Home >>Punjab

Fazilka Accident News: ਮਿੱਟੀ ਨਾਲ ਭਰੀ ਟਰੈਕਟਰ-ਟਰਾਲੀ ਦੀ ਟੱਕਰ ਕਾਰਨ ਬਾਈਕ ਸਵਾਰ ਦੀ ਮੌਤ

 Fazilka Accident News: ਮਿੱਟੀ ਨਾਲ ਭਰੀ ਟਰਾਲੀ ਨਾਲ ਟਕਰਾਉਣ ਕਾਰਨ ਬਾਈਕ ਸਵਾਰ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ ਇੱਟਾਂ ਦੇ ਭੱਠੇ ਲਈ ਵਾਰ-ਵਾਰ ਟਰੈਕਟਰ-ਟਰਾਲੀ ਹਾਦਸਿਆਂ ਦਾ ਕਾਰਨ ਬਣ ਰਹੀ ਹੈ  

Advertisement
 Fazilka Accident News: ਮਿੱਟੀ ਨਾਲ ਭਰੀ ਟਰੈਕਟਰ-ਟਰਾਲੀ ਦੀ ਟੱਕਰ ਕਾਰਨ ਬਾਈਕ ਸਵਾਰ ਦੀ ਮੌਤ
Stop
Riya Bawa|Updated: May 14, 2024, 08:44 AM IST

Fazilka Accident News/  ਸੁਨੀਲ ਨਾਗਪਾਲ: ਪੰਜਾਬ ਵਿੱਚ ਸੜਕ ਹਾਦਸੇ ਲਗਾਤਾਰ ਵੱਧ ਰਹੇ ਹਨ। ਇਸ ਵਿਚਾਲੇ ਅੱਜ ਤਾਜਾ ਮਾਮਲਾ ਫਾਜ਼ਿਲਕਾ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ ਹੈ।  ਦੱਸ ਦਈਏ ਕਿ ਮਿੱਟੀ ਨਾਲ ਭਰੀ ਟਰਾਲੀ ਦੀ ਬਾਈਕ ਸਵਾਰ ਟੱਕਰ ਹੋ ਗਈ ਹੈ।ਦਰਅਸਲ ਇਹ ਹਾਦਸਾ ਸੈਦੋ ਦੇ ਪਿੰਡ ਹਿਠਾੜ ਨੇੜੇ ਵਾਪਰਿਆ ਹੈ, ਜਿਸ ਦੌਰਾਨ ਇੱਕ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ ਹੈ, ਜਿਸ ਨੂੰ ਲੈ ਕੇ ਇਲਾਕਾ ਵਾਸੀਆਂ ਨੇ ਰੋਸ ਪ੍ਰਗਟ ਕੀਤਾ ਹੈ। 

ਇੱਟਾਂ ਦੇ ਭੱਠੇ ਲਈ ਵਾਰ-ਵਾਰ ਟਰੈਕਟਰ-ਟਰਾਲੀ ਹਾਦਸਿਆਂ ਦਾ ਕਾਰਨ ਬਣ ਰਹੀ ਹੈ, ਜਿਸ ਕਾਰਨ ਮੌਕੇ 'ਤੇ ਪੁੱਜੀ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।  ਇੱਕ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ ਹੈ, ਜਿਸ ਨੂੰ ਲੈ ਕੇ ਇਲਾਕਾ ਵਾਸੀਆਂ ਨੇ ਰੋਸ ਪ੍ਰਗਟ ਕੀਤਾ ਹੈ ਇੱਟਾਂ ਦੇ ਭੱਠੇ ਲਈ ਵਾਰ-ਵਾਰ ਟਰੈਕਟਰ-ਟਰਾਲੀ ਹਾਦਸਿਆਂ ਦਾ ਕਾਰਨ ਬਣ ਰਹੀ ਹੈ, ਜਿਸ ਕਾਰਨ ਮੌਕੇ 'ਤੇ ਪੁੱਜੀ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਹ ਵੀ ਭਰੋਸਾ ਦਿੱਤਾ ਜਾ ਰਿਹਾ ਹੈ

ਇਹ ਵੀ ਪੜ੍ਹੋ:  Jagmohan Kang Join Congress: ਖਰੜ ਤੋਂ ਸਾਬਕਾ ਵਿਧਾਇਕ ਜਗਮੋਹਨ ਕੰਗ ਦੀ ਕਾਂਗਰਸ ਵਿੱਚ ਵਾਪਸੀ

ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਭਰਾ ਰੁਲੀਆ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਰੇਸ਼ਮ ਸਿੰਘ ਜੋ ਕਿ ਇੱਟਾਂ ਦੇ ਭੱਠੇ 'ਤੇ ਕੰਮ ਕਰਦਾ ਹੈ, ਮੋਟਰਸਾਈਕਲ 'ਤੇ ਪਿੰਡ ਚੰਦਮਾੜੀ ਤੋਂ ਸੈਦੋ ਦੇ ਹਿਠਾੜ 'ਚ ਆਪਣੇ ਘਰ ਜਾ ਰਿਹਾ ਸੀ ਕਿ ਰਸਤੇ 'ਚ ਮਿੱਟੀ ਨਾਲ ਭਰੀ ਟਰਾਲੀ ਨੇ ਉਸ ਨੂੰ ਟੱਕਰ ਮਾਰ ਦਿੱਤੀ, ਹਾਦਸਾ ਇੰਨਾ ਭਿਆਨਕ ਸੀ ਕਿ ਉਸ ਦੇ ਭਰਾ ਦੀ ਟਰੈਕਟਰ ਟਰਾਲੀ ਹੇਠਾਂ ਆ ਕੇ ਮੌਕੇ 'ਤੇ ਹੀ ਮੌਤ ਹੋ ਗਈ।

ਦੂਜੇ ਪਾਸੇ ਪਿੰਡ ਵਾਸੀ ਅਮਰਜੀਤ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੀ ਜ਼ਮੀਨ ਵਿੱਚੋਂ ਇੱਟਾਂ ਦੇ ਭੱਠੇ ਲਈ ਮਿੱਟੀ ਦੀ ਖੁਦਾਈ ਕੀਤੀ ਜਾ ਰਹੀ ਹੈ, ਜਿਸ ਕਾਰਨ ਉਨ੍ਹਾਂ ਦੇ ਪਿੰਡ ਵਿੱਚੋਂ ਮਿੱਟੀ ਨਾਲ ਭਰੀਆਂ ਟਰਾਲੀਆਂ ਲਗਾਤਾਰ ਆ ਰਹੀਆਂ ਹਨ, ਜਿਸ ਕਾਰਨ ਹਾਦਸੇ ਵਾਪਰ ਰਹੇ ਹਨ ਕਾਰਨ ਬਣ ਰਿਹਾ ਹੈ ਅਤੇ ਇਸੇ ਕਾਰਨ ਇਹ ਹਾਦਸਾ ਵਾਪਰਿਆ ਹੈ।

ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
 

ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ ਹਰਮੇਸ਼ ਸਿੰਘ ਦਾ ਕਹਿਣਾ ਹੈ ਕਿ ਸੂਚਨਾ ਮਿਲਣ ਤੋਂ ਬਾਅਦ ਪੁਲਸ ਮੌਕੇ 'ਤੇ ਪਹੁੰਚ ਗਈ ਹੈ, ਜਿਸ ਦੇ ਜ਼ਰੀਏ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਭੇਜ ਦਿੱਤਾ ਜਾਵੇਗਾ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ

Read More
{}{}