Home >>Punjab

Girl Death News: ਲੜਕੀ ਦੀ ਜ਼ਹਿਰੀਲਾ ਪਦਾਰਥ ਪੀਣ ਨਾਲ ਹੋਈ ਮੌਤ; ਪੁਲਿਸ ਨੇ ਜਾਂਚ ਆਰੰਭੀ

Girl Death News: ਅੰਮ੍ਰਿਤਸਰ ਦੇ ਥਾਣਾ ਛੇਹਰਟਾ ਅਧੀਨ ਪੈਂਦੇ ਇਲਾਕਾ ਦਸਮੇਸ਼ ਐਵੇਨਿਊ ਵਿੱਚ ਇੱਕ ਨਵਵਿਆਹੁਤਾ ਲੜਕੀ ਵੱਲੋਂ ਤੇਜਾਬ ਪੀਣ ਦੇ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆ ਰਿਹਾ ਹੈ।

Advertisement
Girl Death News: ਲੜਕੀ ਦੀ ਜ਼ਹਿਰੀਲਾ ਪਦਾਰਥ ਪੀਣ ਨਾਲ ਹੋਈ ਮੌਤ; ਪੁਲਿਸ ਨੇ ਜਾਂਚ ਆਰੰਭੀ
Stop
Ravinder Singh|Updated: Sep 24, 2023, 03:09 PM IST

Girl Death News: ਅੰਮ੍ਰਿਤਸਰ ਦੇ ਥਾਣਾ ਛੇਹਰਟਾ ਅਧੀਨ ਪੈਂਦੇ ਇਲਾਕਾ ਦਸਮੇਸ਼ ਐਵੇਨਿਊ ਵਿੱਚ ਇੱਕ ਨਵਵਿਆਹੁਤਾ ਲੜਕੀ ਵੱਲੋਂ ਤੇਜਾਬ ਪੀਣ ਦੇ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਲੜਕੀ ਦੀ ਪਛਾਣ ਸਿਮਰਨਜੀਤ ਕੌਰ (ਉਮਰ 23) ਵਜੋਂ ਹੋਈ। ਦੱਸਿਆ ਜਾ ਰਿਹਾ ਹੈ ਕਿ ਦੋ ਸਾਲ ਪਹਿਲੇ ਹੀ ਉਸ ਦਾ ਵਿਆਹ ਹੋਇਆ ਸੀ।

ਪੁਲਿਸ ਅਧਿਕਾਰੀਆਂ ਨੇ ਮੌਕੇ ਉਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮ੍ਰਿਤਕ ਲੜਕੀ ਸਿਮਰਨਜੀਤ ਕੌਰ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਦੋ ਸਾਲ ਪਹਿਲਾਂ ਉਨ੍ਹਾਂ ਨੇ ਆਪਣੀ ਲੜਕੀ ਦੀ ਸ਼ਾਦੀ ਦਸਮੇਸ਼ ਐਵੇਨਿਊ ਵਿਖੇ ਗੁਰਪ੍ਰੀਤ ਸਿੰਘ ਦੇ ਨਾਲ ਕੀਤੀ ਸੀ। ਉਨ੍ਹਾਂ ਨੇ ਕਿਹਾ ਕਿ ਵਿਆਹ ਤੋਂ ਬਾਅਦ ਆਏ ਦਿਨ ਦਾਜ ਦੀ ਮੰਗ ਨੂੰ ਲੈ ਕੇ ਸਹੁਰੇ ਪਰਿਵਾਰ ਵੱਲੋਂ ਉਨ੍ਹਾਂ ਦੀ ਲੜਕੀ ਨੂੰ ਤੰਗ ਪਰੇਸ਼ਾਨ ਕੀਤਾ ਜਾਂਦਾ ਸੀ।

ਕਈ ਵਾਰ ਉਸ ਨਾਲ ਕੁੱਟਮਾਰ ਵੀ ਕੀਤੀ ਜਾਂਦੀ ਸੀ। ਉਨ੍ਹਾਂ ਨੇ ਦੱਸਿਆ ਕਿ ਅਸੀਂ ਕਈ ਵਾਰ ਇਨ੍ਹਾਂ ਦਾ ਰਾਜੀਨਾਮਾ ਵੀ ਕਰਵਾਇਆ ਸੀ ਪਰ ਕੱਲ੍ਹ ਫਿਰ ਇਨ੍ਹਾਂ ਵੱਲੋਂ ਲੜਕੀ ਨੂੰ ਕਾਫੀ ਤੰਗ ਪਰੇਸ਼ਾਨ ਕੀਤਾ ਗਿਆ ਤੇ ਲੜਕੀ ਨੂੰ ਜ਼ਬਰਦਸਤੀ ਤੇਜਾਬ ਪਿਲਾ ਦਿੱਤਾ ਜਿਸਦੇ ਚੱਲਦੇ ਲੜਕੀ ਦੀ ਹਾਲਤ ਗੰਭੀਰ ਹੋਣ ਕਰਕੇ ਉਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਿੱਥੇ ਦੇਰ ਰਾਤ ਉਨ੍ਹਾਂ ਦੀ ਲੜਕੀ ਨੇ ਦਮ ਤੋੜ ਦਿੱਤਾ। ਅਸੀਂ ਪੁਲਿਸ ਪ੍ਰਸ਼ਾਸਨ ਕੋਲੋਂ ਗੁਰਪ੍ਰੀਤ ਸਿੰਘ ਤੇ ਉਸ ਦੇ ਪਰਿਵਾਰ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।

ਇਹ ਵੀ ਪੜ੍ਹੋ : Parineeti Chopra and Raghav Chadha Wedding: ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦਾ ਵਿਆਹ ਅੱਜ, ਜਾਣੋ ਵਿਆਹ ਦਾ ਪੂਰਾ ਸ਼ੈਡਿਊਲ

ਉਥੇ ਹੀ ਥਾਣਾ ਛੇਹਰਾਟਾ ਦੇ ਪੁਲਿਸ ਅਧਿਕਾਰੀ ਨਿਸ਼ਾਨ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਦਸਮੇਸ਼ ਐਵੇਨਿਊ ਦੀ ਰਹਿਣ ਵਾਲੀ ਸਿਮਰਨਜੀਤ ਕੌਰ ਨੇ ਕੋਈ ਜ਼ਹਿਰੀਲਾ ਪਦਾਰਥ ਪੀ ਲਿਆ ਜਿਸ ਨੂੰ ਹਸਪਤਾਲ਼ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਤੇ ਦੇਰ ਰਾਤ ਉਸਦੀ ਮੌਤ ਹੋ ਗਈ। ਪੁਲਿਸ ਨੇ ਲੜਕੀ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਉਤੇ ਸਹੁਰੇ ਪਰਿਵਾਰ ਖਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਲੜਕੀ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : Asian Games 2023 Updates: ਭਾਰਤ ਨੇ ਏਸ਼ੀਆਈ ਖੇਡਾਂ 'ਚ ਕੀਤੀ ਸ਼ਾਨਦਾਰ ਸ਼ੁਰੂਆਤ, ਜਿੱਤੇ 5 ਤਗਮੇ

Read More
{}{}