Home >>Punjab

Kisan Andolan Update: ਕਿਸਾਨਾਂ ਨੇ ਸ਼ੰਭੂ ਬਾਰਡਰ 'ਤੇ ਰੇਲ ਟਰੈਕ ਖਾਲੀ ਕਰਨ ਦਾ ਕੀਤਾ ਐਲਾਨ

Kisan Andolan Update: ਲੰਮੇ ਸਮੇਂ ਸ਼ੰਭੂ ਬਾਰਡਰ ਉਪਰ ਰੇਲ ਟਰੈਕ ਉਤੇ ਧਰਨਾ ਦੇ ਰਹੇ ਕਿਸਾਨਾਂ ਨੇ ਧਰਨਾ ਚੁੱਕਣ ਦਾ ਐਲਾਨ ਕਰ ਦਿੱਤਾ ਹੈ।

Advertisement
Kisan Andolan Update: ਕਿਸਾਨਾਂ ਨੇ ਸ਼ੰਭੂ ਬਾਰਡਰ 'ਤੇ ਰੇਲ ਟਰੈਕ ਖਾਲੀ ਕਰਨ ਦਾ ਕੀਤਾ ਐਲਾਨ
Stop
Ravinder Singh|Updated: May 20, 2024, 03:54 PM IST

Kisan Andolan: ਲੰਮੇ ਸਮੇਂ ਸ਼ੰਭੂ ਬਾਰਡਰ ਉਪਰ ਰੇਲ ਟਰੈਕ ਉਤੇ ਧਰਨਾ ਦੇ ਰਹੇ ਕਿਸਾਨਾਂ ਨੇ ਧਰਨਾ ਚੁੱਕਣ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਸਮਿਤੀ ਅਤੇ ਸਾਂਝਾ ਕਿਸਾਨ ਮੋਰਚਾ ਗੈਰ-ਸਿਆਸੀ ਅੱਜ ਐਲਾਨ ਕੀਤਾ ਹੈ ਕਿ ਜਦੋਂ ਦੇਸ਼ ਦੇ ਪ੍ਰਧਾਨ ਮੰਤਰੀ ਪੰਜਾਬ ਆਉਣਗੇ ਤਾਂ ਅਸੀਂ ਉਨ੍ਹਾਂ ਨੂੰ ਸਵਾਲ ਕਰਾਂਗੇ ਕਿ ਅਜੇ ਤੱਕ ਐੱਸ.ਪੀ. ਦੀ ਕਾਨੂੰਨੀ ਗਾਰੰਟੀ ਕਿਉਂ ਨਹੀਂ ਦਿੱਤੀ ਗਈ ਅਤੇ ਨਾਲ ਹੀ ਕਿਸਾਨਾਂ ਦੀ ਆਮਦਨ ਦੁੱਗਣੀ ਨਹੀਂ ਕੀਤੀ ਗਈ ਹੈ। ਇਸ ਤੋਂ ਇਲਾਵਾ ਬਾਕੀ ਸਾਰੇ ਸਵਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੁੱਛੇ ਜਾਣਗੇ ਅਤੇ ਜੇਕਰ ਉਨ੍ਹਾਂ ਸਵਾਲਾਂ ਦੇ ਜਵਾਬ ਨਾ ਦਿੱਤੇ ਤਾਂ ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ।

ਸ਼ੰਭੂ ਬਾਰਡਰ 'ਤੇ ਰੇਲਵੇ ਟ੍ਰੈਕ 'ਤੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਧਰਨੇ ਨੂੰ ਖਾਲੀ ਕਰਵਾਇਆ ਜਾਵੇਗਾ ਕਿਉਂਕਿ ਇਸ ਦਾ ਕੋਈ ਵੱਡਾ ਅਸਰ ਦੇਖਣ ਨੂੰ ਨਹੀਂ ਮਿਲ ਰਿਹਾ ਅਤੇ ਦੂਜਾ ਕਿਸਾਨਾਂ ਨੂੰ ਕਾਫੀ ਪ੍ਰੋਗਰਾਮ ਕਰਨੇ ਪੈਂਦੇ ਹਨ, ਇਸ ਲਈ ਇਸ ਨੂੰ ਚੁੱਕ ਕੇ ਰੇਲ ਸੇਵਾ ਬਹਾਲ ਕੀਤੀ ਜਾਵੇਗੀ।
ਪੰਜਾਬ ਵਿੱਚ ਭਾਜਪਾ ਦੇ ਉਮੀਦਵਾਰਾਂ ਅਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਸਾਰੇ ਭਾਜਪਾ ਆਗੂਆਂ ਨੂੰ ਸਵਾਲ ਪੁੱਛੇ ਜਾਣਗੇ।

ਸੁਨੀਲ ਜਾਖੜ ਸਾਨੂੰ ਚੋਣ ਲੜਨ ਲਈ ਕਹਿੰਦੇ ਹਨ ਪਰ ਸੁਨੀਲ ਜਾਖੜ ਨੂੰ ਇਹ ਨਹੀਂ ਪਤਾ ਕਿ ਕਿਸ ਨੇ ਚੋਣ ਲੜੀ ਸੀ ਅਤੇ ਕਿਸ ਨੇ ਨਹੀਂ ਸੀ। ਇਸ ਲਈ ਉਨ੍ਹਾਂ ਦਾ ਕੰਮ ਵਿਰੋਧ ਕਰਨਾ ਹੈ।

ਕੁਝ ਲੋਕ ਉਨ੍ਹਾਂ 'ਤੇ ਦੋਸ਼ ਲਗਾ ਰਹੇ ਹਨ ਕਿ ਉਹ ਕਰੋੜਾਂ ਰੁਪਏ ਲੈ ਕੇ ਇਹ ਪ੍ਰਭਾਵ ਵਧਾਉਣ ਦੀ ਗੱਲ ਕਰ ਰਹੇ ਹਨ ਜੋ ਕਿ ਉਨ੍ਹਾਂ ਕੋਲ ਕੋਈ ਸਬੂਤ ਹੈ ਤਾਂ ਉਹ ਇਹ ਮਾਮਲਾ ਵੀ ਲੋਕਾਂ ਦੇ ਸਾਹਮਣੇ ਲਿਆਉਣ ਕਿ ਕੁਝ ਲੋਕ ਸਾਡੇ 'ਤੇ ਦੋਸ਼ ਲਗਾ ਰਹੇ ਹਨ ਗਲਤ ਹਨ। 

ਇਹ ਵੀ ਪੜ੍ਹੋ : Congress On Sukhpal Khaira: ਸੁਖਪਾਲ ਖਹਿਰਾ ਦਾ ਪ੍ਰਵਾਸੀਆਂ ਦੇ ਮੁੱਦੇ ਬਿਆਨ, ਕਾਂਗਰਸ ਪਾਰਟੀ ਨੇ ਦਿੱਤੀ ਸਫਾਈ

ਰੇਲ ਪਟੜੀ ਤੋਂ ਧਰਨਾ ਖਤਮ ਹੋਣ ਨਾਲ ਰੇਲ ਸੇਵਾਵਾਂ ਬਹਾਲ ਹੋ ਜਾਣਗੀਆਂ। ਕਿਸਾਨਾਂ ਦੇ ਧਰਨੇ ਕਾਰਨ ਰੇਲ ਯਾਤਰੀਆਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ।

ਇਹ ਵੀ ਪੜ੍ਹੋ : Punjab School Holidays: ਪੰਜਾਬ ਦੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਹੋਇਆ ਐਲਾਨ!

Read More
{}{}