Home >>Punjab

Fazilka News: ਬੋਰਵੈੱਲ ਵਿੱਚ ਡਿੱਗੇ ਡੇਢ ਸਾਲ ਦੇ ਬੱਚੇ ਨੂੰ ਸੁਰੱਖਿਅਤ ਬਾਹਰ ਕੱਢਿਆ

Fazilka News: ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਹਸਪਤਾਲ ਪਹੁੰਚ ਕੇ ਬੱਚੇ ਦਾ ਹਾਲ ਚਾਲ ਜਾਣਿਆ ਅਤੇ ਇਸ ਮੌਕੇ ਉਹਨਾਂ ਨੇ ਆਖਿਆ ਕਿ ਬੋਰਵੈੱਲ ਖੁੱਲਾ ਛੱਡਣ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।

Advertisement
Fazilka News: ਬੋਰਵੈੱਲ ਵਿੱਚ ਡਿੱਗੇ ਡੇਢ ਸਾਲ ਦੇ ਬੱਚੇ ਨੂੰ ਸੁਰੱਖਿਅਤ ਬਾਹਰ ਕੱਢਿਆ
Stop
Manpreet Singh|Updated: Jul 12, 2024, 06:53 PM IST

Fazilka News: ਫਾਜ਼ਿਲਕਾ ਦਾਣਾ ਮੰਡੀ ਵਿੱਚ ਇੱਕ ਬੋਰਵੈੱਲ ਵਿੱਚ ਡਿੱਗੇ ਬੱਚੇ ਨੂੰ ਫਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਦੀ ਮੁਸਤੈਦੀ ਅਤੇ ਤੇਜੀ ਗਤੀ ਨਾਲ ਕੀਤੀ ਗਈ ਕਾਰਵਾਈ ਨਾਲ ਸੁਰੱਖਿਤ ਬਾਹਰ ਕੱਢ ਲਿਆ ਗਿਆ। ਬੱਚੇ ਨੂੰ ਇਲਾਜ ਲਈ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਭਰਤੀ ਕਰਾਇਆ ਗਿਆ ਹੈ ਅਤੇ ਡਾਕਟਰਾਂ ਅਨੁਸਾਰ ਬੱਚਾ ਹੁਣ ਪੂਰੀ ਤਰ੍ਹਾਂ ਸੁਰੱਖਿਤ ਹੈ ਅਤੇ ਉਸਨੂੰ ਕੁਝ ਸਮੇਂ ਲਈ ਡਾਕਟਰੀ ਦੇਖਰੇਖ ਵਿੱਚ ਰੱਖਿਆ ਗਿਆ ਹੈ।

ਹਸਪਤਾਲ ਵਿੱਚ ਪਹੁੰਚੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦੱਸਿਆ ਕਿ ਜਿਵੇਂ ਹੀ ਇਸ ਘਟਨਾ ਦੀ ਸੂਚਨਾ ਮਿਲੀ ਤੁਰੰਤ ਆਪਦਾ ਪ੍ਰਬੰਧਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਨੇ ਤੇਜ਼ੀ ਨਾਲ ਕਾਰਵਾਈ ਆਰੰਭ ਕੀਤੀ। ਜ਼ਿਲਾ ਪ੍ਰਸ਼ਾਸਨ ਵੱਲੋਂ ਫਾਇਰ ਬ੍ਰਿਗੇਡ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇਜ਼ੀ ਨਾਲ ਕਾਰਵਾਈ ਕਰਕੇ ਬੋਰਵੈੱਲ ਦੇ ਬਰਾਬਰ ਇੱਕ ਜੇਸੀਬੀ ਨਾਲ ਟੋਆ ਪੁੱਟਿਆ ਗਿਆ ਅਤੇ ਬੱਚੇ ਨੂੰ ਸੁਰੱਖਿਤ ਬਾਹਰ ਕੱਢ ਲਿਆ ਗਿਆ।

ਫਾਇਰ ਬ੍ਰੀਗੇਡ ਦੇ ਕਰਮੀ ਗੌਰਵ ਝੀਂਝਾ ਨੇ ਦੱਸਿਆ ਕਿ ਬੱਚਾ ਲਗਭਗ 12 ਫੁੱਟ ਦੀ ਡੁੰਘਾਈ ਤੇ ਸੀ ਅਤੇ ਤੇਜੀ ਨਾਲ ਕੀਤੀ ਗਈ ਕਾਰਵਾਈ ਕਾਰਨ ਬੱਚੇ ਦੀ ਜਾਨ ਬਚ ਗਈ। ਮੌਕੇ ਤੇ ਪੁਲਿਸ ਡੀਐਸਪੀ ਸੁਬੇਗ ਸਿੰਘ ਦੀ ਅਗਵਾਈ ਵਿਚ ਪਹੁੰਚੀ ਤੇ ਸਹਿਯੋਗ ਕੀਤਾ। ਤੁਰੰਤ ਉਸ ਨੂੰ ਐਂਬੂਲੈਂਸ ਵਿੱਚ ਆਕਸੀਜਨ ਦੇ ਕੇ ਹਸਪਤਾਲ ਲਿਆਂਦਾ ਗਿਆ। ਜਿੱਥੇ ਡਾਕਟਰਾਂ ਨੇ ਉਸ ਦੀ ਤੁਰੰਤ ਦੇਖਭਾਲ ਕੀਤੀ ਅਤੇ ਹੁਣ ਬੱਚਾ ਖਤਰੇ ਤੋਂ ਬਾਹਰ ਹੈ। ਇਸ ਮੌਕੇ ਡਾਕਟਰੀ ਟੀਮ ਵਿੱਚੋਂ ਡਾਕਟਰ ਕਵਿਤਾ ਸਿੰਘ ਦੀ ਦੇਖਰੇਖ ਵਿੱਚ ਮਾਹਿਰ ਡਾਕਟਰਾਂ ਨੇ ਬੱਚੇ ਨੂੰ ਤੇਜ਼ੀ ਨਾਲ ਇਲਾਜ ਮੁਹਈਆ ਕਰਵਾਇਆ।

ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਹਸਪਤਾਲ ਪਹੁੰਚ ਕੇ ਬੱਚੇ ਦਾ ਹਾਲ ਚਾਲ ਜਾਣਿਆ ਅਤੇ ਇਸ ਮੌਕੇ ਉਹਨਾਂ ਨੇ ਆਖਿਆ ਕਿ ਬੋਰਵੈੱਲ ਖੁੱਲਾ ਛੱਡਣ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਉਹਨਾਂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਜਾਂਚ ਦੇ ਹੁਕਮ ਵੀ ਦਿੱਤੇ ਗਏ ਹਨ। ਵਿਧਾਇਕ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਝੁੱਗੀ ਝੌਂਪੜੀ ਵਾਲਿਆਂ ਨੂੰ ਪਲਾਟ ਦਿੱਤੇ ਹੋਏ ਹਨ ਅਤੇ ਇੰਨ੍ਹਾਂ ਨੂੰ ਦਿੱਤੀ ਗਈ ਥਾਂ 'ਤੇ ਤਬਦੀਲ ਕੀਤਾ ਜਾਵੇਗਾ। ਉਨਾਂ ਨੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ਕਿ ਬੱਚੇ ਦੀ ਜਾਨ ਬਚ ਗਈ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਕਿਹਾ ਕਿ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਲਈ ਐਸਡੀਐਮ ਫ਼ਜਿਲਕਾ ਨੂੰ ਕਿਹਾ ਗਿਆ ਹੈ। ਉਨ੍ਹਾਂ ਨੇ ਇਸ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਈ ਵੀ ਬੋਰ ਵੈਲ ਇਸ ਤਰਾਂ ਖੁੱਲਾ ਨਾ ਛੱਡਣ। ਉਨ੍ਹਾਂ ਨੇ ਕਿਹਾ ਕਿ ਜੇਕਰ ਇਸ ਤਰਾਂ ਬੋਰਵੈੱਲ ਖੁੱਲਾ ਪਾਇਆ ਗਿਆ ਤਾਂ ਮਾਲਕ ਦੇ ਖਿਲਾਫ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਇਸ ਮੌਕੇ ਡਿਪਟੀ ਕਮਿਸ਼ਨ ਨੇ ਕਿਹਾ ਕਿ ਫਾਇਰ ਬ੍ਰੀਗੇਡ ਅਤੇ ਐਨਜੀਓ ਦੀ ਟੀਮ ਜਿਸ ਨੇ ਤੇਜੀ ਨਾਲ ਕਾਰਵਾਈ ਕੀਤੀ ਉਸਨੂੰ ਸਨਮਾਨਿਤ ਕੀਤਾ ਜਾਵੇਗਾ।

Read More
{}{}