Home >>Punjab

DA Hike in Punjab News: ਮੁਲਾਜ਼ਮਾਂ ਦੇ 4 ਫ਼ੀਸਦੀ ਡੀਏ 'ਚ ਵਾਧੇ ਨੂੰ ਲੈ ਕੇ ਪੰਜਾਬ ਸਰਕਾਰ ਦੇ ਫਾਇਨਾਂਸ ਵਿਭਾਗ ਵੱਲੋਂ ਪੱਤਰ ਜਾਰੀ

DA Hike in Punjab News: ਮੁਲਾਜ਼ਮ ਯੂਨੀਅਨ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਹੋਈ ਮੀਟਿੰਗ ਤੋਂ ਬਾਅਦ ਪੰਜਾਬ ਸਰਕਾਰ ਦੇ ਫਾਇਨਾਂਸ ਵਿਭਾਗ ਵੱਲੋਂ ਮੁਲਾਜ਼ਮਾਂ ਲਈ 4 ਫ਼ੀਸਦੀ ਡੀਏ ਦੀ ਕਿਸ਼ਤ ਨੂੰ ਲੈ ਕੇ ਪੱਤਰ ਜਾਰੀ ਕਰ ਦਿੱਤਾ ਹੈ।

Advertisement
DA Hike in Punjab News: ਮੁਲਾਜ਼ਮਾਂ ਦੇ 4 ਫ਼ੀਸਦੀ ਡੀਏ 'ਚ ਵਾਧੇ ਨੂੰ ਲੈ ਕੇ ਪੰਜਾਬ ਸਰਕਾਰ ਦੇ ਫਾਇਨਾਂਸ ਵਿਭਾਗ ਵੱਲੋਂ ਪੱਤਰ ਜਾਰੀ
Stop
Manoj Joshi|Updated: Dec 20, 2023, 05:02 PM IST

DA Hike in Punjab News: ਮੁਲਾਜ਼ਮ ਯੂਨੀਅਨ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਹੋਈ ਮੀਟਿੰਗ ਤੋਂ ਬਾਅਦ ਪੰਜਾਬ ਸਰਕਾਰ ਦੇ ਫਾਇਨਾਂਸ ਵਿਭਾਗ ਵੱਲੋਂ ਮੁਲਾਜ਼ਮਾਂ ਲਈ 4 ਫ਼ੀਸਦੀ ਡੀਏ ਦੀ ਕਿਸ਼ਤ ਨੂੰ ਲੈ ਕੇ ਪੱਤਰ ਜਾਰੀ ਕਰ ਦਿੱਤਾ ਹੈ। ਇਹ ਰਾਸ਼ੀ ਸਾਰੇ ਮੁਲਾਜ਼ਮਾਂ ਨੂੰ ਦਸੰਬਬਰ ਮਹੀਨੇ ਦੀ ਤਨਖ਼ਾਹ ਦੇ ਨਾਲ ਮਿਲੇਗੀ।

ਕਾਬਿਲੇਗੌਰ ਹੈ ਕਿ ਬੀਤੇ ਦਿਨ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ ਡੀਏ ਵਿੱਚ 4 ਫੀਸਦੀ ਵਾਧੇ ਦਾ ਐਲਾਨ ਕੀਤਾ ਸੀ। ਮਹਿੰਗਾਈ ਭੱਤੇ ਵਿੱਚ ਵਾਧਾ 7ਵੇਂ ਤਨਖਾਹ ਕਮਿਸ਼ਨ ਤਹਿਤ ਕੀਤਾ ਗਿਆ ਹੈ। ਮੁਲਾਜ਼ਮਾਂ ਦਾ ਵਧਿਆ ਡੀਏ 1 ਦਸੰਬਰ ਤੋਂ ਲਾਗੂ ਹੋਵੇਗਾ। ਇਸ ਦਾ ਮਤਲਬ ਹੈ ਕਿ ਮੁਲਾਜ਼ਮਾਂ ਦੀ ਦਸੰਬਰ ਮਹੀਨੇ ਦੀ ਤਨਖ਼ਾਹ ਵਿੱਚ 4 ਫ਼ੀਸਦੀ ਡੀਏ ਵੀ ਜੋੜ ਦਿੱਤਾ ਜਾਵੇਗਾ ਅਤੇ ਖਾਤੇ ਵਿੱਚ ਤਨਖ਼ਾਹ ਵਧੇਗੀ।

ਦਰਅਸਲ ਇਹ ਵਾਧਾ ਪੰਜਾਬ ਸਰਕਾਰ ਵੱਲੋਂ ਸੱਤਵੇਂ ਤਨਖਾਹ ਕਮਿਸ਼ਨ ਤਹਿਤ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੀਏ ਵਿੱਚ 4 ਫ਼ੀਸਦੀ ਵਾਧੇ ਦਾ ਐਲਾਨ ਕੀਤਾ ਸੀ। ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ (ਪੀ.ਐੱਸ.ਐੱਮ.ਐੱਸ.ਯੂ.) ਦੇ ਪ੍ਰਧਾਨ ਅਮਰੀਕ ਸਿੰਘ ਨੇ ਕਿਹਾ ਕਿ ਇਸ ਵਾਧੇ ਨਾਲ ਸੂਬੇ ਦੇ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਵਧ ਕੇ 38 ਫੀਸਦੀ ਹੋ ਜਾਵੇਗਾ।

ਇਹ ਵੀ ਪੜ੍ਹੋ : Punjab News: ਫਾਇਰਮੈਨ, ਡਰਾਈਵਰ ਤੇ ਆਪ੍ਰੇਰਟਰਾਂ ਦੀ ਆਸਾਮੀ ਦੇ ਉਮੀਦਵਾਰਾਂ ਨੂੰ ਹਾਈ ਕੋਰਟ ਦਾ ਝਟਕਾ

ਮੀਟਿੰਗ ਤੋਂ ਬਾਅਦ ਡੀਏ ਵਿੱਚ 4 ਫੀਸਦੀ ਵਾਧੇ ਦਾ ਐਲਾਨ ਕੀਤਾ ਗਿਆ ਸੀ। ਪੀ.ਐਸ.ਐਮ.ਐਸ.ਯੂ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਵਿੱਚ ਵੱਡਾ ਫੈਸਲਾ ਲਿਆ ਗਿਆ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਥੇ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਸੀ। ਗੱਲਬਾਤ ਦੌਰਾਨ ਕਈ ਮੁੱਦਿਆਂ 'ਤੇ ਚਰਚਾ ਹੋਈ ਸੀ। ਬਾਅਦ ਵਿੱਚ ਭਗਵੰਤ ਮਾਨ ਨੇ 4 ਫੀਸਦੀ ਡੀਏ ਵਾਧੇ ਦੀ ਖਬਰ ਸਾਰਿਆਂ ਨਾਲ ਸਾਂਝੀ ਕੀਤੀ ਸੀ। ਐਕਸ ਪਲੇਟਫਾਰਮ 'ਤੇ ਪੋਸਟ ਸ਼ੇਅਰ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਸੀ ਕਿ ਅਸੀਂ ਕਰਮਚਾਰੀਆਂ ਨੂੰ ਨਵੇਂ ਸਾਲ ਦਾ ਤੋਹਫਾ ਦੇਣ ਜਾ ਰਹੇ ਹਾਂ… ਡੀਏ ਵਿੱਚ 4% ਦਾ ਵਾਧਾ ਕੀਤਾ ਗਿਆ ਹੈ, ਜੋ 1 ਦਸੰਬਰ ਤੋਂ ਲਾਗੂ ਹੋਵੇਗਾ।

ਇਹ ਵੀ ਪੜ੍ਹੋ : Amritsar Sacrilege News: ਪੰਜਾਬ ਦੇ ਇੱਕ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਦੋਸ਼ੀ ਖਿਲਾਫ਼ ਪਰਚਾ ਦਰਜ

Read More
{}{}