Home >>Punjab

Gurdaspru News: ਗੁਰਦਾਸਪੁਰ 'ਚ ਟੈਲੀਕਾਮ ਦੁਕਾਨ 'ਚੋਂ ਚੋਰੀ, 25 ਲੱਖ ਰੁਪਏ ਦੇ ਮੋਬਾਈਲ ਲੈ ਕੇ ਫਰਾਰ ਹੋਏ ਚੋਰ

Gurdaspru News: ਪੁਲਿਸ ਦਾ ਕਹਿਣਾ ਹੈ ਕਿ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਅਤੇ ਜਲਦੀ ਹੀ ਇਨ੍ਹਾਂ ਚੋਰਾਂ ਨੂੰ ਕਾਬੂ ਕਰ ਲਿਆ ਜਾਵੇਗਾ।

Advertisement
Gurdaspru News: ਗੁਰਦਾਸਪੁਰ 'ਚ ਟੈਲੀਕਾਮ ਦੁਕਾਨ 'ਚੋਂ ਚੋਰੀ, 25 ਲੱਖ ਰੁਪਏ ਦੇ ਮੋਬਾਈਲ ਲੈ ਕੇ ਫਰਾਰ ਹੋਏ ਚੋਰ
Stop
Manpreet Singh|Updated: Apr 08, 2024, 07:31 PM IST

Gurdaspru News(Avtar Singh): ਗੁਰਦਾਸਪੁਰ ਦੇ ਮੇਨ ਬਾਜ਼ਾਰ ਵਿਚ ਸਥਿਤ ਰੋਹਿਤ ਟੈਲੀਕੋਮ ਉੱਪਰ ਸਵੇਰੇ ਤੜਕਸਾਰ ਪੰਜ ਵਜੇ ਦੇ ਕਰੀਬ ਲੁਟੇਰਿਆਂ ਵੱਲੋਂ ਦੁਕਾਨ ਦੇ ਉੱਪਰ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਚੋਰੀ ਦੀ ਸਾਰੀ ਘਟਨਾ ਦੁਕਾਨ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਵੀ ਕੈਦ ਹੋ ਗਈ ਹੈ।

ਜਿਸ ਤੋਂ ਬਾਅਦ ਦੁਕਾਨਦਾਰਾਂ ਨੇ ਪੁਲਿਸ ਪ੍ਰਸ਼ਾਸਨ ਖਿਲਾਫ ਰੋਸ ਜਤਾਉਂਦਿਆਂ ਹੋਇਆਂ ਚਿਤਾਵਨੀ ਦਿੱਤੀ ਹੈ ਕਿ ਜੇਕਰ ਇਸ ਚੋਰੀ ਨੂੰ ਜਲਦ ਟਰੇਸ ਨਾ ਕੀਤਾ ਗਿਆ ਤਾਂ ਗੁਰਦਾਸਪੁਰ ਦੇ ਵਿੱਚ ਚੱਕਾ ਜਾਮ ਕੀਤਾ ਜਾਵੇਗਾ ਅਤੇ 2024 ਦੀਆਂ ਚੋਣਾਂ ਦਾ ਵੀ ਬਾਈਕਾਟ ਕੀਤਾ ਜਾਵੇਗਾ।

ਦੁਕਾਨਦਾਰ ਰੋਹਿਤ ਨੇ ਦੱਸਿਆ ਕਿ ਉਸ ਦੀ ਦੁਕਾਨ ਨੂੰ ਸਵੇਰੇ ਤੜਕਸਾਰ 5 ਵਜੇ ਦੇ ਕਰੀਬ ਨਿਸ਼ਾਨਾ ਬਣਾਇਆ ਗਿਆ ਹੈ ਅਤੇ ਸ਼ਟਰ ਦੇ ਤਾਲੇ ਤੋੜ ਕੇ ਲੁਟੇਰਿਆਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ। ਉਸ ਨੇ ਕਿਹਾ ਕਿ ਚੋਰਾਂ ਦੇ ਮਹਿੰਗੇ ਫੋਨਾਂ ਨੂੰ ਚੋਰੀ ਕਰ ਲਿਆ ਜਿਨ੍ਹਾਂ ਦੀ ਕੀਮਤ ਲਗਭਗ 25 ਲੱਖ ਰੁਪਏ ਦੇ ਕਰੀਬ ਹੈ। 

ਉਧਰ ਵਪਾਰ ਮੰਡਲ ਦੇ ਪ੍ਰਧਾਨ ਦਰਸ਼ਨ ਮਹਾਜਨ ਅਤੇ ਸਮਾਜ ਸੇਵਕਾਂ ਨੇ ਪੁਲਿਸ ਪ੍ਰਸ਼ਾਸਨ ਦੀ ਕਾਰਜਗੁਜਾਰੀ ਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਗੁਰਦਾਸਪੁਰ ਵਿੱਚ ਲਗਾਤਾਰ ਚੋਰੀ ਦੀ ਵਾਰਦਾਤ ਵਾਪਰ ਰਹੀਆਂ ਹਨ ਅਤੇ ਪੁਲਿਸ ਪ੍ਰਸ਼ਾਸਨ ਕੁੰਭਕਰਨੀ ਨਹੀਂ ਸੁੱਤਾ ਹੋਇਆ ਹੈ। ਜਿੱਥੇ ਉਹਨਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਇਸ ਚੋਰੀ ਨੂੰ ਟ੍ਰੇਸ ਨਾ ਕੀਤਾ ਗਿਆ ਤਾਂ ਸ਼ਹਿਰ ਵਿੱਚ ਚੱਕਾ ਜਾਮ ਕੀਤਾ ਜਾਵੇਗਾ ਅਤੇ 2024 ਦੀਆਂ ਚੋਣਾਂ ਦਾ ਵੀ ਬਾਈਕਾਟ ਕੀਤਾ ਜਾਵੇਗਾ।

ਇਹ ਵੀ ਪੜ੍ਹੋ: Congress Meeting: ਕਾਂਗਰਸ ਜਲਦ ਜਾਰੀ ਕਰੇਗੀ ਉਮੀਦਵਾਰਾਂ ਦੀ ਸੂਚੀ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਗੁਰਦਾਸਪੁਰ ਦੇ ਐਸਐਚਓ ਹਰਸ਼ੰਨਦੀਪ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਉਹ ਮੌਕੇ ਤੇ ਪਹੁੰਚ ਗਏ ਹਨ ਅਤੇ ਆਸ-ਪਾਸ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ। ਉਹਨਾਂ ਕਿਹਾ ਕਿ ਦੁਕਾਨਦਾਰ ਦੇ ਬਿਆਨ ਦਰਜ ਕਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਇਹਨਾਂ ਚੋਰਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ: Doraha News: ਕਮਿਊਨਿਟੀ ਹਾਲ ਨੂੰ ਕਿਰਾਏ 'ਤੇ ਦੇਣ ਦਾ ਮਾਮਲਾ, HC ਨੇ FIR ਦਰਜ ਕਰਨ ਦੇ ਹੁਕਮ ਦਿੱਤੇ

Read More
{}{}