Home >>Punjab

ਹਰਦੀਪ ਸਿੰਘ ਪੁਰੀ ਨੇ ਲੁਧਿਆਣਾ ਪਹੁੰਚ ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ; ਉੱਜਵਲ ਭਵਿੱਖ ਦੀ ਕੀਤੀ ਕਾਮਨਾ

Ludhiana employees fair: ਲੁਧਿਆਣਾ ਵਿੱਚ ਹਰਦੀਪ ਪੁਰੀ ਨੇ ਲੁਧਿਆਣਾ ਦੇ ਗੁਰ ਨਾਨਕ ਭਵਨ ਰੋਜਗਾਰ ਮੇਲੇ ਦੌਰਾਨ ਅੱਜ 10 ਲੱਖ ਦੇ ਕਰੀਬ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਵਿਚ ਉਹਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵੀ ਤਾਰੀਫ ਕੀਤੀ ਅਤੇ ਨੌਜਵਾਨਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।

Advertisement
ਹਰਦੀਪ ਸਿੰਘ ਪੁਰੀ ਨੇ ਲੁਧਿਆਣਾ ਪਹੁੰਚ ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ; ਉੱਜਵਲ ਭਵਿੱਖ ਦੀ ਕੀਤੀ ਕਾਮਨਾ
Stop
Riya Bawa|Updated: Jan 20, 2023, 02:52 PM IST

Ludhiana employees fair: ਲੁਧਿਆਣਾ ਦੇ ਗੁਰੂ ਨਾਨਕ ਦੇਵ ਭਵਨ 'ਚ ਅੱਜ ਰੋਜ਼ਗਾਰ ਮੇਲੇ 'ਚ ਕੇਂਦਰੀ ਮੰਤਰੀ ਹਰਦੀਪ ਪੁਰੀ (Hardeep Singh Puri) ਪਹੁੰਚੇ ਹਨ। ਇਸ ਦੌਰਾਨ ਓਹਨਾ ਨੇ ਅੱਜ ਨੌਜਵਾਨਾਂ ਨੂੰ ਨਿਯੁਕਤੁ ਪੱਤਰ ਵੰਡੇ ਅਤੇ ਇਸ ਦੌਰਾਨ ਜਨਸਭਾ ਨੂੰ ਸੰਬੋਧਿਤ ਕਰਦੇ ਹੋਏ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ਼ਲਾਘਾ ਕੀਤੀ। ਉੱਥੇ ਹੀ ਨੌਜਵਾਨਾਂ ਦੇ ਸਸ਼ਕਤੀਕਰਨ ਅਤੇ ਉੱਜਵਲ ਭਵਿੱਖ ਦੀ ਗੱਲ ਕਰਦਿਆਂ ਕਿਹਾ ਕਿ ਅਜਿਹੇ ਰੁਜ਼ਗਾਰ ਮੇਲੇ (Ludhiana employees fair) ਅੱਗੇ ਵੀ ਲਗਾਏ ਜਾਣਗੇ ਅਤੇ ਉਹਨਾਂ ਨੇ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ਦਾ ਦਾਅਵਾ ਵੀ ਕੀਤਾ।

ਇਸ ਦੌਰਾਨ ਉਹਨਾਂ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਲੋਕ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ, ਜਿਸ ਕਾਰਨ ਪੰਜਾਬ ਵਿੱਚ ਡਬਲ ਇੰਜਣ ਦੀ ਸਰਕਾਰ ਬਣੇਗੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ  (Hardeep Singh Puri) ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਦੱਸਿਆ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਦੇਸ਼ ਭਰ ਦੇ ਕਰੀਬ 10 ਲੱਖ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ, ਜਿਸ ਤਹਿਤ ਅੱਜ ਉਹ ਵੀ (Rozgar Mela) ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਲਈ ਲੁਧਿਆਣਾ ਪੁੱਜੇ ਹਨ। 

ਸਰਕਾਰ ਦੇਸ਼ ਦੇ ਨੌਜਵਾਨਾਂ ਨੂੰ ਉੱਜਵਲ ਭਵਿੱਖ ਵੱਲ ਲਿਜਾਣ ਲਈ ਯਤਨਸ਼ੀਲ ਹੈ, ਜਿਸ ਕਾਰਨ ਦੇਸ਼ ਭਰ ਦੇ ਨੌਜਵਾਨਾਂ  (Rozgar Mela) ਨੂੰ ਵੱਖ-ਵੱਖ ਸਰਕਾਰੀ ਅਦਾਰਿਆਂ ਵਿੱਚ ਨੌਕਰੀਆਂ ਮਿਲੀਆਂ ਹਨ, ਜਿਸ ਤਹਿਤ ਵੱਡੀ ਗਿਣਤੀ ਵਿੱਚ ਨੌਜਵਾਨ ਪ੍ਰਧਾਨ ਮੰਤਰੀ ਦਾ ਧੰਨਵਾਦ ਕਰ ਰਹੇ ਹਨ। ਪੰਜਾਬ ਵਿੱਚ ਭਾਜਪਾ ਦੀ ਮਜ਼ਬੂਤੀ ਬਾਰੇ ਉਨ੍ਹਾਂ ਕਿਹਾ  (Hardeep Singh Puri)  ਕਿ ਪਹਿਲਾਂ ਅਕਾਲੀ ਦਲ ਨਾਲ ਗੱਠਜੋੜ ਦੀ ਸਰਕਾਰ ਚੱਲ ਰਹੀ ਸੀ ਅਤੇ ਹੁਣ ਇਕੱਲੀ ਸਰਕਾਰ ਸ਼ਹਿਰੀ ਖੇਤਰਾਂ ਵਿੱਚ ਪੇਂਡੂ ਖੇਤਰਾਂ ਵਿੱਚ ਮਜ਼ਬੂਤੀ ਨਾਲ ਵੱਧ ਰਹੀ ਹੈ, ਜਿਸ ਕਾਰਨ ਭਾਜਪਾ ਆਉਣ ਵਾਲੇ ਸਮੇਂ 'ਚ ਡਬਲ ਇੰਜਣ ਵਾਲੀ ਸਰਕਾਰ ਹੈ।

ਇਸ ਤੋਂ ਇਲਾਵਾ ਉਨ੍ਹਾਂ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ 'ਤੇ ਵੀ ਸਵਾਲ ਉਠਾਉਂਦੇ ਹੋਏ   (Hardeep Singh Puri)  ਕਿਹਾ ਕਿ ਕਾਂਗਰਸ ਪਾਰਟੀ ਆਪਣੀ ਮਜ਼ਬੂਤੀ ਲਈ ਲੱਗੀ ਹੋਈ ਹੈ ਪਰ ਉਨ੍ਹਾਂ ਦੀ ਪਾਰਟੀ 'ਚ ਹੀ ਕੀ ਚੱਲ ਰਿਹਾ ਹੈ, ਇਹ  ਵੀ ਪਤਾ ਹੋਣਾ ਚਾਹੀਦਾ ਹੈ।

(ਭਰਤ ਸ਼ਰਮਾ ਦੀ ਰਿਪੋਰਟ)

Read More
{}{}