Home >>Punjab

Faridkot News: ਪਤੀ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਪਤਨੀ ਦਾ ਕਤਲ, ਪੁਲਿਸ ਕਰ ਰਹੀ ਜਾਂਚ

Faridkot Crime News: ਹਰਗੋਬਿੰਦ ਨਗਰ ਜੇਤੋ ਦੇ ਰਹਿਣ ਵਾਲੇ ਨਿਰਮਲ ਸਿੰਘ ਨੇ ਆਪਣੀ ਪਤਨੀ ਸੰਦੀਪ ਕੋਰ ਦੇ ਪੇਟ 'ਚ ਸੂਏ ਮਾਰ ਕੇ ਹੱਤਿਆ ਕਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਾਣਕਾਰੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਜਾਂਚ 'ਚ ਜੁੱਟ ਗਈ।  

Advertisement
Faridkot News: ਪਤੀ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਪਤਨੀ ਦਾ ਕਤਲ, ਪੁਲਿਸ ਕਰ ਰਹੀ ਜਾਂਚ
Stop
Zee News Desk|Updated: Sep 06, 2023, 06:51 PM IST

Faridkot Crime News: ਪੰਜਾਬ ਵਿੱਚ ਕਤਲ, ਅਪਰਾਧ ਨਾਲ ਜੁੜੀਆਂ ਘਟਨਾਵਾਂ ਵੱਧ ਗਈਆਂ ਹਨ।  ਇਸ ਵਿਚਾਲੇ ਅੱਜ ਤਾਜਾ ਮਾਮਲਾ ਫਰੀਦਕੋਟ ਤੋਂ ਸਾਹਮਣੇ ਆਇਆ ਹੈ ਜਿੱਥੇ  ਪਤੀ ਨੇ ਆਪਣੀ ਪਤਨੀ ਦੇ ਪੇਟ 'ਚ ਸੂਏ ਮਾਰ ਕੇ ਕਤਲ ਕਰ ਦਿੱਤਾ ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।  

ਦਰਅਸਲ ਇਹ ਮਾਮਲਾ ਫਰੀਦਕੋਟ ਦੇ ਕਸਬਾ ਜੇਤੋ ਦਾ ਜਿਥੇ  ਪਤੀ ਨੇ ਆਪਣੀ ਪਤਨੀ ਦੇ ਪੇਟ 'ਚ ਸੂਏ ਮਾਰ ਕੇ ਕਤਲ ਕਰ ਦਿੱਤਾ। ਹਰਗੋਬਿੰਦ ਨਗਰ ਜੇਤੋ ਦੇ ਰਹਿਣ ਵਾਲੇ ਨਿਰਮਲ ਸਿੰਘ ਨੇ ਆਪਣੀ ਪਤਨੀ ਸੰਦੀਪ ਕੋਰ ਦੇ ਪੇਟ 'ਚ ਸੂਏ ਮਾਰ ਕੇ ਹੱਤਿਆ ਕਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਾਣਕਾਰੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਜਾਂਚ 'ਚ ਜੁੱਟ ਗਈ।

ਇਹ ਵੀ ਪੜ੍ਹੋ: Kapurthala News: ਦੋ ਸਕੇ ਭਰਾਵਾਂ ਵੱਲੋਂ ਬਿਆਸ ਦਰਿਆ 'ਚ ਛਾਲ ਮਾਰਨ ਦਾ ਮਾਮਲਾ- ਤਿੰਨ ਮੁਲਾਜ਼ਮਾਂ ਖ਼ਿਲਾਫ਼ ਲੁੱਕ ਆਉਟ ਨੋਟਿਸ  ਜਾਰੀ

ਛਿੰਦਰ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੀ ਭੈਣ ਸੰਦੀਪ ਕੌਰ ਦਾ ਵਿਆਹ ਕਰੀਬ 20 ਸਾਲ ਪਹਿਲਾਂ ਜੈਤੋ ਦੇ ਰਹਿਣ ਵਾਲੇ ਨਿਰਮਲ ਸਿੰਘ ਨਾਲ ਹੋਇਆ ਸੀ। ਨਿਰਮਲ ਸਿੰਘ ਨਸ਼ੇ ਦਾ ਆਦੀ ਹੈ ਅਤੇ ਅਕਸਰ ਘਰ ਵਿੱਚ ਝਗੜਾ ਕਰਦਾ ਰਹਿੰਦਾ ਸੀ। ਇਕ ਦਿਨ ਪਹਿਲਾਂ ਵੀ ਉਸ ਦੀ ਭੈਣ ਨੇ ਫੋਨ ਕਰਕੇ ਦੱਸਿਆ ਸੀ ਕਿ ਉਸ ਦਾ ਪਤੀ ਨਸ਼ੇ ਲਈ ਪੈਸੇ ਮੰਗਦਾ ਰਹਿੰਦਾ ਹੈ ਅਤੇ ਲੜਾਈ-ਝਗੜਾ ਕਰ ਰਿਹਾ ਹੈ।

ਛਿੰਦਰ ਸਿੰਘ ਨੇ ਬੁੱਧਵਾਰ ਨੂੰ ਜੈਤੋ ਆ ਕੇ ਮਸਲਾ ਹੱਲ ਕਰਨ ਦਾ ਭਰੋਸਾ ਦਿੱਤਾ ਸੀ ਪਰ ਇਸ ਦੌਰਾਨ ਨਿਰਮਲ ਸਿੰਘ ਨੇ ਆਪਣੀ ਭੈਣ ਦਾ ਕਤਲ ਕਰ ਦਿੱਤਾ। ਜਾਂਚ ਅਧਿਕਾਰੀ ਏਐਸਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਬਿਆਨਾਂ ਦੇ ਆਧਾਰ ’ਤੇ ਮ੍ਰਿਤਕਾ ਦੇ ਪਤੀ ਨਿਰਮਲ ਸਿੰਘ ਖ਼ਿਲਾਫ਼ ਥਾਣਾ ਜੈਤੋ ਵਿੱਚ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਦਾ ਮੈਡੀਕਲ ਕਾਲਜ ਹਸਪਤਾਲ ਤੋਂ ਪੋਸਟਮਾਰਟਮ ਕਰਵਾ ਕੇ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

(ਦੇਵਾ ਨੰਦ ਸ਼ਰਮਾ ਦੀ ਰਿਪੋਰਟ)

Read More
{}{}