Home >>Punjab

Faridkot Stubble Burning: ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਲਗਾਤਾਰ ਕਾਰਵਾਈ ਜਾਰੀ, ਹੁਣ ਤੱਕ 51 ਕੇਸ ਦਰਜ

Faridkot Stubble Burning News: ਫਰੀਦਕੋਟ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਕਾਰਵਾਈ ਜਾਰੀ ਹੈ।  ਪੁਲਿਸ ਨੇ ਵੱਖ-ਵੱਖ ਥਾਣਿਆਂ ਵਿੱਚ ਕਿਸਾਨਾਂ ਖ਼ਿਲਾਫ਼ 11 ਹੋਰ ਕੇਸ ਦਰਜ ਕੀਤੇ ਹਨ।  

Advertisement
Faridkot Stubble Burning: ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਲਗਾਤਾਰ ਕਾਰਵਾਈ ਜਾਰੀ, ਹੁਣ ਤੱਕ 51 ਕੇਸ ਦਰਜ
Stop
Zee News Desk|Updated: Nov 17, 2023, 08:14 AM IST

Faridkot Stubble Burning News: ਪੰਜਾਬ ਵਿੱਚ ਪੁਲਿਸ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾ ਰਹੀ ਹੈ ਜਿਸ ਤਹਿਤ ਪੁਲਿਸ ਨੇ ਲਗਾਤਾਰ ਦੂਜੇ ਦਿਨ ਵੀ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਫਰੀਦਕੋਟ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਕਾਰਵਾਈ ਜਾਰੀ ਹੈ।  ਪੁਲਿਸ ਨੇ ਵੱਖ-ਵੱਖ ਥਾਣਿਆਂ ਵਿੱਚ ਕਿਸਾਨਾਂ ਖ਼ਿਲਾਫ਼ 11 ਹੋਰ ਕੇਸ ਦਰਜ ਕੀਤੇ ਹਨ। ਇਸ ਤੋਂ ਪਹਿਲਾਂ ਵੀ ਫਰੀਦਕੋਟ ਜ਼ਿਲ੍ਹੇ ਵਿੱਚ 51 ਕੇਸ ਦਰਜ ਹੋ ਚੁੱਕੇ ਹਨ।

ਇਹ ਵੀ ਪੜ੍ਹੋ: Ferozepur News: ਫਿਰੋਜ਼ਪੁਰ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ- ਲੁੱਟਾ ਖੋਹਾਂ ਕਰਨ ਵਾਲੇ ਗੈਂਗ ਦੇ 6 ਲੋਕ ਗ੍ਰਿਫ਼ਤਾਰ

ਇੰਨੀ ਸਖ਼ਤੀ ਦੇ ਬਾਵਜੂਦ ਪਰਾਲੀ ਸਾੜਨ ਵਾਲੇ ਕਿਸਾਨਾਂ ਵਿੱਚ ਨਾ ਤਾਂ ਸਰਕਾਰ ਦਾ ਡਰ ਹੈ ਅਤੇ ਨਾ ਹੀ ਪਾਬੰਦੀਆਂ ਦਾ ਡਰ। ਪਰ ਆਮ ਲੋਕਾਂ ਦੇ ਨਾਲ-ਨਾਲ ਕਿਸਾਨਾਂ ਨੂੰ ਵੀ ਪਰਾਲੀ ਸਾੜਨ ਦਾ ਮਾੜਾ ਅਸਰ ਭੁਗਤਣਾ ਪੈ ਰਿਹਾ ਹੈ। ਜਨਹਿਤ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਵੀ ਸਖ਼ਤ ਹੋ ਗਿਆ ਹੈ। ਅਦਾਲਤ ਦੇ ਹੁਕਮਾਂ ’ਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਵਿਗਿਆਨੀਆਂ ਦੀ ਟੀਮ ਵੱਲੋਂ ਫਰੀਦਕੋਟ ਸਮੇਤ ਸੂਬੇ ਦੇ ਹੋਰਨਾਂ ਜ਼ਿਲ੍ਹਿਆਂ ਵਿੱਚ ਵੀ ਸਰਵੇ ਕੀਤਾ ਜਾ ਰਿਹਾ ਹੈ।

ਇਸ ਤੋਂ ਇਲਾਵਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਜਿਨ੍ਹਾਂ ਕਿਸਾਨਾਂ ਤੋਂ ਜੁਰਮਾਨੇ ਕੀਤੇ ਗਏ ਹਨ, ਉਨ੍ਹਾਂ ਤੋਂ ਹਰ ਹਾਲਤ ਵਿੱਚ ਵਸੂਲੀ ਕੀਤੀ ਜਾਵੇਗੀ ਅਤੇ ਪਾਬੰਦੀ ਵੀ ਜਾਰੀ ਰਹੇਗੀ। ਇੰਨੇ ਸਖ਼ਤ ਕਦਮ ਚੁੱਕਣ ਤੋਂ ਬਾਅਦ ਵੀ ਜੇਕਰ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਿਆ ਨਹੀਂ ਜਾ ਰਿਹਾ ਤਾਂ ਸਰਕਾਰ ਨੂੰ ਇਸ ਦੇ ਪਿੱਛੇ ਕੀ ਕਾਰਨ ਹਨ, ਇਸ ਬਾਰੇ ਸੋਚਣਾ ਪਵੇਗਾ।

ਪਰਾਲੀ ਦੇ ਧੂੰਏਂ ਕਾਰਨ ਜਿੱਥੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਲੱਗ ਰਹੀਆਂ ਹਨ, ਉੱਥੇ ਹੀ ਸਿਹਤ ਵਿਭਾਗ ਵੱਲੋਂ ਵੀ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਜਾ ਰਹੀ ਹੈ। ਸਾਹ ਦੇ ਮਰੀਜ਼ਾਂ ਨੂੰ ਸਵੇਰੇ-ਸ਼ਾਮ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਜਾ ਰਹੀ ਹੈ। ਹਰ ਕੋਈ ਆਪਣੀ ਜ਼ਿੰਮੇਵਾਰੀ ਨਿਭਾ ਰਿਹਾ ਹੈ, ਫਿਰ ਵੀ ਕਿਸੇ ਨੂੰ ਸਮਝ ਨਹੀਂ ਆ ਰਹੀ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ 'ਤੇ ਕਾਬੂ ਕਿਉਂ ਨਹੀਂ ਪਾਇਆ ਜਾ ਰਿਹਾ।

Read More
{}{}