Home >>Punjab

Punjab School Time Change: ਪੰਜਾਬ 'ਚ ਬਦਲਿਆ ਸਕੂਲਾਂ ਦਾ ਸਮਾਂ; ਗਰਮੀ ਤੋਂ ਅਜੇ ਕੁਝ ਦਿਨ ਹੋਰ ਨਹੀਂ ਮਿਲੇਗੀ ਰਾਹਤ

Punjab School Time Change: ਪੰਜਾਬ ਵਿੱਚ ਦਿਨ ਬ ਦਿਨ ਗਰਮੀ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ। ਲੂ ਪੈਣ ਕਾਰਨ ਲੋਕਾਂ ਦਾ ਘਰਾਂ ਵਿਚੋਂ ਬਾਹਰ ਨਿਕਲਣਾ ਮੁਸ਼ਕਲ ਹੋਇਆ ਪਿਆ ਹੈ।

Advertisement
Punjab School Time Change: ਪੰਜਾਬ 'ਚ ਬਦਲਿਆ ਸਕੂਲਾਂ ਦਾ ਸਮਾਂ; ਗਰਮੀ ਤੋਂ ਅਜੇ ਕੁਝ ਦਿਨ ਹੋਰ ਨਹੀਂ ਮਿਲੇਗੀ ਰਾਹਤ
Stop
Ravinder Singh|Updated: May 19, 2024, 07:25 AM IST

Punjab School Time Change: ਪੰਜਾਬ ਵਿੱਚ ਦਿਨ ਬ ਦਿਨ ਗਰਮੀ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ। ਲੂ ਪੈਣ ਕਾਰਨ ਲੋਕਾਂ ਦਾ ਘਰਾਂ ਵਿਚੋਂ ਬਾਹਰ ਨਿਕਲਣਾ ਮੁਸ਼ਕਲ ਹੋਇਆ ਪਿਆ ਹੈ। ਇਸ ਦਰਮਿਆਨ ਵਿਦਿਆਰਥੀਆਂ ਨੂੰ ਰਾਹਤ ਪਹੁੰਚਾਉਣ ਲਈ ਪੰਜਾਬ ਵਿੱਚ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ।

ਸਰਕਾਰੀ ਹੁਕਮਾਂ ਅਨੁਸਾਰ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 20 ਮਈ ਤੋਂ 31 ਮਈ ਤੱਕ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਖੁੱਲ੍ਹਣਗੇ। ਪਹਿਲਾਂ ਸਕੂਲ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੋਲ੍ਹੇ ਜਾਂਦੇ ਸਨ। ਇਸ ਤੋਂ ਇਲਾਵਾ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਵਿੱਚ 1 ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਹੋਣਗੀਆਂ।

ਦੱਸ ਦੇਈਏ ਕਿ ਮਈ ਦੇ ਅੱਧ ਵਿੱਚ ਹੀ ਕੜਕਦੀ ਧੁੱਪ ਕਾਰਨ ਸਕੂਲੀ ਬੱਚੇ ਪ੍ਰੇਸ਼ਾਨ ਹੋ ਰਹੇ ਸਨ। ਤਾਪਮਾਨ ਵਧਣ ਕਾਰਨ ਸਕੂਲੀ ਬੱਚੇ ਸਭ ਤੋਂ ਵੱਧ ਪ੍ਰਭਾਵਿਤ ਹੋ ਰਹੇ ਹਨ। ਪਾਰਾ 44 ਡਿਗਰੀ ਦੇ ਕਰੀਬ ਪਹੁੰਚ ਗਿਆ ਹੈ। ਜ਼ਿਆਦਾਤਰ ਲੋਕ ਦੁਪਹਿਰ ਵੇਲੇ ਬਾਹਰ ਨਿਕਲਣ ਤੋਂ ਕੰਨੀ ਕਤਰਾਉਣ ਲੱਗੇ ਹਨ। ਇਸ ਦੌਰਾਨ ਸਕੂਲੀ ਵਿਦਿਆਰਥੀਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਸ ਕਾਰਨ ਪੰਜਾਬ ਸਰਕਾਰ ਨੇ 20 ਮਈ ਤੋਂ 31 ਮਈ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ।

ਮੌਸਮ ਵਿਭਾਗ ਨੇ ਪੇਸ਼ੀਨਗੋਈ ਕੀਤੀ ਗਈ ਹੈ ਕਿ ਦੱਖਣ-ਪੱਛਮੀ ਮੌਨਸੂਨ 19 ਮਈ ਦੇ ਆਸਪਾਸ ਦੱਖਣੀ ਅੰਡੇਮਾਨ ਸਾਗਰ, ਦੱਖਣ-ਪੂਰਬੀ ਬੰਗਾਲ ਦੀ ਖਾੜੀ ਦੇ ਕੁਝ ਹਿੱਸਿਆਂ ਅਤੇ ਨਿਕੋਬਾਰ ਟਾਪੂਆਂ 'ਚ ਅੱਗੇ ਵਧਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਰਾਜਸਥਾਨ, ਹਰਿਆਣਾ, ਪੰਜਾਬ, ਚੰਡੀਗੜ੍ਹ, ਦਿੱਲੀ, ਪੱਛਮੀ-ਪੂਰਬੀ ਉੱਤਰ ਪ੍ਰਦੇਸ਼, ਉੱਤਰਾਖੰਡ, ਮੱਧ ਪ੍ਰਦੇਸ਼, ਬਿਹਾਰ ਅਤੇ ਗੁਜਰਾਤ ਦੇ ਕੁਝ ਹਿੱਸਿਆਂ ਵਿੱਚ ਤੇਜ਼ ਗਰਮੀ ਦੀ ਭਵਿੱਖਬਾਣੀ ਕੀਤੀ ਹੈ।

ਨੋਇਡਾ ਤੇ ਗਾਜ਼ੀਆਬਾਦ ਵਿੱਚ ਗਰਮ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਆਈਐਮਡੀ ਨੇ ਅੱਗੇ ਕਿਹਾ ਹੈ ਕਿ ਅਗਲੇ 24 ਤੋਂ 48 ਘੰਟਿਆਂ ਦੌਰਾਨ ਆਗਰਾ, ਬਾਗਪਤ, ਗੌਤਮ ਬੁੱਧ ਨਗਰ, ਗਾਜ਼ੀਆਬਾਦ ਅਤੇ ਮਥੁਰਾ ਵਿੱਚ ਕੁਝ ਥਾਵਾਂ 'ਤੇ ਗਰਮੀ ਦੀ ਲਹਿਰ ਤੋਂ ਤੀਬਰ ਗਰਮੀ ਦੀ ਲਹਿਰ (Heat Wave) ਦੀ ਸੰਭਾਵਨਾ ਹੈ। ਵਿਭਾਗ ਨੇ ਓਡੀਸ਼ਾ ਦੇ ਵੱਖ-ਵੱਖ ਖੇਤਰਾਂ ਵਿੱਚ ਗਰਮੀ ਦੀ ਲਹਿਰ ਦੀ ਸੰਭਾਵਨਾ ਵੀ ਪ੍ਰਗਟਾਈ ਹੈ।

ਇਹ ਵੀ ਪੜ੍ਹੋ : Arvind Kejriwal News: ਅਰਵਿੰਦ ਕੇਜਰੀਵਾਲ ਨੇ ਕਿਹਾ ਕੱਲ੍ਹ ਸਾਰੇ ਨੇਤਾਵਾਂ ਨਾਲ ਭਾਜਪਾ ਦਫ਼ਤਰ ਜਵਾਂਗਾ, ਜਿਸ ਨੂੰ ਬੰਦ ਕਰਨਾ ਹੈ ਕਰ ਲਵੋ

 

{}{}