Home >>Punjab

ਗੁਰਲੇਜ਼ ਅਖਤਰ ਦੀ ਭੈਣ ਜੈਸਮੀਨ ਦੇ ਖਿਲਾਫ FIR ਦਰਜ, ਹਥਿਆਰਾਂ ਦੀ ਨੁਮਾਇਸ਼ ਦੇ ਲੱਗੇ ਇਲਜ਼ਾਮ

ਹਥਿਆਰਾਂ ਦੀ ਨੁਮਾਇਸ਼ ਦੇ ਖਿਲਾਫ ਪੰਜਾਬ ਸਰਕਾਰ ਦੀ ਹਦਾਇਤਾਂ ਉਦੋਂ ਜਾਰੀ ਕੀਤੀਆਂ ਗਈਆਂ ਜਦੋਂ ਸੂਬੇ ਦੀ ਕਾਨੂੰਨ ਵਿਵਸਥਾ 'ਤੇ ਕਈ ਸਵਾਲ ਕੀਤੇ ਜਾ ਰਹੇ ਸਨ।  

Advertisement
ਗੁਰਲੇਜ਼ ਅਖਤਰ ਦੀ ਭੈਣ ਜੈਸਮੀਨ ਦੇ ਖਿਲਾਫ FIR ਦਰਜ, ਹਥਿਆਰਾਂ ਦੀ ਨੁਮਾਇਸ਼ ਦੇ ਲੱਗੇ ਇਲਜ਼ਾਮ
Stop
Zee Media Bureau|Updated: Dec 03, 2022, 11:33 AM IST

Gun Culture in Punjab: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਸੋਸ਼ਲ ਮੀਡੀਆ ਤੋਂ ਹਥਿਆਰਾਂ ਦੀ ਨੁਮਾਇਸ਼ ਕਰਨ ਵਾਲੀਆਂ ਪੋਸਟਾਂ ਨੂੰ ਹਟਾਉਣ ਲਈ ਦਿੱਤਾ ਗਿਆ ਸਮਾਂ ਹਾਲ ਹੀ 'ਚ ਖਤਮ ਹੋ ਗਿਆ ਸੀ ਅਤੇ ਹੁਣ ਸੂਬਾ ਸਰਕਾਰ ਤੇ ਪੁਲਿਸ ਮੁੜ ਐਕਸ਼ਨ ਵਿੱਚ ਨਜ਼ਰ ਆ ਰਹੀ ਹੈ। ਇਸ ਦੌਰਾਨ ਗੁਰਲੇਜ਼ ਅਖਤਰ (Gurlez Akhtar) ਦੀ ਭੈਣ ਜੈਸਮੀਨ (Jasmeen Akhtar) ਦੇ ਖਿਲਾਫ FIR ਦਰਜ ਕੀਤੀ ਗਈ ਹੈ ਅਤੇ ਉਨ੍ਹਾਂ 'ਤੇ ਹਥਿਆਰਾਂ ਦੀ ਨੁਮਾਇਸ਼ ਕਰਨ ਦੇ ਦੋਸ਼ ਲੱਗੇ ਹਨ।  

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੋਸ਼ਲ ਮੀਡੀਆ 'ਤੇ ਜਾਂ ਗੀਤਾਂ ਵਿੱਚ ਹਥਿਆਰਾਂ ਦੀ ਨੁਮਾਇਸ਼ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੇ ਐਲਾਨ ਤੋਂ ਬਾਅਦ ਕਈ ਗਾਇਕਾਂ ਦੇ ਖਿਲਾਫ ਪਰਚੇ ਦਰਜ ਕੀਤੇ ਗਏ ਹਨ।  

ਇਸ ਦੌਰਾਨ ਫ਼ਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਹਥਿਆਰਾਂ ਦੀ ਨੁਮਾਇਸ਼ ਕਰਨ 'ਤੇ ਗੁਰਲੇਜ਼ ਅਖ਼ਤਰ (Gurlez Akhtar) ਦੀ ਭੈਣ ਜੈਸਮੀਨ ਅਖ਼ਤਰ (Jasmeen Akhtar) ਅਤੇ ਸੁਖਮਨ ਹੀਰ ਦੇ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ।  

ਦੱਸ ਦਈਏ ਕਿ ਹਾਲ ਹੀ ਵਿੱਚ ਪੰਜਾਬ ਸਰਕਾਰ ਵੱਲੋਂ ਹਥਿਆਰਾਂ ਦੀ ਨੁਮਾਇਸ਼ ਨੂੰ ਲੈ ਕੇ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਪੰਜਾਬ ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਸੀ ਕਿ ਉਹ ਆਪਣੇ ਸੋਸ਼ਲ ਮੀਡੀਆ ਤੋਂ ਹਥਿਆਰਾਂ ਦੀ ਨੁਮਾਇਸ਼ ਕਰਨ ਵਾਲੇ ਪੋਸਟਾਂ ਨੂੰ ਹਟਾ ਲੈਣ।  

ਇਸ ਦੌਰਾਨ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਆਮ ਆਦਮੀ ਨੂੰ ਅਜਿਹੀਆਂ ਪੋਸਟਾਂ ਹਟਾਉਣ ਲਈ 72 ਘੰਟੇ ਦਾ ਸਮਾਂ ਦਿੱਤਾ ਗਿਆ ਸੀ ਅਤੇ ਉਸ ਤੋਂ ਬਾਅਦ ਹਥਿਆਰਾਂ ਦੀ ਨੁਮਾਇਸ਼ ਕਰਨ ਵਾਲੇ ਲੋਕਾਂ ਖਿਲਾਫ ਪੁਲਿਸ ਵੱਲੋਂ ਐਕਸ਼ਨ ਲਿਆ ਜਾ ਰਿਹਾ ਹੈ।  

ਹੋਰ ਪੜ੍ਹੋ: Zika Virus Case: ਪੁਣੇ 'ਚ ਮਿਲਿਆ ਜ਼ੀਕਾ ਵਾਇਰਸ ਦਾ ਮਰੀਜ਼, ਲੋਕਾਂ 'ਚ ਡਰ ਦਾ ਮਾਹੌਲ

ਗੌਰਤਲਬ ਹੈ ਕਿ ਹਥਿਆਰਾਂ ਦੀ ਨੁਮਾਇਸ਼ ਦੇ ਖਿਲਾਫ ਪੰਜਾਬ ਸਰਕਾਰ ਦੀ ਹਦਾਇਤਾਂ ਉਦੋਂ ਜਾਰੀ ਕੀਤੀਆਂ ਗਈਆਂ ਜਦੋਂ ਸੂਬੇ ਦੀ ਕਾਨੂੰਨ ਵਿਵਸਥਾ 'ਤੇ ਕਈ ਸਵਾਲ ਕੀਤੇ ਜਾ ਰਹੇ ਸਨ।

ਹੋਰ ਪੜ੍ਹੋ: ਪਾਕਿਸਤਾਨ ਦੀ ਨਾਪਾਕ ਹਰਕਤ; ਫਿਰ ਦਿਖਿਆ ਡਰੋਨ, 7.5 ਕਿਲੋ ਹੈਰੋਇਨ, ਪਿਸਤੌਲ-ਕਾਰਤੂਸ ਬਰਾਮਦ

(For more news related to gun culture in Punjab, stay tuned to Zee PHH)

Read More
{}{}