Home >>Punjab

Farmer News: ਕੇਂਦਰ ਤੇ ਪੰਜਾਬ ਸਰਕਾਰ ਨਾਲ ਸਬੰਧਤ ਸੰਯੁਕਤ ਕਿਸਾਨ ਮੋਰਚੇ ਦੀਆਂ ਮੁੱਖ ਮੰਗਾਂ ਕੀ ਹਨ ?

Farmer news: ਮੁੱਖ ਮੰਤਰੀ ਭਗਵੰਤ ਮਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੀਆਂ ਵੱਖ-ਵੱਖ ਜੱਥੇਬੰਦੀਆਂ ਨੇ ਚੰਡੀਗੜ੍ਹ ਵਿੱਚ ਮੀਟਿੰਗ ਕੀਤੀ।

Advertisement
Farmer News: ਕੇਂਦਰ ਤੇ ਪੰਜਾਬ ਸਰਕਾਰ ਨਾਲ ਸਬੰਧਤ ਸੰਯੁਕਤ ਕਿਸਾਨ ਮੋਰਚੇ ਦੀਆਂ ਮੁੱਖ ਮੰਗਾਂ ਕੀ ਹਨ ?
Stop
Zee News Desk|Updated: Dec 19, 2023, 07:25 PM IST

Farmer news: ਚੰਡੀਗੜ੍ਹ ਦੇ ਪੰਜਾਬ ਭਵਨ 'ਚ ਮੁੱਖਮੰਤਰੀ ਭਗਵੰਤ ਮਾਨ ਅਤੇ ਕਿਸਾਨਾਂ ਵਿਚਾਲੇ ਮੀਟਿੰਗ ਹੋਈ ਸੀ। ਸੰਯੁਕਤ ਕਿਸਾਨ ਮੋਰਚੇ ਦੀਆਂ ਵੱਖ-ਵੱਖ ਜੱਥੇਬੰਦੀਆਂ ਨੇ ਇਸ ਮੀਟਿੰਗ 'ਚ ਹਿੱਸਾ ਲਿਆ। ਕਿਸਾਨਾਂ ਦੀਆਂ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦੇ ਨਾਲ ਸੰਬੰਧਿਤ ਕੁੱਝ ਪੈਡਿੰਗ ਮੰਗਾਂ ਨੂੰ ਲੈ ਕੇ ਇਹ ਮੀਟਿੰਗ ਹੋਈ।

ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਮੁੱਖ ਮੰਗਾਂ -

1. ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨ ਤੇ ਪਰਿਵਾਰਾਂ ਲਈ 5-5 ਲੱਖ ਰੁਪਏ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰ ਨੌਕਰੀ ਦੀ ਮੰਗ।

2. ਸ਼ਹੀਦਾਂ ਦੀ ਯਾਦਗਾਰ ਬਣਾਉਂਣ ਲਈ ਪੰਜਾਬ ਸਰਕਾਰ ਵੱਲੋਂ ਵਾਅਦੇ ਅਨੁਸਾਰ 5 ਏਕੜ ਜ਼ਮੀਨ ਲੈਕੇ ਤੁਰੰਤ ਉਸਾਰੀ ਦੀ ਸ਼ੁਰੂਆਤ ਕੀਤੀ ਜਾਵੇ ।

3. ਕਿਸਾਨ ਆਗੂਆਂ ਅਤੇ ਕਿਸਾਨਾਂ 'ਤੇ ਦਰਜ ਹੋਏ ਪਰਚੇ ਰੱਦ ਕੀਤੇ ਜਾਣ। ਜਿਨ੍ਹਾਂ ਵਿੱਚ ਕੋਰੋਨਾ, ਰੇਲ ਰੋਕੋ ਅਤੇ ਪਰਾਲੀ ਨਾਲ ਸਬੰਧਤ ਕੇਸ ਹਨ।

4. 80% ਸਬਸਿਡੀ ਉਤੇ ਸੋਲਰ ਮੋਟਰਾਂ ਦੇ ਕੁਨੈਕਸ਼ਨ ਸਾਰੇ ਪੰਜਾਬ ਵਿੱਚ ਮੁਹੱਈਆ ਕਰਵਾਏ ਜਾਣ।

5. ਕਿਸਾਨਾਂ ਲਈ ਖੇਤੀਬਾੜੀ ਦੇ ਨਵੇਂ ਕੁਨੈਕਸ਼ਨ ਖੋਲ੍ਹੇ ਜਾਣ।

6. ਕਿਸਾਨਾਂ ਨੂੰ ਖਾਦ/ਯੂਰੀਆ ਨਾਲ ਜਬਰੀ ਨੈਨੋ ਪੈਕਿੰਗ ਦੇਣ ਬੰਦ ਕਰਨ ਦੀ ਮੰਗ।

7. ਹੜ੍ਹਾਂ ਅਤੇ ਗੜ੍ਹੇਮਾਰੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਬਣਦਾ ਮੁਆਵਜ਼ਾ ਹਰ ਇੱਕ ਕਿਸਾਨਾਂ ਨੂੰ ਦਿੱਤਾ ਜਾਵੇ।

8. ਕੋਆਪਰੇਟਿਵ,ਲੈਂਡ ਮਾਰਗੇਜ਼ ਅਤੇ ਪੰਜਾਬ ਖੇਤੀਬਾੜੀ ਵਿਕਾਸ ਬੈਂਕ ਵੱਲੋਂ ਦੂਜੇ ਬੈਂਕਾਂ ਦੀ ਤਰ੍ਹਾਂ ਕਰਜ਼ਾ ਸੈਟਲਮੈਂਟ ਸਕੀਮ ਲਾਗੂ ਕੀਤੀ ਜਾਵੇ।

9. ਗੰਨਾ ਕਿਸਾਨਾਂ ਦਾ ਮਿੱਲਾਂ ਵੱਲ ਬਕਾਇਆ ਰਾਸ਼ੀ ਸਮੇਤ ਵਿਆਜ਼ ਦਿੱਤਾ ਜਾਵੇ।

10. ਜੰਗਲੀ ਜਾਨਵਰਾਂ ਤੋਂ ਫ਼ਸਲਾਂ ਦੀ ਰਾਖੀ ਲਈ ਕਿਸਾਨਾਂ ਨੂੰ ਫ਼ਸਲਾਂ ਦੀ ਰਾਖੀ ਕਰਨ ਲਈ ਹਥਿਆਰਾਂ ਦੇ ਲਾਇਸੰਸ ਲੈਣ ਦੀ ਵਿਧੀ ਸਰਲ ਕੀਤੀ ਜਾਵੇ।

11. ਕਿਸਾਨਾਂ ਦੇ ਨਹਿਰੀ  ਟਿਊਬਲਾਂ ਦੇ ਬਿੱਲ ਮੁਆਫ ਕੀਤੇ ਜਾਣ

12. ਰਾਸ਼ਨ ਕਾਰਡ ਬਣਾਉਣ ਵਾਲੇ ਬੰਦ ਪਏ ਪੋਰਟਲ ਨੂੰ ਮੁੜ ਤੋਂ ਚਾਲੂ ਕੀਤਾ ਜਾਵੇ।

13. ਮਜਬੂਰੀ 'ਚ ਪਰਾਲੀ ਸਾੜਨ ਵਾਲੇ ਕਿਸਾਨਾਂ 'ਤੇ ਦਰਜ ਕੀਤੇ ਕੇਸ ਅਤੇ ਜੁਰਮਾਨਾ ਰੱਦ ਕੀਤਾ ਜਾਵੇ।

ਇਹ ਵੀ ਪੜ੍ਹੋ: Punjabi Youth Death News: ਲੰਡਨ 'ਚ ਲਾਪਤਾ ਹੋਏ ਜਲੰਧਰ ਦੇ ਨੌਜਵਾਨ ਦੀ ਮੌਤ, ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ

(ਰੋਹਿਤ ਬਾਂਸਲ ਦੀ ਰਿਪੋਰਟ)

Read More
{}{}