Home >>Punjab

Guru Nanak Dev Ji Prakash Parv: ਸ੍ਰੀ ਗੁਰੂ ਨਾਨਕ ਦੇਵ ਜੀ ਦੇ 554 ਗੁਰਪੁਰਬ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਰਹੀ ਹੈ ਸੰਗਤ

Guru Nanak Dev Ji Prakash Parv: ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਨੂੰ ਰੰਗ ਬਿਰੰਗੀ ਰੋਸ਼ਨੀ ਤੇ ਵਿਦੇਸ਼ੀ ਫੁੱਲਾਂ ਨਾਲ ਖੂਬਸੂਰਤ ਤਰੀਕੇ ਨਾਲ ਸਜਾਇਆ ਗਿਆ ਹੈ ਹਰ ਸਾਲ ਮਾਹਿਲਪੁਰ ਦੀ ਸੰਗਤ ਦੁਆਰਾ ਇਹ ਸੇਵਾ ਕੀਤੀ ਜਾਂਦੀ ਹੈ।  

Advertisement
Guru Nanak Dev Ji Prakash Parv: ਸ੍ਰੀ ਗੁਰੂ ਨਾਨਕ ਦੇਵ ਜੀ ਦੇ 554 ਗੁਰਪੁਰਬ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਰਹੀ ਹੈ ਸੰਗਤ
Stop
Bimal Kumar - Zee PHH|Updated: Nov 27, 2023, 09:19 AM IST

Guru Nanak Dev Ji Prakash Parv:  ਸਤਿਗੁਰੂ ਨਾਨਕ ਪਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ "  ਦੇ ਜਾਪ ਦੇ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾ ਦੇ ਪ੍ਰਗਟ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਰੰਗ ਬਿਰੰਗੇ ਫੁੱਲਾਂ ਤੇ ਰੋਸ਼ਨੀ ਦੇ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਸਜਾਇਆ ਗਿਆ। ਉੱਥੇ ਹੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਜੋਗਿੰਦਰ ਸਿੰਘ ਨੇ ਸਾਰੇ ਸਮਾਗਮ ਦੀ ਜਾਣਕਾਰੀ ਦਿੱਤੀ ਤੇ ਨਾਲ ਹੀ ਕਿਹਾ ਕਿ ਇਹ ਦਿਨ ਮਨਾਉਣ ਦੇ ਨਾਲ ਨਾਲ ਸਾਨੂੰ ਓਹਨਾ ਦੀ ਸਿੱਖਿਆ ਕਿਰਤ ਕਰੋ ਨਾਮ ਜਪੋ ਵੰਡ ਛਕੋ ਤੇ ਸਹੀ ਮਾਇਨੇ ਵਿੱਚ ਅਮਲ ਕਾਰਨ ਦੀ ਵੀ ਜ਼ਰੂਰਤ ਹੈ।
        
ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਨੂੰ ਰੰਗ ਬਿਰੰਗੀ ਰੋਸ਼ਨੀ ਤੇ ਵਿਦੇਸ਼ੀ ਫੁੱਲਾਂ ਨਾਲ ਖੂਬਸੂਰਤ ਤਰੀਕੇ ਨਾਲ ਸਜਾਇਆ ਗਿਆ ਹੈ ਹਰ ਸਾਲ ਮਾਹਿਲਪੁਰ ਦੀ ਸੰਗਤ ਦੁਆਰਾ ਇਹ ਸੇਵਾ ਕੀਤੀ ਜਾਂਦੀ ਹੈ। ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਲਈ ਇਹ ਸੁੰਦਰ ਸਜਾਵਟ ਖਿੱਚ ਦਾ ਕੇਂਦਰ ਬਣੀ ਹੋਈ ਹੈ । ਸੰਗਤ ਰਾਤ ਦੇ ਸਮੇਂ ਵੀ ਤਖ਼ਤ ਸਾਹਿਬ ਵੱਡੀ ਤਾਦਾਤ ਵਿੱਚ ਨਤਮਸਤਕ ਹੋ ਰਹੀ ਹੈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਾਹਮਣੇ ਆਪਣੀ ਹਾਜ਼ਰੀ ਦੇ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਰਹੀ ਹੈ । ਗੱਲ ਕੀਤੀ ਜਾਵੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਤਾਂ ਰੋਸ਼ਨੀ ਅਤੇ ਵਿਦੇਸ਼ੀ ਸੁੰਦਰ ਫੁੱਲਾਂ ਦੇ ਨਾਲ ਸਜਾਇਆ ਗਿਆ ਹੈ। 

ਇਹ ਵੀ ਪੜ੍ਹੋ: Amritsar News: ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਦਰਬਾਰ ਸਾਹਿਬ ਤੋਂ ਸਜਾਇਆ ਅਲੌਕਿਕ ਨਗਰ ਕੀਰਤਨ

ਉਥੇ ਹੀ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਸੰਗਤ ਹੁਮਾ ਕੇ ਤਖਤ ਸ਼੍ਰੀ ਕੇਸਗੜ ਸਾਹਿਬ ਪਹੁੰਚ ਰਹੀ ਹੈ। ਨਾਲ ਹੀ ਉਹਨਾਂ ਗੁਰਪੁਰਬ ਮੌਕੇ ਹੋਣ ਵਾਲੇ ਸਮਾਗਮਾਂ ਦੀ ਜਾਣਕਾਰੀ ਵੀ ਦਿੱਤੀ। ਉਹਨਾਂ ਦੱਸਿਆ ਕਿ ਇੱਕ ਨਗਰ ਕੀਰਤਨ ਖਾਲਸਾ ਸਕੂਲ ਤੋਂ ਪੰਜ ਪਿਆਰਿਆਂ ਅਤੇ ਗੁਰੂ ਗ੍ਰੰਥ ਸਾਹਿਬ ਦੀ ਹਾਜ਼ਰੀ ਵਿੱਚ ਸ਼ੁਰੂ ਹੋ ਕੇ ਪੂਰੇ ਸ਼ਹਿਰ ਤੋਂ ਹੁੰਦਾ ਹੋਇਆ ਤਖਤ ਸ੍ਰੀ ਕੇਸਗੜ੍ਹ ਆ ਕੇ ਸਮਾਪਤ ਹੋਇਆ ਜਿਸ ਵਿੱਚ ਵੱਡੀ ਤਾਦਾਦ ਵਿੱਚ ਸੰਗਤ ਸ਼ਾਮਿਲ ਹੋਈਆਂ। ਤਖ਼ਤ ਸਾਹਿਬ ਵਿਖੇ ਰਾਗੀ ਤੇ ਢਾਡੀ ਜਥੇ ਸੰਗਤ ਨੂੰ ਗੁਰੂ ਚਰਨਾਂ ਦੇ ਨਾਲ ਜੋੜਿਆ। ਰਾਤ ਦੇ ਸਮੇਂ ਖੂਬਸੂਰਤ ਆਤਿਸ਼ਬਾਜੀ ਵੀ ਕੀਤੀ ਗਈ। ਸੰਗਤਾਂ ਦੇ ਰਿਹਾਇਸ਼ ਅਤੇ ਲੰਗਰ ਪਾਣੀ ਦੇ ਨਾਲ ਨਾਲ ਮੈਡੀਕਲ ਸੁਵਿਧਾ ਦਾ ਵੀ ਪ੍ਰਬੰਧ ਕੀਤਾ ਗਿਆ ।

ਇਹ ਵੀ ਪੜ੍ਹੋ: Sultanpur Lothi News: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ; ਵਿਦੇਸ਼ੀ ਫੁੱਲਾਂ ਨਾਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀ ਕੀਤੀ ਸਜਾਵਟ
 

Read More
{}{}