Home >>Punjab

Hoshiarpur News: PAP ਮੁਲਾਜ਼ਮਾਂ ਦੀ ਬੱਸ ਅਤੇ ਟ੍ਰਾਲੀ 'ਚ ਹੋਈ ਜ਼ਬਰਦਸਤ ਟੱਕਰ, 4 ਦੀ ਮੌਤ, CM ਭਗਵੰਤ ਮਾਨ ਨੇ ਜਤਾਇਆ ਦੁੱਖ

Hoshiarpur News: ਬੱਸ ਵਿੱਚ 18 ਪੁਲਿਸ ਮੁਲਾਜ਼ਮ ਸਵਾਰ ਸਨ। ਇਹ ਹਾਦਸਾ ਬੁੱਧਵਾਰ ਸਵੇਰੇ ਕਰੀਬ 6:30 ਵਜੇ ਵਾਪਰਿਆ।

Advertisement
Hoshiarpur News: PAP ਮੁਲਾਜ਼ਮਾਂ ਦੀ ਬੱਸ ਅਤੇ ਟ੍ਰਾਲੀ 'ਚ ਹੋਈ ਜ਼ਬਰਦਸਤ ਟੱਕਰ, 4 ਦੀ ਮੌਤ, CM ਭਗਵੰਤ ਮਾਨ ਨੇ ਜਤਾਇਆ ਦੁੱਖ
Stop
Riya Bawa|Updated: Jan 17, 2024, 01:44 PM IST

Hoshiarpur News/ਰਮਨ ਖੋਸਲਾ: ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਲਗਾਤਾਰ ਇਜਾਫਾ ਹੋ ਰਿਹਾ ਹੈ। ਅੱਜ ਤਾਜਾ ਮਾਮਲਾ ਪੰਜਾਬ ਦੇ ਹੁਸ਼ਿਆਰਪੁਰ ਤੋਂ ਸਾਹਮਣੇ ਆਇਆ ਹੈ ਜਿੱਥੇ PAP ਮੁਲਾਜ਼ਮਾਂ ਦੀ ਬੱਸ ਅਤੇ ਟ੍ਰਾਲੀ 'ਚ ਜ਼ਬਰਦਸਤ ਟੱਕਰ ਹੋਈ। ਇਸ ਹਾਦਸੇ ਵਿੱਚ 4 ਲੋਕਾਂ ਦੀ ਮੌਤ ਹੋ ਗਈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਹੁਸ਼ਿਆਰਪੁਰ ਨੇੜੇ ਸੜਕ ਹਾਦਸੇ ਵਿੱਚ ਤਿੰਨ ਪੁਲਿਸ ਮੁਲਾਜ਼ਮਾਂ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਪਰਿਵਾਰਾਂ ਨੂੰ ਦੋ-ਦੋ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ। ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੜਕ ਹਾਦਸੇ ਵਿੱਚ ਪੁਲਿਸ ਮੁਲਾਜ਼ਮਾਂ ਦੀ ਜਾਨ ਜਾਣੀ ਮੰਦਭਾਗੀ ਗੱਲ ਹੈ ਅਤੇ ਇਹ ਸੂਬੇ ਲਈ ਤੇ ਪੀੜਤ ਪਰਿਵਾਰਾਂ ਲਈ ਬਹੁਤ ਵੱਡਾ ਘਾਟਾ ਹੈ।

ਉਨ੍ਹਾਂ ਕਿਹਾ ਕਿ ਇਸ ਸਹਾਇਤਾ ਰਾਸ਼ੀ ਵਿੱਚੋਂ ਵਿੱਚੋਂ ਇਕ-ਇਕ ਕਰੋੜ ਰੁਪਏ ਸੂਬਾ ਸਰਕਾਰ ਵੱਲੋਂ ਐਕਸ-ਗ੍ਰੇਸ਼ੀਆ ਵਜੋਂ ਦਿੱਤੇ ਜਾਣਗੇ, ਜਦੋਂ ਕਿ ਇਕ-ਇਕ ਕਰੋੜ ਰੁਪਏ ਦੇ ਬੀਮੇ ਦੀ ਅਦਾਇਗੀ ਐਚ.ਡੀ.ਐਫ.ਸੀ. ਬੈਂਕ ਵੱਲੋਂ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ, ਸੂਬਾ ਸਰਕਾਰ ਦੀ ਸੈਨਿਕਾਂ (ਹਥਿਆਰਬੰਦ ਬਲਾਂ, ਅਰਧ ਸੈਨਿਕ ਬਲਾਂ ਅਤੇ ਪੁਲਿਸ ਮੁਲਾਜ਼ਮਾਂ) ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਦੇ ਮੁਤਾਬਕ ਹੈ।

ਇਹ ਵੀ ਪੜ੍ਹੋ: Jalandhar News: ਜਲੰਧਰ ਵਿੱਚ ਚੋਰਾਂ ਨੇ ਮੰਦਰ ਨੂੰ ਬਣਾਇਆ ਨਿਸ਼ਾਨਾ! ਕੰਧ ਤੋੜ ਕੇ ਮੰਦਰ ਦੇ ਅੰਦਰ ਹੋਇਆ ਦਾਖਲ

ਦੱਸ ਦਈਏ ਕਿ ਇਹ ਹਾਦਸਾ ਪੰਜਾਬ ਦੇ ਜਲੰਧਰ-ਪਠਾਨਕੋਟ ਹਾਈਵੇ 'ਤੇ ਵਾਪਰਿਆ ਹੈ ਅਤੇ ਪਿੰਡ ਈਮਾ ਮਾਂਗਟ ਨੇੜੇ ਪੰਜਾਬ ਪੁਲਿਸ ਦੀ ਬੱਸ ਨਾਲ ਭਿਆਨਕ ਹਾਦਸਾ ਵਾਪਰ ਗਿਆ ਜਿਸ ਵਿੱਚ ਪੀਏਪੀ ਦੇ 3 ਜਵਾਨ ਸ਼ਹੀਦ ਹੋ ਗਏ ਸਨ। ਕਈ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਹ ਹਾਦਸਾ ਸੰਘਣੀ ਧੁੰਦ ਕਾਰਨ ਵਾਪਰਿਆ। ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਦੀ ਬੱਸ ਜਲੰਧਰ ਦੇ ਪੀਏਪੀ ਤੋਂ ਗੁਰਦਾਸਪੁਰ ਜਾ ਰਹੀ ਸੀ। ਪੁਲਿਸ ਇਸ ਘਟਨਾ ਬਾਰੇ ਜਾਂਚ ਕਰ ਰਹੀ ਹੈ।

ਜਾਣਕਾਰੀ ਮੁਤਾਬਿਕ ਜਲੰਧਰ ਸਥਿਤ ਪੰਜਾਬ ਆਰਮਡ ਪੁਲਸ (ਪੀ.ਏ.ਪੀ.) ਕੰਪਲੈਕਸ ਦੇ ਕਰਮਚਾਰੀ ਗੁਰਦਾਸਪੁਰ 'ਚ ਕਾਨੂੰਨ ਵਿਵਸਥਾ ਦੀ ਡਿਊਟੀ 'ਤੇ ਜਾ ਰਹੇ ਸਨ। ਮੁਕੇਰੀਆਂ ਵਿੱਚ ਬੱਸ ਸਟੈਂਡ ਆਇਮਾ ਨੇੜੇ ਸੰਘਣੀ ਧੁੰਦ ਕਾਰਨ ਪੁਲਿਸ ਦੀ ਬੱਸ ਹਾਈਵੇਅ ’ਤੇ ਖੜ੍ਹੀ ਟਰਾਲੀ ਵਿੱਚ ਜਾ ਵੱਜੀ।

ਸਵੇਰੇ ਪੰਜਾਬ ਅਤੇ ਚੰਡੀਗੜ੍ਹ ਨੂੰ ਸੰਘਣੀ ਧੁੰਦ ਲਗਾਤਾਰ ਜਾਰੀ ਰਹੀ। ਚੰਡੀਗੜ੍ਹ, ਪਠਾਨਕੋਟ ਅਤੇ ਹੋਰ ਥਾਵਾਂ 'ਤੇ ਜ਼ੀਰੋ ਵਿਜ਼ੀਬਿਲਟੀ ਦੇਖੀ ਗਈ। ਪੰਜਾਬ ਵਿੱਚ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ ਅਤੇ ਇਸ ਨਾਲ ਸੜਕਾਂ ਉੱਤੇ ਵਿਜੀਬਿਲਟੀ ਵੀ ਘੱਟ ਗਈ ਹੈ, ਇਸ ਨਾਲ ਹੀ ਸੜਕ ਉੱਤੇ ਜਾਂਦੇ ਸਮੇਂ ਕੁਝ ਵੀ ਦਿਖਾਈ ਨਹੀਂ ਦਿੰਦਾ ਹੈ ਅਤੇ ਇਸ ਨਾਲ ਸੜਕ ਹਾਦਸੇ ਵੱਧ ਰਹੇ ਹਨ। ਪੰਜਾਬ ਵਿੱਚ  ਮੌਸਮ ਵਿਭਾਗ ਵੱਲੋਂ ਕਿਹਾ ਗਿਆ ਹੈ ਕਿ ਪੰਜਾਬ ਦੇ 7 ਜ਼ਿਲਿਆਂ ਵਿੱਚ ਮੌਸਮ ਖਰਾਬ ਰਹੇਗਾ।

ਇਹ ਵੀ ਪੜ੍ਹੋ: Bathinda Accident news: ਧੁੰਦ ਕਾਰਨ ਬਠਿੰਡਾ 'ਚ ਵਾਪਰਿਆ ਵੱਡਾ ਹਾਦਸਾ, ਇੱਕ ਬੱਚੇ ਦੀ ਮੌਤ, ਕਈ ਜ਼ਖ਼ਮੀ

ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਬਠਿੰਡਾ ਵਿੱਚ ਸੜਕਾ ਹਾਦਸਾ ਵਾਪਰਨ ਦੀ ਖ਼ਬਰ ਮਿਲੀ। ਦੱਸ ਦਈਏ ਕਿ ਧੁੰਦ ਕਾਰਨ ਬਠਿੰਡਾ ਵਿੱਚ ਬੀਤੀ ਰਾਤ ਵੱਡਾ ਹਾਦਸਾ ਵਾਪਰਿਆ। ਦਰਅਸਲ ਤੇਜ਼ ਰਫਤਾਰ ਕਾਰ ਬਠਿੰਡਾ ਰੋਜ਼ ਗਾਰਡਨ ਦੇ ਸਾਹਮਣੇ ਬਣੇ ਓਵਰ ਬ੍ਰਿਜ ਨੀਚੇ ਸੁੱਤੇ ਪਰਿਵਾਰ ਉੱਤੇ ਚੜ ਗਈ। ਇਸ ਹਾਦਸੇ ਵਿੱਚ ਇੱਕ ਬੱਚੇ ਦੀ ਮੌਤ ਹੋ ਗਈ ਅਤੇ ਤਿੰਨ ਲੋਕ ਜ਼ਖ਼ਮੀਆਂ ਹਨ। ਇਹਨਾਂ ਵਿੱਚੋਂ  ਦੋ ਦੀ ਹਾਲਤ ਗੰਭੀਰ ਹੈ।ਸਮਾਜ ਸੇਵੀ ਸੰਸਥਾ ਦੇ ਵਰਕਰਾਂ ਨੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ। ਧੁੰਦ ਜਿਆਦਾ ਹੋਣ ਕਾਰਨ ਤੇਜ਼ ਰਫਤਾਰ ਕਾਰ ਪਰਿਵਾਰ ਉੱਤੇ ਜਾ ਚੜੀ।  ਪੰਜਾਬ ਵਿੱਚ ਸੰਘਣੀ ਧੁੰਦ ਕਰਕੇ ਸੜਕ ਹਾਦਸੇ ਵੱਧ ਰਹੇ ਹਨ।

{}{}