Home >>Punjab

Guava Scam News: ਮੋਹਾਲੀ ਅਮਰੂਦ ਬਾਗ ਘਪਲੇ ਮਾਮਲੇ ਵਿੱਚ ਕਿਸਾਨਾਂ ਨੇ ਇਨਸਾਫ਼ ਦੀ ਕੀਤੀ ਮੰਗ

ਗਰੇਟਰ ਮੋਹਾਲੀ ਏਰੀਆ ਡਿਵਲਪਮੈਂਟ ਅਥਾਰਿਟੀ (GMADA) ਵੱਲੋਂ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਉਤੇ ਪ੍ਰਸਤਾਵਿਤ ਐਰੋਟ੍ਰੋਪੋਲਿਸ ਪ੍ਰਾਜੈਕਟ ਦੇ ਕੋਲ ਜ਼ਮੀਨ ਐਕਵਾਇਰ ਅਤੇ ਮੁਆਵਜ਼ੇ ਲਈ ਲਗਾਏ ਗਏ ਅਮਰੂਦ ਬਾਗ ਘਪਲੇ ਵਿੱਚ ਕਿਸਾਨਾਂ ਨੇ ਇਨਸਾਫ਼ ਦੀ ਮੰਗ ਕੀਤੀ ਹੈ। ਪੀੜਤ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਦੀ ਜ਼ਮੀਨ ਹੈ ਅਤੇ ਸਭ ਕੁਝ ਕਾਨੂੰਨ ਮੁਤਾਬਕ

Advertisement
Guava Scam News: ਮੋਹਾਲੀ ਅਮਰੂਦ ਬਾਗ ਘਪਲੇ ਮਾਮਲੇ ਵਿੱਚ ਕਿਸਾਨਾਂ ਨੇ ਇਨਸਾਫ਼ ਦੀ ਕੀਤੀ ਮੰਗ
Stop
Ravinder Singh|Updated: Aug 05, 2024, 01:44 PM IST

Guava Scam News: ਗਰੇਟਰ ਮੋਹਾਲੀ ਏਰੀਆ ਡਿਵਲਪਮੈਂਟ ਅਥਾਰਿਟੀ (GMADA) ਵੱਲੋਂ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਉਤੇ ਪ੍ਰਸਤਾਵਿਤ ਐਰੋਟ੍ਰੋਪੋਲਿਸ ਪ੍ਰਾਜੈਕਟ ਦੇ ਕੋਲ ਜ਼ਮੀਨ ਐਕਵਾਇਰ ਅਤੇ ਮੁਆਵਜ਼ੇ ਲਈ ਲਗਾਏ ਗਏ ਅਮਰੂਦ ਬਾਗ ਘਪਲੇ ਵਿੱਚ ਕਿਸਾਨਾਂ ਨੇ ਇਨਸਾਫ਼ ਦੀ ਮੰਗ ਕੀਤੀ ਹੈ। ਪੀੜਤ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਦੀ ਜ਼ਮੀਨ ਹੈ ਅਤੇ ਸਭ ਕੁਝ ਕਾਨੂੰਨ ਮੁਤਾਬਕ ਹੋਇਆ ਹੈ।

ਉਨ੍ਹਾਂ ਨੇ ਕਿਹਾ ਕਿ ਸਾਲਾਂ ਤੋਂ ਬਾਗ਼ ਲਗਾਏ ਹਨ ਅਜਿਹਾ ਨਹੀਂ ਕਿ ਅੱਜ ਲਗਾਏ ਹਨ। ਉਨ੍ਹਾਂ ਨੇ ਕਿਹਾ ਕਿ ਇਸ ਨੂੰ ਘਪਲਾ ਕਿਹਾ ਜਾ ਰਿਹਾ ਹੈ ਜੋ ਕਿ ਹੋਇਆ ਹੀ ਨਹੀਂ ਹੈ। 80-90 ਸਾਲਾਂ ਦੇ ਬਜ਼ੁਰਗਾਂ ਨੂੰ ਜੇਲ੍ਹ ਭੇਜਿਆ ਗਿਆ। ਉਨ੍ਹਾਂ ਨੇ ਕਿਹਾ ਕਿ ਜ਼ਮੀਨਾਂ ਅੱਗੇ ਤੋਂ ਅੱਗੇ ਨਾਮ ਚੜ੍ਹ ਜਾਂਦੀਆਂ ਹਨ। ਇਸ ਕਾਰਨ ਉਹ ਇਨਸਾਫ਼ ਦੀ ਮੰਗ ਕਰ ਰਹੇ ਹਨ। ਹੁਣ ਇਸ ਪੂਰੇ ਮਾਮਲੇ ਨੂੰ ਲੈ ਕੇ ਇਨਫੋਰਸਮੈਂਟ ਡਾਇਰਕੈਟੋਰੇਟ ਵੱਲੋਂ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਪੂਰੀ ਜਾਣਕਾਰੀ ਮੰਗੀ ਗਈ ਹੈ ਤੇ ਕਿਸਾਨਾਂ ਦੇ ਬੈਂਕ ਖਾਤਿਆਂ ਦੀ ਜਾਣਕਾਰੀ ਵੀ ਮੰਗੀ ਗਈ ਹੈ।

ਏਅਰਪੋਰਟ ਰੋਡ ਉਤੇ ਐਕਵਾਇਰ ਜ਼ਮੀਨ ਨੂੰ ਲੈ ਕੇ ਵੱਧ ਤੋਂ ਵੱਧ ਮੁਆਵਜ਼ਾ ਪਾਉਣ ਲਈ ਅਧਿਕਾਰੀਆਂ ਦਾ ਕਿਸਾਨਾਂ ਨੇ ਮਿਲ ਕੇ ਅਮਰੂਦ ਦਾ ਬਾਗ ਲਗਾ ਕੇ ਸਰਕਾਰ ਨੂੰ ਕਰੋੜਾਂ ਰੁਪਏ ਦਾ ਚੂਨਾ ਲਗਾਇਆ ਸੀ। ਇਸ ਮਾਮਲੇ ਨੂੰ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜਾਂਚ ਦੀ ਸ਼ੁਰੂਆਤ ਕੀਤੀ ਗਈ ਸੀ ਅਤੇ ਹੁਣ ਇਸ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਵਿਜੀਲੈਂਸ ਬਿਊਰੋ ਦੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਕਿ ਕਰੀਬ 134 ਕਰੋੜ ਰੁਪਏ ਦਾ ਘਪਲਾ ਹੋਇਆ ਹੈ ਅਤੇ ਇਸ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਸੀ ਅਤੇ 88 ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਸੀ। ਬਹੁਤ ਸਾਰੇ ਲੋਕਾਂ ਨੂੰ ਜ਼ਮਾਨਤ ਦੀ ਰਾਸ਼ੀ ਜਮ੍ਹਾਂ ਕਰਵਾਉਣ ਤੋਂ ਬਾਅਦ ਜ਼ਮਾਨਤ ਮਿਲ ਗਈ ਸੀ। ਇਸ ਮਾਮਲੇ ਵਿੱਚ ਦੋ ਆਈਏਐਸ ਅਫਸਰ ਤੇ ਪੀਸੀਐਸ ਅਫਸਰਾਂ ਦਾ ਨਾਮ ਵੀ ਮੁਆਵਜ਼ਾ ਪਾਉਣ ਵਾਲਿਆਂ ਵਿੱਚ ਸ਼ਾਮਲ ਹੈ।

ਕਿਸਾਨਾਂ ਵੱਲੋਂ ਆਪਣੀ ਖੇਤੀ ਯੋਗ ਜ਼ਮੀਨ ਉਤੇ ਅਮਰੂਦਾਂ ਦੇ ਬਾਗ ਲਗਾ ਦਿੱਤੇ ਸਨ ਅਤੇ ਕਈ ਜਗ੍ਹਾ ਗ੍ਰੀਨ ਹਾਊਸ ਬਣਾ ਦਿੱਤੇ ਸਨ ਤਾਂ ਕਿ ਜ਼ਿਆਦਾ ਤੋਂ ਜ਼ਿਆਦਾ ਮੁਆਵਜ਼ਾ ਮਿਲ ਸਕੇ। ਇਸ ਦੇ ਨਾਲ ਹੀ ਜੇਕਰ ਅੱਜ ਦੀ ਗੱਲ ਕੀਤੀ ਜਾਵੇ ਤਾਂ ਅੱਜ ਵੀ ਅਮਰੂਦਾਂ ਦੇ ਬਾਗ ਲੱਗੇ ਹੋਏ ਹਨ। ਉਨ੍ਹਾਂ ਦੇ ਠੇਕੇ ਦਿੱਤੇ ਜਾ ਰਹੇ ਹਨ।

Read More
{}{}