Home >>Punjab

Punjab Kisan Andolan: ਕਿਸਾਨਾਂ ਨੇ ਪੰਜਾਬ ਵਿੱਚ ਟੋਲ ਪਲਾਜ਼ੇ ਕਰਵਾਏ ਬੰਦ ; ਸੰਘਰਸ਼ ਤੇਜ਼ ਕਰਨ ਦੀ ਦਿੱਤੀ ਚਿਤਾਵਨੀ

Punjab Kisan Andolan: ਕਿਸਾਨ ਨੇਤਾਵਾਂ ਨੇ ਸਾਥੀਆਂ ਸਮੇਤ ਪਠਾਨਕੋਟ ਅੰਮ੍ਰਿਤਸਰ ਨੈਸ਼ਨਲ ਹਾਈਵੇ ਉਪਰ ਲਦਪਾਲਵਾਂ ਟੋਲ ਪਲਾਜ਼ਾ ਉਪਰ ਧਰਨਾ ਦਿੱਤਾ।

Advertisement
Punjab Kisan Andolan: ਕਿਸਾਨਾਂ ਨੇ ਪੰਜਾਬ ਵਿੱਚ ਟੋਲ ਪਲਾਜ਼ੇ ਕਰਵਾਏ ਬੰਦ ; ਸੰਘਰਸ਼ ਤੇਜ਼ ਕਰਨ ਦੀ ਦਿੱਤੀ ਚਿਤਾਵਨੀ
Stop
Ravinder Singh|Updated: Feb 15, 2024, 02:00 PM IST

Punjab Kisan Andolan:  ਕਿਸਾਨ ਨੇਤਾਵਾਂ ਨੇ ਸਾਥੀਆਂ ਸਮੇਤ ਪਠਾਨਕੋਟ ਅੰਮ੍ਰਿਤਸਰ ਨੈਸ਼ਨਲ ਹਾਈਵੇ ਉਪਰ ਲਦਪਾਲਵਾਂ ਟੋਲ ਪਲਾਜ਼ਾ ਉਪਰ ਧਰਨਾ ਦਿੱਤਾ। ਇਸ ਮੌਕੇ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾਵੇਗੀ। ਕਿਸਾਨਾਂ ਨੇ 2 ਵਜੇ ਤੱਕ ਧਰਨਾ ਦੇਣ ਦਾ ਐਲਾਨ ਕੀਤਾ ਹੋਇਆ ਹੈ।

ਆਪਣੀਆਂ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਕਾਰਨ ਕੋਈ ਵੀ ਹੱਲ ਨਾ ਨਿਕਲਣ ਕਾਰਨ ਕਿਸਾਨ ਇੱਕ ਵਾਰ ਫਿਰ ਤੋਂ ਸੰਘਰਸ਼ ਉਤੇ ਉੱਤਰ ਆਏ ਹਨ। ਇਸ ਤਹਿਤ ਕਿਸਾਨਾਂ ਵੱਲੋਂ ਦਿੱਲੀ ਵੱਲ ਕੂਚ ਕੀਤਾ ਜਾ ਰਿਹਾ ਹੈ ਪਰ ਉਨ੍ਹਾਂ ਨੇ ਦਿੱਲੀ ਵੱਲ ਨਾ ਜਾਣ ਦੇਣ ਕਾਰਨ ਪੰਜਾਬ ਦੇ ਕਿਸਾਨਾਂ ਵਿੱਚ ਕੇਂਦਰ ਸਰਕਾਰ ਖਿਲਾਫ਼ ਰੋਸ ਨਜ਼ਰ ਆ ਰਿਹਾ ਹੈ।

ਇਸ ਕਾਰਨ ਅੱਜ ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇ ਉਤੇ ਕਿਸਾਨ ਮੋਰਚੇ ਵੱਲੋਂ ਲਦਪਾਲਵਾਂ ਟੋਲ ਪਲਾਜ਼ਾ ਉਤੇ ਧਰਨਾ ਦੇ ਕੇ ਫ੍ਰੀ ਕਰਵਾ ਦਿੱਤਾ ਗਿਆ ਅਤੇ 2 ਵਜੇ ਤੱਕ ਕੇਂਦਰ ਸਰਕਾਰ ਖਿਲਾਫ਼ ਕੇਂਦਰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ : Punjab Kisan Andolan Live Update: ਬਾਰਡਰਾਂ 'ਤੇ ਡਟਿਆ ਦੇਸ਼ ਦਾ ਅੰਨਦਾਤਾ, ਕੇਂਦਰ ਨਾਲ ਅੱਜ ਕਿਸਾਨਾਂ ਦੀ ਮੀਟਿੰਗ, ਪੰਜਾਬ 'ਚ ਰੋਕੀਆਂ ਜਾਣਗੀਆਂ ਟਰੇਨਾਂ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਨੇਤਾਵਾਂ ਨੇ ਕਿਹਾ ਕਿ ਕੇਂਦਰ ਵੱਲੋਂ ਸਰਕਾਰ ਨੇ 2 ਸਾਲ ਪਹਿਲਾਂ ਜੋ ਕਿਸਾਨਾਂ ਦੇ ਅੰਦੋਲਨ ਵਿੱਚ ਵਾਅਦਾ ਕੀਤਾ ਸੀ ਉਹ ਪੂਰਾ ਨਹੀਂ ਕੀਤਾ ਗਿਆ। ਇਸ ਕਾਰ ਉਨ੍ਹਾਂ ਨੇ ਇੱਕ ਵਾਰ ਫਿਰ ਸੰਘਰਸ਼ ਦਾ ਰੁਖ ਅਖਤਿਆਰ ਕਰਨਾ ਪਿਆ ਹੈ ਅਤੇ ਅੱਜ ਉਨ੍ਹਾਂ ਨੇ ਲਦਪਾਲਵਾਂ ਵਿੱਚ ਟੋਲ ਪਲਾਜ਼ਾ ਉਤੇ ਧਰਨਾ ਦਿੱਤਾ ਹੈ ਜੋ ਕਿ 2 ਵਜੇ ਤੱਕ ਧਰਨਾ ਦੇਣਗੇ। ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਨ੍ਹਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

ਸੂਬੇ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ ਉਤੇ ਵੀ ਕਿਸਾਨ ਪੁੱਜੇ ਤੇ ਇਸ ਨੂੰ ਵੀ ਫ੍ਰੀ ਕਰ ਦਿੱਤਾ ਗਿਆ ਹੈ। ਕਿਸਾਨਾਂ ਨੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਉਤੇ ਅੱਥਰੂ ਗੈਸ ਦੇ ਗੋਲੇ ਸੁੱਟੇ ਜਾਣ ਦੀ ਅਲੋਚਨਾ ਕੀਤੀ ਹੈ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਸਾਡੀਆਂ ਮੰਗਾਂ ਸਾਂਝੀਆਂ ਹਨ, ਜਿਨ੍ਹਾਂ ਨੂੰ ਲੈ ਕੇ ਸਾਡੇ ਸਾਥੀ ਦਿੱਲੀ ਗਏ ਹੋਏ ਹਨ।

ਇਹ ਵੀ ਪੜ੍ਹੋ : Vegetable Rate Hike: ਫਲਾਂ ਤੇ ਸਬਜ਼ੀਆਂ ਦੇ ਭਾਅ ਚੜ੍ਹੇ ਆਸਮਾਨੀ, ਕਿਸਾਨ ਅੰਦੋਲਨ ਕਾਰਨ ਨਹੀਂ ਹੋ ਰਹੀ ਸਪਲਾਈ

Read More
{}{}