Home >>Punjab

Fazilka News: ਕਬੂਤਰ ਦਾ ਸ਼ਿਕਾਰ ਕਰਨਾ ਪਿਆ ਮਹਿੰਗਾ! ਪਾਵਰ ਹਾਊਸ 'ਚ ਦਾਖਲ ਹੋਏ ਦੋ ਨੌਜਵਾਨ ਕਰੰਟ ਲੱਗਣ ਨਾਲ ਝੁਲਸੇ

Fazilka News: ਫਾਜ਼ਿਲਕਾ 'ਚ 2 ਨੌਜਵਾਨ ਕਬੂਤਰ ਫੜਨ ਲਈ ਗਏ, ਤੇ ਇਸ ਤੋਂ ਬਾਅਦ ਹਾਈ ਵੋਲਟੇਜ ਤਾਰਾਂ ਦੇ ਸੰਪਰਕ 'ਚ ਆ ਕੇ ਬੁਰੀ ਤਰ੍ਹਾਂ ਝੁਲਸ ਗਏ, ਹਾਲਤ ਨਾਜ਼ੁਕ; ਫਰੀਦਕੋਟ ਰੈਫਰ ਕੀਤਾ।  

Advertisement
Fazilka News: ਕਬੂਤਰ ਦਾ ਸ਼ਿਕਾਰ ਕਰਨਾ ਪਿਆ ਮਹਿੰਗਾ! ਪਾਵਰ ਹਾਊਸ 'ਚ ਦਾਖਲ ਹੋਏ ਦੋ ਨੌਜਵਾਨ ਕਰੰਟ ਲੱਗਣ ਨਾਲ ਝੁਲਸੇ
Stop
Riya Bawa|Updated: May 16, 2024, 06:57 AM IST

Fazilka News: ਪੰਜਾਬ ਦੇ ਫਾਜ਼ਿਲਕਾ ਤੋਂ ਬੇਹੱਦ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਫਾਜ਼ਿਲਕਾ ਦੇ ਪਿੰਡ ਕਰਨੀਖੇੜਾ 'ਚ ਕਬੂਤਰ ਫੜਨ ਲਈ ਗਏ ਦੋ ਨੌਜਵਾਨ ਬਿਜਲੀ ਘਰ 'ਚ ਵੜ ਗਏ ਅਤੇ ਹਾਈ ਵੋਲਟੇਜ ਤਾਰਾਂ ਦੇ ਸੰਪਰਕ 'ਚ ਆ ਕੇ ਬੁਰੀ ਤਰ੍ਹਾਂ ਝੁਲਸ ਗਏ। ਡਾਕਟਰ ਵੱਲੋਂ ਉਸ ਨੂੰ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ।

ਜਾਣਕਾਰੀ ਦਿੰਦੇ ਹੋਏ ਪਿੰਡ ਦੇ ਹੀ ਗੁਰਦੀਪ ਸਿੰਘ ਨੇ ਦੱਸਿਆ ਕਿ ਜ਼ਖਮੀ ਨੌਜਵਾਨ ਜੋ ਕਿ ਪਿੰਡ ਪਤਰੇਵਾਲਾ ਦਾ ਰਹਿਣ ਵਾਲਾ ਹੈ, ਇੱਕ ਦਾ ਨਾਮ ਵਿਜੇ ਹੈ ਅਤੇ ਦੂਜੇ ਦਾ ਨਾਮ ਸਰਬਜੀਤ ਹੈ, ਜਦੋਂ ਉਹ ਕਬੂਤਰ ਫੜਨ ਲਈ ਪਿੰਡ ਕਰਨੇਖੇੜਾ ਵਿੱਚ ਆਏ ਸਨ ਪਿੰਡ ਦੇ ਬਿਜਲੀ ਘਰ 'ਚ ਬਿਜਲੀ ਦਾ ਕਰੰਟ ਲੱਗਣ ਕਾਰਨ ਉਹ ਬੁਰੀ ਤਰ੍ਹਾਂ ਝੁਲਸ ਗਿਆ, ਜਿਸ ਨੂੰ ਪਿੰਡ ਦੇ ਲੋਕਾਂ ਨੇ ਇਲਾਜ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ।

ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

ਪਿੰਡ ਦੇ ਲਵੀਸ਼ ਠਕਰਾਲ ਨੇ ਦੱਸਿਆ ਕਿ ਉਹ ਇਨ੍ਹਾਂ ਜ਼ਖਮੀਆਂ ਨੂੰ ਆਪਣੀ ਕਾਰ 'ਚ ਲੈ ਕੇ ਗਏ ਹਨ, ਜਿਨ੍ਹਾਂ ਦੀ ਹਾਲਤ ਗੰਭੀਰ ਹੋਣ 'ਤੇ ਉਨ੍ਹਾਂ ਨੂੰ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ। ਲੋਕਾਂ ਨੇ ਸਰਕਾਰੀ ਹਸਪਤਾਲ ਪਹੁੰਚਾਇਆ ਤਾਂ ਪਤਾ ਲੱਗਾ ਹੈ ਕਿ ਪਿੰਡ ਕਰਨੀਖੇੜਾ 'ਚ ਕਬੂਤਰਬਾਜ਼ੀ ਦਾ ਮੁਕਾਬਲਾ ਚੱਲ ਰਿਹਾ ਸੀ, ਜਿਸ ਦੌਰਾਨ ਇਹ ਹਾਦਸਾ ਵਾਪਰਿਆ, ਦੋਵੇਂ ਜ਼ਖਮੀ ਆਪਣੇ ਪਿੰਡ ਪਟਾਰੇਵਾਲਾ ਦੇ ਰਹਿਣ ਵਾਲੇ ਹਨ।

ਮੌਕੇ 'ਤੇ ਪਹੁੰਚੀ ਥਾਣਾ ਸਦਰ ਦੇ ਐੱਸਐੱਚਓ ਗੁਰਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਮਰੀਜ਼ਾਂ ਨੂੰ ਰੈਫਰ ਕਰ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੋਵਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਡਾਕਟਰ ਨੇ ਉਸ ਨੂੰ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਹੈ, ਦੱਸਿਆ ਜਾ ਰਿਹਾ ਹੈ ਕਿ ਕਬੂਤਰਬਾਜ਼ੀ ਚੱਲ ਰਹੀ ਸੀ ਅਤੇ ਇਸ ਦੌਰਾਨ ਇਹ ਹਾਦਸਾ ਵਾਪਰਿਆ। ਇਸ ਦੌਰਾਨ ਉਹ ਕਬੂਤਰ ਫੜਨ ਦੀ ਕੋਸ਼ਿਸ਼ ਕਰਦੇ ਹੋਏ ਪਿੰਡ ਦੇ ਬਿਜਲੀ ਘਰ 'ਚ ਦਾਖਲ ਹੋ ਗਿਆ, ਜਿੱਥੇ ਉਹ ਤੇਜ਼ ਵੋਲਟੇਜ ਬਿਜਲੀ ਦੇ ਕਰੰਟ ਦੀ ਲਪੇਟ 'ਚ ਆ ਕੇ ਬੁਰੀ ਤਰ੍ਹਾਂ ਝੁਲਸ ਗਿਆ।

Read More
{}{}