Home >>Punjab

India-Pakistan Border News: ਬੀਐਸਐਫ ਵੱਲੋਂ ਘੁਸਪੈਠ ਕਰਦਾ ਪਾਕਿਸਤਾਨੀ ਨਾਗਰਿਕ ਗ੍ਰਿਫ਼ਤਾਰ; ਇੱਕ ਸਮੱਗਲਰ ਵੀ ਚੜ੍ਹਿਆ ਅੜਿੱਕੇ

India-Pakistan Border News: SSOC ਅੰਮ੍ਰਿਤਸਰ ਨੇ ਸਰਹੱਦ ਪਾਰ ਹੈਰੋਇਨ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ 12 ਕਿਲੋ ਹੈਰੋਇਨ ਬਰਾਮਦ ਕੀਤੀ ਹੈ।

Advertisement
India-Pakistan Border News: ਬੀਐਸਐਫ ਵੱਲੋਂ ਘੁਸਪੈਠ ਕਰਦਾ ਪਾਕਿਸਤਾਨੀ ਨਾਗਰਿਕ ਗ੍ਰਿਫ਼ਤਾਰ; ਇੱਕ ਸਮੱਗਲਰ ਵੀ ਚੜ੍ਹਿਆ ਅੜਿੱਕੇ
Stop
Ravinder Singh|Updated: Oct 23, 2023, 12:23 PM IST

India-Pakistan Border News: SSOC ਅੰਮ੍ਰਿਤਸਰ ਨੇ ਸਰਹੱਦ ਪਾਰ ਹੈਰੋਇਨ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ 12 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਵਿਅਕਤੀ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਦਾ ਸੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੇ ਬਦਨਾਮ ਨਸ਼ਾ ਤਸਕਰ ਨਾਲ ਸਿੱਧੇ ਸਬੰਧ ਹਨ। ਕਾਬਿਲੇਗੌਰ ਹੈ ਕਿ ਮਈ ਮਹੀਨੇ ਵਿੱਚ 532 ਕਿਲੋ ਹੈਰੋਇਨ ਦੀ ਸਮੱਗਲਿੰਗ ਦੇ ਦੋਸ਼ ਵਿੱਚ ਰਣਜੀਤ ਚੀਤਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਦਾ ਭਰਾ ਸਰਵਣ ਐਸ ਭੋਲਾ ਅਮਰੀਕਾ ਤੋਂ ਆਪਰੇਟ ਕਰਦਾ ਹੈ।

ਇਸ ਤੋਂ ਇਲਾਵਾ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨਾਂ ਨੇ ਇੱਕ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਪਾਕਿਸਤਾਨੀ ਨਾਗਰਿਕ ਪਿੰਡ ਚਾਹਰਪੁਰ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਭਾਰਤੀ ਸਰਹੱਦੀ ਖੇਤਰ ਵਿੱਚ ਦਾਖ਼ਲ ਹੋਇਆ ਸੀ। ਤਲਾਸ਼ੀ ਦੌਰਾਨ ਮੁਲਜ਼ਮਾਂ ਕੋਲੋਂ ਕੋਈ ਇਤਰਾਜ਼ਯੋਗ ਵਸਤੂ ਬਰਾਮਦ ਨਹੀਂ ਹੋਈ।

ਪੁੱਛਗਿੱਛ ਦੌਰਾਨ ਉਸ ਨੇ ਦੱਸਿਆ ਕਿ ਉਹ ਅਣਜਾਣੇ ਵਿੱਚ ਇਧਰ ਪੁੱਜ ਗਿਆ ਹੈ। ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਪਾਕਿਸਤਾਨ ਰੇਂਜਰਾਂ ਨਾਲ ਸੰਪਰਕ ਕੀਤਾ ਤੇ ਇਸ 'ਤੇ ਸਖ਼ਤ ਇਤਰਾਜ਼ ਵੀ ਜ਼ਾਹਿਰ ਕੀਤਾ। ਇਸ ਤੋਂ ਬਾਅਦ ਉਸ ਨੂੰ ਮਨੁੱਖੀ ਆਧਾਰ 'ਤੇ ਪਾਕਿਸਤਾਨੀ ਰੇਂਜਰਾਂ ਦੇ ਹਵਾਲੇ ਕਰ ਦਿੱਤਾ ਗਿਆ।

ਦੂਜੇ ਪਾਸੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਰਾਊਕੇ ਹਿਠਾੜ ਵਿਚੋਂ ਲੰਘਦੀ ਲਕਸ਼ਮਣ ਨਹਿਰ ਦੇ ਕੰਢੇ ਝੋਨੇ ਦੇ ਖੇਤਾਂ ਵਿੱਚ ਪਾਕਿਸਤਾਨੀ ਡਰੋਨ ਦਾ ਨੁਕਸਾਨ ਹੋਇਆ ਹੈ। ਪੁਲਿਸ ਨੇ ਡਰੋਨ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਕਾਬਿਲੇਗੌਰ ਹੈ ਕਿ 20 ਅਕਤੂਬਰ ਨੂੰ ਤੜਕੇ 2 ਵਜੇ ਬੀਐਸਐਫ ਨੇ ਪਾਕਿਸਤਾਨੀ ਡਰੋਨ ਨੂੰ ਦੇਖ ਕੇ 15 ਰਾਊਂਡ ਫਾਇਰ ਕੀਤੇ ਸਨ।

ਇਹ ਵੀ ਪੜ੍ਹੋ : Manpreet Badal News: ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਵਿਜੀਲੈਂਸ ਅੱਗੇ ਨਹੀਂ ਹੋਣਗੇ ਪੇਸ਼, ਜਾਣੋ ਕਾਰਨ

ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਸ ਗੋਲੀਬਾਰੀ 'ਚ ਉਕਤ ਡਰੋਨ ਡਿੱਗਿਆ ਹੋ ਸਕਦਾ ਹੈ। ਥਾਣਾ ਸਦਰ ਦੇ ਇੰਚਾਰਜ ਗੁਰਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਵਾਸੀਆਂ ਵੱਲੋਂ ਸੂਚਨਾ ਮਿਲੀ ਸੀ ਕਿ ਪਿੰਡ ਰਾਊਕੇ ਹਿਠਾੜ ਦੇ ਖੇਤਾਂ ਵਿੱਚ ਇੱਕ ਪਾਕਿਸਤਾਨੀ ਡਰੋਨ ਡਿੱਗਿਆ ਹੈ। ਬੀਐਸਐਫ ਨੇ ਬੀਤੀ 20 ਅਕਤੂਬਰ ਨੂੰ ਪਿੰਡ ਸੇਠਾਂਵਾਲਾ ਤੇ ਜੱਲੋਕੇ ਦੇ ਇਲਾਕੇ ਵਿੱਚ ਡਰੋਨ ਨਾਲ ਗੋਲੀਬਾਰੀ ਕੀਤੀ ਸੀ।

ਇਹ ਵੀ ਪੜ੍ਹੋ : Moga Firing News: ਅਣਪਛਾਤਿਆਂ ਨੇ ਤੜਕਸਾਰ ਪਿੰਡ ਦੇ ਕਬੱਡੀ ਖਿਡਾਰੀ 'ਤੇ ਚਲਾਈਆਂ ਗੋਲੀਆਂ

 

Read More
{}{}