Home >>Punjab

Jalandhar News: ਜਲੰਧਰ 'ਚ ਥਾਣੇ ਦੇ ਬਾਹਰ ਭਿੜੇ ਪਤੀ-ਪਤਨੀ; ਨੌਜਵਾਨ ਨੇ ਪਤਨੀ 'ਤੇ ਲਗਾਏ ਗੰਭੀਰ ਦੋਸ਼

Jalandhar News: ਜਲੰਧਰ ਵਿੱਚ ਸ਼ਾਮ ਨੂੰ ਭਾਰੀ ਹੰਗਾਮਾ ਕਰਦੇ ਹੋਏ ਇੱਕ ਸ਼ਖ਼ਸ ਨੇ ਆਪਣੀ ਪਤਨੀ ਉਤੇ ਦੋਸ਼ ਲਗਾਏ ਕਿ ਉਸ ਦੇ ਨਾਜਾਇਜ਼ ਸਬੰਧ ਹਨ। 

Advertisement
Jalandhar News: ਜਲੰਧਰ 'ਚ ਥਾਣੇ ਦੇ ਬਾਹਰ ਭਿੜੇ ਪਤੀ-ਪਤਨੀ; ਨੌਜਵਾਨ ਨੇ ਪਤਨੀ 'ਤੇ ਲਗਾਏ ਗੰਭੀਰ ਦੋਸ਼
Stop
Ravinder Singh|Updated: Apr 13, 2024, 03:03 PM IST

Jalandhar News (ਚੰਦਰ ਮੜੀਆ) : ਜਲੰਧਰ ਵਿੱਚ ਸ਼ਾਮ ਨੂੰ ਭਾਰੀ ਹੰਗਾਮਾ ਕਰਦੇ ਹੋਏ ਇੱਕ ਸ਼ਖ਼ਸ ਨੇ ਆਪਣੀ ਪਤਨੀ ਉਤੇ ਦੋਸ਼ ਲਗਾਏ ਕਿ ਉਸ ਦੇ ਨਾਜਾਇਜ਼ ਸਬੰਧ ਹਨ। ਕਾਬਿਲੇਗੌਰ ਹੈ ਕਿ ਥਾਣਾ ਡਿਵੀਜ਼ਨ ਨੰਬਰ-8 ਦੇ ਬਾਹਰ ਭਾਰੀ ਹੰਗਾਮਾ ਕਰ ਦਿੱਤਾ।

ਪਹਿਲਾਂ ਦੋਵੇਂ ਪਤੀ-ਪਤਨੀ ਵਿਚਾਲੇ ਜਮ ਕੇ ਵਿਵਾਦ ਹੋਇਆ ਅਤੇ ਫਿਰ ਦੋਵਾਂ ਦੇ ਵਿਚਾਲੇ ਹੱਥੋਪਾਈ ਤੱਕ ਨੌਬਤ ਆ ਗਈ। ਪਤੀ ਨੇ ਦੋਸ਼ ਲਗਾਇਆ ਹੈ ਕਿ ਉਸ ਨੂੰ ਉਸ ਦੀ ਪਤਨੀ ਆਪਣੇ ਪ੍ਰੇਮੀ ਨਾਲ ਮਿਲ ਕੇ ਤੰਗ-ਪ੍ਰੇਸ਼ਾਨ ਕਰ ਰਹੀ ਸੀ। ਇਸ ਸਬੰਧੀ ਥਾਣਾ ਸਦਰ ਵਿੱਚ ਸ਼ਿਕਾਇਤ ਵੀ ਦਿੱਤੀ ਗਈ ਹੈ।

ਇਸ ਲਈ ਜਦੋਂ ਉਹ ਥਾਣੇ ਪਹੁੰਚਿਆ ਤਾਂ ਥਾਣੇ ਵਿੱਚ ਉਸ ਦੀ ਕੁੱਟਮਾਰ ਕੀਤੀ ਗਈ ਪਰ ਥਾਣੇਦਾਰ ਦਾ ਕਹਿਣਾ ਹੈ ਕਿ ਸਾਰੇ ਦੋਸ਼ ਝੂਠੇ ਹਨ ਅਤੇ ਉਹ ਥਾਣੇ ਦੇ ਅੰਦਰ ਵੀ ਨਹੀਂ ਆਇਆ ਤਾਂ ਫਿਰ ਲੜਾਈ ਕਿਵੇਂ ਹੋ ਸਕਦੀ ਹੈ। ਦੂਜਾ ਉਨ੍ਹਾਂ ਦੀ ਆਪਸੀ ਲੜਾਈ ਹੈ ਜਿਸ ਦੀ ਪਹਿਲਾਂ ਸੁਣਵਾਈ ਕੀਤੀ ਜਾਵੇਗੀ ਅਤੇ ਫਿਰ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।

ਇਸ ਸਬੰਧੀ ਪੀੜਤਾ ਦੇ ਪਤੀ ਨੇ ਦੱਸਿਆ ਕਿ ਉਹ ਮੂਲ ਰੂਪ ਤੋਂ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ। ਉਸ ਦਾ ਵਿਆਹ ਪਿੰਡ ਦੇ ਨੇੜੇ ਹੀ ਰਹਿਣ ਵਾਲੀ ਔਰਤ ਨਾਲ ਹੋਇਆ ਸੀ। ਜਿਸ ਵਿਆਹ ਤੋਂ ਉਸ ਦਾ ਇੱਕ ਬੱਚਾ ਹੈ। ਪਿਛਲੇ ਕੁਝ ਦਿਨਾਂ ਤੋਂ ਉਸ ਦੀ ਪਤਨੀ ਦੇ ਇੱਕ ਬੰਗਾਲੀ ਨੌਜਵਾਨ ਨਾਲ ਨਾਜਾਇਜ਼ ਸਬੰਧ ਸਨ।

ਇਹ ਵੀ ਪੜ੍ਹੋ : BJP Manifesto: ਭਾਜਪਾ ਦੇ ਚੋਣ ਮਨੋਰਥ ਪੱਤਰ 'ਚ ਕੀ-ਕੀ ਹੈ, 14 ਅਪ੍ਰੈਲ ਨੂੰ ਜਾਰੀ ਹੋ ਸਕਦਾ ਹੈ 'ਸੰਕਲਪ ਪੱਤਰ'

ਪਤੀ ਦਾ ਦੋਸ਼ ਹੈ ਕਿ ਜਦੋਂ ਉਸ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਸ ਨੇ ਵਿਰੋਧ ਕੀਤਾ। ਇਸ ਗੱਲ ਨੂੰ ਲੈ ਕੇ ਪਤਨੀ ਅਕਸਰ ਆਪਣੇ ਪਤੀ ਨੂੰ ਪਰੇਸ਼ਾਨ ਕਰਦੀ ਰਹਿੰਦੀ ਸੀ। ਇਸ ਤੋਂ ਪਹਿਲਾਂ ਵੀ ਉਨ੍ਹਾਂ ਨੇ ਇਸ ਸਬੰਧੀ ਥਾਣੇ 'ਚ ਸ਼ਿਕਾਇਤ ਦਿੱਤੀ ਸੀ। ਇਸ ਮਾਮਲੇ 'ਚ ਪੁਲਿਸ ਦਾ ਕਹਿਣਾ ਹੈ ਕਿ ਇਹ ਪਤੀ-ਪਤਨੀ ਦਾ ਮਾਮਲਾ ਹੈ, ਦੋਵਾਂ ਧਿਰਾਂ ਨੂੰ ਸੁਣ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : Lok Sabha Elections 2024: ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਨਾਮ ਹੋਏ ਫਾਇਨਲ! ਜਲਦ SAD ਜਾਰੀ ਕਰ ਸਕਦਾ ਹੈ ਪਹਿਲੀ ਸੂਚੀ

Read More
{}{}