Home >>Punjab

Fazilka News: NOC ਨਾ ਮਿਲਣ 'ਤੇ ਪ੍ਰਾਪਰਟੀ ਡੀਲਰਾਂ ਨੇ SDM ਦਫ਼ਤਰ ਦੇ ਬਾਹਰ ਕੀਤਾ ਰੋਸ ਪ੍ਰਦਰਸ਼ਨ

Fazilka News: ਪ੍ਰਾਪਰਟੀ ਡੀਲਰਾਂ ਨੇ ਦੋਸ਼ ਲਾਇਆ ਕਿ ਫਾਜ਼ਿਲਕਾ ਵਿੱਚ ਪਿਛਲੇ ਦੋ ਸਾਲਾਂ ਵਿੱਚ ਕੁਲੈਕਟਰ ਰੇਟ ਵਿੱਚ 70 ਫੀਸਦੀ ਵਾਧਾ ਹੋਇਆ ਹੈ ਅਤੇ ਹੁਣ ਇਸ ਵਿੱਚ ਮੁੜ ਵਾਧਾ ਕੀਤਾ ਜਾ ਰਿਹਾ ਹੈ। 

Advertisement
Fazilka News: NOC ਨਾ ਮਿਲਣ 'ਤੇ ਪ੍ਰਾਪਰਟੀ ਡੀਲਰਾਂ ਨੇ SDM ਦਫ਼ਤਰ ਦੇ ਬਾਹਰ ਕੀਤਾ ਰੋਸ ਪ੍ਰਦਰਸ਼ਨ
Stop
Manpreet Singh|Updated: Jul 09, 2024, 07:17 PM IST

Fazilka News(SUNIL NAGPAL): ਅੱਜ ਫਾਜ਼ਿਲਕਾ ਦੇ ਐਸਡੀਐਮ ਦਫ਼ਤਰ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਲਗਾਏ ਗਏ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਕੈਂਪ ਵਿੱਚ ਡੀਸੀ ਅਤੇ ਵਿਧਾਇਕ ਪੁੱਜੇ ਹੋਏ ਸਨ। ਐਸਡੀਐਮ ਦਫ਼ਤਰ ਦੇ ਬਾਹਰ ਪੁੱਜੇ ਪ੍ਰਾਪਰਟੀ ਡੀਲਰਾਂ ਵੱਲੋਂ ਹੰਗਾਮਾ ਕੀਤਾ ਗਿਆ ਅਤੇ ਸਵਾਲ ਖੜ੍ਹੇ ਕੀਤੇ ਕਿ ਉਨ੍ਹਾਂ ਨੂੰ ਐਨਓਸੀ ਨਹੀਂ ਮਿਲ ਰਹੀ। ਇੱਕ ਪਾਸੇ ਕੁਲੈਕਟਰ ਰੇਟ ਵਧਾਏ ਜਾ ਰਹੇ ਹਨ, ਜਿਸ ਦਾ ਵੀ ਵਿਰੋਧ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਡੀਸੀ ਨੇ ਕਿਹਾ ਕਿ ਇਸ ਮਾਮਲੇ 'ਤੇ ਮੀਟਿੰਗ ਬੁਲਾਈ ਗਈ ਹੈ, ਜਿਸ ਦੀ ਸਮੀਖਿਆ ਕੀਤੀ ਜਾ ਰਹੀ ਹੈ।

ਜਾਣਕਾਰੀ ਦਿੰਦਿਆਂ ਐਸਡੀਐਮ ਦਫ਼ਤਰ ਦੇ ਬਾਹਰ ਇਕੱਠੇ ਹੋਏ ਪ੍ਰਾਪਰਟੀ ਡੀਲਰਜ਼ ਐਸੋਸੀਏਸ਼ਨ ਦੇ ਸ਼ਿਵ ਕੁਮਾਰ, ਸੋਨੂੰ ਸਚਦੇਵਾ, ਸੰਜੀਵ ਸ਼ਰਮਾ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਪਰ ਉਨ੍ਹਾਂ ਨੂੰ ਐਨਓਸੀ ਨਹੀਂ ਮਿਲ ਰਹੀ, ਜਿਸ ਕਾਰਨ ਉਨ੍ਹਾਂ ਨੂੰ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ 2 ਸਾਲਾਂ ਤੋਂ ਪ੍ਰਾਪਰਟੀ ਡੀਲਰਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

ਉਨ੍ਹਾਂ ਦੋਸ਼ ਲਾਇਆ ਕਿ ਫਾਜ਼ਿਲਕਾ ਵਿੱਚ ਪਿਛਲੇ ਦੋ ਸਾਲਾਂ ਵਿੱਚ ਕੁਲੈਕਟਰ ਰੇਟ ਵਿੱਚ 70 ਫੀਸਦੀ ਵਾਧਾ ਹੋਇਆ ਹੈ ਅਤੇ ਹੁਣ ਇਸ ਵਿੱਚ ਮੁੜ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ ਕਿਹਾ ਸੀ ਕਿ ਐਨਓਸੀ ਰੱਦ ਕਰ ਦਿੱਤੀ ਗਈ ਹੈ ਪਰ ਇਸ ਦੇ ਬਾਵਜੂਦ ਰਜਿਸਟਰੀ ਲਈ ਐਨਓਸੀ ਮੰਗੀ ਜਾ ਰਹੀ ਹੈ। ਇੰਨਾ ਹੀ ਨਹੀਂ ਆਮ ਲੋਕਾਂ ਨੂੰ ਐਨਓਸੀ ਲੈਣ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਕਈ ਵਾਰ ਉਨ੍ਹਾਂ ਨੂੰ ਅਧਿਕਾਰੀਆਂ ਦੇ ਚੱਕਰ ਕੱਟਣੇ ਪੈਂਦੇ ਹਨ, ਇਸ ਦੇ ਬਾਵਜੂਦ ਐਨਓਸੀ ਨਹੀਂ ਮਿਲ ਰਹੀ।

ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਦੱਸਿਆ ਕਿ ਇਸ ਡੀਸੀ ਰੇਟ ਸਬੰਧੀ ਉਨ੍ਹਾਂ ਵੱਲੋਂ ਮੀਟਿੰਗ ਬੁਲਾਈ ਗਈ ਹੈ। ਜਿਸ ਦੀ ਸਮੀਖਿਆ ਕੀਤੀ ਜਾ ਰਹੀ ਹੈ ਅਤੇ ਐਨਓਸੀ ਸਬੰਧੀ ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੰਮ ਕੀਤਾ ਜਾ ਰਿਹਾ ਹੈ।

Read More
{}{}