Home >>Punjab

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 20 ਅਗਸਤ 2024

Ajj da Hukamnama Sri Darbar Sahib: ਸਲੋਕੁ ਮ: ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥

Advertisement
Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 20 ਅਗਸਤ  2024
Stop
Manpreet Singh|Updated: Aug 20, 2024, 06:41 AM IST

Ajj da Hukamnama Sri Darbar Sahib: ਸਲੋਕੁ ਮ: ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਮ: ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥

ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ।੧। ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨ; ਉਹਨਾਂ ਨੂੰ ਲੋਕ ਪਰਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ, ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨ; ਉਹਨਾਂ ਦੀ ਤ੍ਰਿਸ਼ਨਾ ਕਦੇ ਨਹੀਂ ਲਹਿੰਦੀ; ਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੁੰਦੇ ਹਨ। ਹੇ ਨਾਨਕ! ਨਾਮ ਤੋਂ ਸੱਖਣਿਆਂ ਨੂੰ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ (ਢੋਈ ਮਿਲਦੀ ਹੈ)।੨।

 

 

Read More
{}{}