖੋਲ੍ਹਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਇਸ ਪਾਸੇ ਹੋਰ ਧਿਆਨ ਨਾ ਦਿੱਤਾ ਤਾਂ ਉਹ ਤਿੱਖਾ ਸੰਘਰਸ਼ ਕਰਨਗੇ। ਕਾਬਿਲੇਗੌਰ ਹੈ ਕਿ ਸਾਬਕਾ ਵਿਧਾਇਕ ਜੋਗਿੰਦਰ ਪਾਲ ਭੋਅ ਉਤੇ ਨਾਜਾਇਜ਼ ਮਾਈਨਿੰਗ ਅਤੇ ਮਾਈਨਿੰਗ ਅਧਿਕਾਰੀਆਂ ਨਾਲ ਮਾੜਾ ਸਲੂਕ ਕਰਨ ਦੇ ਦੋਸ਼ ਵਿੱਚ ਮਾਮਲਾ ਦਰਜ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਪੁਲਿਸ ਨੇ ਮੌਕੇ ਤੋਂ ਇਕ ਟਿੱਪਰ ਤੇ ਇਕ ਪੋਕਲੇਨ ਮਸ਼ੀਨ ਵੀ ਬਰਾਮਦ ਕੀਤੀ ਸੀ।

ਇਹ ਵੀ ਪੜ੍ਹੋ : Lawrence Bishnoi Peshi: ਲਾਰੈਂਸ ਦੀ ਇੰਟਰਵਿਊ ਨੂੰ ਲੈ ਕੇ ਹਾਈਕੋਰਟ ਵਿੱਚ ਹੋਈ ਸੁਣਵਾਈ

{}{}