Home >>Punjab

ਪਿਛਲੀ ਸਰਕਾਰ ਦਾ 5ਵਾਂ ਮੰਤਰੀ, ਸਰੋਤ ਤੋਂ ਵੱਧ ਆਮਦਨ ਦੇ ਮਾਮਲੇ ’ਚ ਵਿਜੀਲੈਂਸ ਦੀ ਰਾਡਾਰ ’ਤੇ

ਵਿਜੀਲੈਂਸ ਵਿਭਾਗ ਵਲੋਂ ਸਾਬਕਾ ਮੰਤਰੀ ਸਿੰਗਲਾ ਖ਼ਿਲਾਫ਼ ਸਰੋਤਾਂ ਤੋਂ ਜ਼ਿਆਦਾ ਆਮਦਨੀ ਦੇ ਮਾਮਲੇ ’ਚ ਜਾਂਚ ਕੀਤੀ ਜਾ ਰਹੀ ਹੈ। 

Advertisement
ਪਿਛਲੀ ਸਰਕਾਰ ਦਾ 5ਵਾਂ ਮੰਤਰੀ, ਸਰੋਤ ਤੋਂ ਵੱਧ ਆਮਦਨ ਦੇ ਮਾਮਲੇ ’ਚ ਵਿਜੀਲੈਂਸ ਦੀ ਰਾਡਾਰ ’ਤੇ
Stop
Zee Media Bureau|Updated: Oct 30, 2022, 02:50 PM IST

ਚੰਡੀਗੜ੍ਹ: ਕਾਂਗਰਸ ਸਰਕਾਰ ਦੌਰਾਨ ਮੰਤਰੀ ਰਹੇ ਵਿਜੈਇੰਦਰ ਸਿੰਗਲਾ ਦੀਆਂ ਮੁਸ਼ਕਿਲਾਂ ਵੱਧਦੀਆਂ ਨਜ਼ਰ ਆ ਰਹੀਆਂ ਹਨ। ਸੂਤਰਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਵਿਜੀਲੈਂਸ ਵਿਭਾਗ ਵਲੋਂ ਸਾਬਕਾ ਮੰਤਰੀ ਸਿੰਗਲਾ ਖ਼ਿਲਾਫ਼ ਸਰੋਤਾਂ ਤੋਂ ਜ਼ਿਆਦਾ ਆਮਦਨੀ ਦੇ ਮਾਮਲੇ ’ਚ ਜਾਂਚ ਕੀਤੀ ਜਾ ਰਹੀ ਹੈ। 

 

ਸਿੰਗਲਾ ਨੇ ਕੋਈ ਵੀ ਟਿੱਪਣੀ ਕਰਨ ਤੋਂ ਵੱਟਿਆ ਟਾਲ਼ਾ
ਉੱਧਰ ਵਿਜੈਇੰਦਰ ਸਿੰਗਲਾ ਨੇ ਇਸ ਕਾਰਵਾਈ ਸਬੰਧੀ ਕੋਈ ਵੀ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਵਿਜੀਲੈਂਸ ਵਿਭਾਗ ਦੇ ਅਧਿਕਾਰੀਆਂ ਦੇ ਦੱਸਣ ਮੁਤਾਬਕ ਮੰਤਰੀ ਦੇ ਅਸਾਸਿਆਂ ਸਬੰਧੀ ਤੱਥ ਇਕੱਤਰ ਕੀਤੇ ਜਾ ਰਹੇ ਹਨ ਤੇ ਜਾਂਚ ਮੁਕੰਮਲ ਹੋਣ ਉਪਰੰਤ ਅਗੇਲਰੀ ਕਾਰਵਾਈ ਕੀਤੀ ਜਾਵੇਗੀ। 

ਜ਼ਿਕਰਯੋਗ ਹੈ ਕਿ ਵਿਜੈਇੰਦਰ ਸਿੰਗਲਾ ਕੈਪਟਨ ਅਮਰਿੰਦਰ ਸਿੰਘ ਅਤੇ ਚਰਨਜੀਤ ਸਿੰਘ ਚੰਨੀ ਦੋਹਾਂ ਦੇ ਮੁੱਖ ਮੰਤਰੀ ਰਹਿੰਦਿਆਂ ਲੋਕ ਨਿਰਮਾਣ ਵਿਭਾਗ (PWD) ਦੇ ਮੰਤਰੀ ਰਹੇ ਹਨ।

 

ਸ਼ਿਕਾਇਤਾਂ ਮਿਲਣ ਤੋਂ ਬਾਅਦ ਵਿਜੀਲੈਂਸ ਨੇ ਕੀਤੀ ਕਾਰਵਾਈ 
ਸੂਤਰਾਂ ਮੁਤਾਬਕ ਸੱਤਾ ਤਬਦੀਲੀ ਤੋਂ ਬਾਅਦ ਸਾਬਕਾ ਲੋਕ ਨਿਰਮਾਣ ਮੰਤਰੀ ਸਿੰਗਲਾ ਖਿਲਾਫ਼ ਕਈ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ ਤੇ ਸਾਰੀਆਂ ਸ਼ਿਕਾਇਤਾਂ ਦਾ ਨਿਰੀਖਣ ਕਰਨ ਤੋਂ ਬਾਅਦ ਵਿਜੀਲੈਂਸ ਵਲੋਂ ਮਾਮਲਾ ਦਰਜ ਕਰਨ ਉਪਰੰਤ ਸਰੋਤਾਂ ਤੋਂ ਜ਼ਿਆਦਾ ਆਮਦਨ ਦੇ ਮਾਮਲੇ ਦੀ ਜਾਂਚ ਆਰੰਭ ਕੀਤੀ ਗਈ ਸੀ। 

 

Read More
{}{}