Home >>Punjab

Gurdas Maan News: ਗੁਰਦਾਸ ਮਾਨ ਦੀਆਂ ਮੁੜ ਵਧ ਸਕਦੀਆਂ ਹਨ ਮੁਸ਼ਕਲਾਂ; ਧਾਰਮਿਕ ਮਾਮਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦੇਣ ਦਾ ਫ਼ੈਸਲਾ

Gurdas Maan News: ਹਾਈ ਕੋਰਟ ਵਿੱਚ ਰਾਹਤ ਮਿਲਣ ਤੋਂ ਬਾਅਦ ਗੁਰਦਾਸ ਮਾਨ ਦੇ ਵਿਵਾਦਤ ਬਿਆਨ ਨੂੰ ਲੈ ਕੇ ਹੁਣ ਸੁਪਰੀਮ ਕੋਰਟ ਦਾ ਦਰਵਾਜ਼ਾ ਖੜ੍ਹਕਾਉਣ ਦਾ ਫ਼ੈਸਲਾ ਕੀਤਾ ਗਿਆ ਹੈ।

Advertisement
Gurdas Maan News: ਗੁਰਦਾਸ ਮਾਨ ਦੀਆਂ ਮੁੜ ਵਧ ਸਕਦੀਆਂ ਹਨ ਮੁਸ਼ਕਲਾਂ; ਧਾਰਮਿਕ ਮਾਮਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦੇਣ ਦਾ ਫ਼ੈਸਲਾ
Stop
Ravinder Singh|Updated: Jun 17, 2024, 08:12 PM IST

Gurdas Maan News: ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਵੱਲੋਂ ਨਕੋਦਰ ਵਿੱਚ ਦਿੱਤੇ ਗਏ ਵਿਵਾਦਤ ਬਿਆਨ ਦੇ ਮਾਮਲੇ ਵਿੱਚ ਮੁਸ਼ਕਲਾਂ ਵਧਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਦਰਅਸਲ ਵਿੱਚ ਪੰਜਾਬੀ ਗਾਇਕ ਨੇ ਨਕੋਦਰ ਵਿੱਚ ਵਿਵਾਦਤ ਬਿਆਨ ਦਿੱਤਾ ਸੀ।

ਵਿਰੋਧ ਤੋਂ ਬਾਅਦ ਉਨ੍ਹਾਂ ਨੇ ਇਸ ਸਬੰਧੀ ਮੁਆਫੀ ਮੰਗ ਲਈ ਸੀ ਅਤੇ ਉਨ੍ਹਾਂ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਧਾਰਾ 295ਏ ਦੇ ਤਹਿਤ ਇੱਕ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਖਿਲਾਫ਼ ਐਫਆਈਆਰ ਰੱਦ ਕਰ ਦਿੱਤੀ ਗਈ ਸੀ ਪਰ ਇਸ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ। ਹਾਈ ਕੋਰਟ ਨੇ ਵੀ ਗੁਰਦਾਸ ਮਾਨ ਨੂੰ ਰਾਹਤ ਦੇ ਦਿੱਤੀ ਸੀ।

ਗੁਰਦਾਸ ਮਾਨ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਤੋਂ ਰਾਹਤ ਦੇਣ ਤੋਂ ਬਾਅਦ ਵੀ ਮੁਸ਼ਕਲਾਂ ਘੱਟਦੀਆਂ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ ਹਨ ਕਿਉਂਕਿ ਦੂਜੀ ਧਿਰ ਦੇ ਵਕੀਲ ਦਾ ਕਹਿਣਾ ਹੈ ਕਿ ਹੁਣ ਉਹ ਇਸ ਮਾਮਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣਗੇ। ਉਨ੍ਹਾਂ ਨੇ ਦੱਸਿਆ ਕਿ ਇਸ ਮਾਮਲੇ ਦਾ ਪੂਰਾ ਸਬੂਤ ਹੈ। ਗੁਰਦਾਸ ਮਾਨ ਨੇ ਜੋ ਬੋਲਿਆ ਹੈ ਉਸ ਦੀ ਵੀਡੀਓ ਵਾਇਰਲ ਹੋਈ ਹੈ। ਉਨ੍ਹਾੰ ਦਾ ਇੱਕ-ਇੱਕ ਸ਼ਬਦ ਪ੍ਰਤੀਲਿਪੀ ਹੈ।

ਇਹ ਵੀ ਪੜ੍ਹੋ : Nri couple Beat in Himachal:MP ਚਰਨਜੀਤ ਚੰਨੀ ਨੇ CM ਸੁੱਖੂ ਨਾਲ ਕੀਤੀ ਗੱਲਬਾਤ, NRI ਜੋੜੇ ਨਾਲ ਕੁੱਟਮਾਰ ਦੇ ਮਾਮਲੇ 'ਚ ਕਾਰਵਾਈ ਦੀ ਕੀਤੀ ਮੰਗ

ਗੁਰਬਾਣੀ ਦੀਆਂ ਲਾਈਨਾਂ ਦਾ ਜੋ ਇਸਤੇਮਾਲ ਕੀਤਾ ਗਿਆ ਹੈ, ਉਸ ਬਾਰੇ ਗੱਲਬਾਤ ਕੀਤੀ ਗਈ ਹੈ। ਗੁਰਦਾਸ ਮਾਨ ਨੇ ਜਦ ਮੁਆਫੀ ਮੰਗੀ ਤਾਂ ਇਸ ਤੋਂ ਪਤਾ ਚੱਲਦਾ ਹੈ ਕਿ ਉਨ੍ਹਾਂ ਨੇ ਗੁਨਾਹ ਕੀਤਾ ਹੈ। ਇਸ ਵਜ੍ਹਾ ਕਰਕੇ ਇਸ ਮਾਮਲੇ ਨੂੰ ਰੱਦ ਨਹੀਂ ਕੀਤਾ ਜਾ ਸਕਦਾ ਹੈ। ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਜਾਵੇਗੀ।

ਕਾਬਿਲੇਗੌਰ ਹੈ ਕਿ ਕੁਝ ਦਿਨ ਪਹਿਲਾਂ ਹੀ ਹਾਈ ਕੋਰਟ ਨੇ ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਧਾਰਮਿਕ ਮਾਮਲੇ ਵਿੱਚ ਰਾਹਤ ਦਿੱਤੀ ਸੀ। ਇਸ ਤੋਂ ਬਾਅਦ ਹੁਣ ਦੂਜੀ ਧਿਰ ਨੇ ਸੁਪਰੀਮ ਕੋਰਟ ਦਾ ਰੁਖ ਕਰਨ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ : Jalandhar by-election: ਭਾਜਪਾ ਨੇ ਸ਼ੀਤਲ ਅੰਗੂਰਾਲ ਨੂੰ ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਐਲਾਨਿਆ ਉਮੀਦਵਾਰ

 

{}{}