Home >>Punjab

Sri Muktsar Sahib News: ਲੋਕ ਸਭਾ ਚੋਣਾਂ; ਪੰਜਾਬ ਪੁਲਿਸ ਤੇ ਪੈਰਾਮਿਲਟਰੀ ਫੋਰਸ ਦੀ ਚੱਪੇ-ਚੱਪੇ ਉਤੇ ਬਾਜ਼ ਅੱਖ

Sri Muktsar Sahib News: ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਲੋਕਾਂ ਅੰਦਰ ਸੁਰੱਖਿਆਂ ਤੇ ਸਦਭਾਵਨਾ ਬਣਾਈ ਰੱਖਣ ਲਈ ਫਲੈਗ ਮਾਰਚ ਕੱਢਿਆ।

Advertisement
Sri Muktsar Sahib News: ਲੋਕ ਸਭਾ ਚੋਣਾਂ; ਪੰਜਾਬ ਪੁਲਿਸ ਤੇ ਪੈਰਾਮਿਲਟਰੀ ਫੋਰਸ ਦੀ ਚੱਪੇ-ਚੱਪੇ ਉਤੇ ਬਾਜ਼ ਅੱਖ
Stop
Ravinder Singh|Updated: May 30, 2024, 01:30 PM IST

Sri Muktsar Sahib News (ਅਨਮੋਲ ਸਿੰਘ ਵੜਿੰਗ): ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਲੋਕਾਂ ਅੰਦਰ ਸੁਰੱਖਿਆਂ ਤੇ ਸਦਭਾਵਨਾ ਬਣਾਈ ਰੱਖਣ ਲਈ ਫਲੈਗ ਮਾਰਚ ਕੱਢਿਆ। ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਅੰਦਰ ਸੁਰੱਖਿਆ ਪ੍ਰਬੰਧ ਪੁਖਤਾ ਕੀਤੇ ਗਏ ਹਨ। ਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਸਿੰਘ ਮੀਨਾ ਨੇ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ।

ਚੋਣ ਕਮਿਸ਼ਨ ਤੇ ਗੌਰਵ ਯਾਦਵ ਆਈ.ਪੀ.ਐਸ. ਡੀ.ਜੀ.ਪੀ. ਪੰਜਾਬ ਤੇ ਗੁਰਸ਼ਰਨ ਸਿੰਘ ਸੰਧੂ ਆਈ.ਪੀ.ਐਸ ਆਈ.ਜੀ.ਪੀ ਫਰੀਦਕੋਟ ਰੇਂਜ ਫਰੀਦਕੋਟ ਦੀਆਂ ਹਦਾਇਤਾਂ ਤਹਿਤ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ. ਐਸ.ਐਸ.ਪੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਲੋਕ ਸਭਾ ਚੋਣਾਂ 2024 ਨੂੰ ਮੁੱਖ ਰੱਖਦਿਆਂ ਜ਼ਿਲ੍ਹੇ ਅੰਦਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

ਇਸ ਤਹਿਤ ਪੁਲਿਸ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਸ਼ੱਕੀ ਪੁਰਸ਼ਾਂ ਦੇ ਟਿਕਾਣਿਆਂ ਉਤੇ ਸਰਚ ਕੀਤਾ ਜਾ ਰਿਹਾ ਹੈ ਅਤੇ ਪੀਸੀਆਰ ਮੋਟਰਸਾਈਕਲਾ ਵੱਲੋਂ ਰਾਤ ਦਿਨ ਗਸਤ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ। ਇਸ ਤਹਿਤ ਹੀ ਅੱਜ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਸਾਰੀਆਂ ਸਬ-ਡਵੀਜ਼ਨਾਂ, ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਵਿੱਚ ਫਲੈਗ ਮਾਰਚ ਕੱਢਿਆ ਗਿਆ।

ਇਸ ਫਲੈਗ ਮਾਰਚ ਵਿੱਚ ਸਤਨਾਮ ਸਿੰਘ ਡੀ.ਐਸ.ਪੀ (ਸ੍ਰੀ ਮੁਕਤਸਰ ਸਾਹਿਬ), ਸ.ਜਸਪਾਲ ਸਿੰਘ ਡੀ.ਐਸ.ਪੀ (ਡੀ),ਸ.ਫਤਿਹ ਸਿੰਘ ਬਰਾੜ ਡੀ.ਐਸ.ਪੀ (ਲੰਬੀ), ਸ੍ਰੀ ਪਵਨਜੀਤ ਡੀ.ਐਸ.ਪੀ (ਮਲੋਟ), ਜਸਬੀਰ ਸਿੰਘ ਡੀ.ਐਸ.ਪੀ (ਗਿੱਦੜਬਾਹਾ), ਜ਼ਿਲ੍ਹੇ ਦੇ ਸਮੂਹ ਮੁੱਖ ਅਫਸਰਾਂ ਤੋਂ ਇਲਾਵਾ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਸਮੇਤ ਪੈਰਾਮਿਲਟਰੀ ਫੋਰਸ ਬੀ.ਐਸ.ਐਫ ਫੋਰਸ ਅਤੇ ਹਰਿਆਣਾ ਪੁਲਿਸ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸੀ।

ਸਬ ਡਿਵੀਜ਼ਨ ਸ੍ਰੀ ਮੁਕਤਸਰ ਸਾਹਿਬ ਵਿਖੇ ਇਹ ਫਲੈਗ ਮਾਰਚ ਕੋਟਕਕਪੂਰਾ ਚੌਕ ਸ੍ਰੀ ਮੁਕਤਸਰ ਸਾਹਿਬ ਤੋਂ ਸ਼ੁਰੂ ਹੋ ਕੇ, ਕੇਅਰ ਸਿੰਘ ਚੌਕ, ਬਠਿੰਡਾ ਚੌਕ, ਪਿੰਡ ਸੰਗੂਧੌਣ , ਪਿੰਡ ਥਾਂਧੇਵਾਲਾ, ਪਿੰਡ ਕੋਟਲੀ ਸੰਘਰ, ਪਿੰਡ ਹਰਾਜ, ਪਿੰਡ ਖੋਖਰ, ਪਿੰਡ ਸਰਾਏਨਾਗਾ, ਪਿੰਡ ਮਰਾੜ ਕਲਾਂ, ਮੰਡੀ ਬਰੀਵਾਲਾ, ਪਿੰਡ ਵੜਿੰਗ, ਪਿੰਡ ਉਦੇਕਰਨ ਤੋਂ ਵਾਪਸ ਕੋਟਕਪੂਰਾ ਚੌਕ ਸ੍ਰੀ ਮੁਕਤਸਰ ਸਾਹਿਬ ਵਿਖੇ ਸਮਾਪਤ ਹੋਇਆ।

ਇਸ ਮੌਕੇ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹੇ ਦੀਆਂ ਸਾਰੀਆਂ ਸਬ ਡਿਵੀਜ਼ਨਾਂ ਅੰਦਰ ਲੋਕਾਂ ਵਿੱਚ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੁਰੱਖਿਆ ਦੀ ਸਦਭਾਵਨਾ ਬਣਾਈ ਰੱਖਣ ਲਈ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ।

ਉਨ੍ਹਾਂ ਨੇ ਕਿਹਾ ਕਿ 200 ਦੇ ਕਰੀਬ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਪੈਰਾਮਿਲਟਰੀ ਫੋਰਸ ਬੀ.ਐਸ.ਐਫ ਫੋਰਸ ਅਤੇ ਹਰਿਆਣਾ ਪੁਲਿਸ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਇਹ ਫਲੈਗ ਮਾਰਚ ਕੱਢਿਆ ਗਿਆ। ਉਨ੍ਹਾਂ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਬਾਰਡਰ ਨੂੰ ਸੀਲ ਕੀਤਾ ਗਿਆ ਹੈ ਅਤੇ ਇੰਟਰ ਡਿਸਟ੍ਰਿਕਟ ਨਾਕੇ ਲਗਾਏ ਗਏ ਹਨ।

ਇਸ ਦੇ ਨਾਲ ਹੀ ਲੋਕ ਸਭਾ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਅੰਦਰ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਜਿਸ ਉਤੇ ਚੱਲਦਿਆਂ ਐੱਫ.ਐੱਸ.ਟੀ ਅਤੇ ਐੱਸ.ਐੱਸ.ਟੀ ਟੀਮਾਂ ਗਠਿਤ ਕੀਤੀਆਂ ਗਈਆਂ ਹਨ ਜਿਨ੍ਹਾਂ ਵੱਲੋਂ ਜ਼ਿਲ੍ਹੇ ਅੰਦਰ ਮੋਨੀਟਰਿੰਗ ਕੀਤੀ ਜਾ ਰਹੀ ਹੈ, ਜਿਨ੍ਹਾਂ ਵੱਲੋਂ ਸ਼ੱਕੀ ਵਿਅਕਤੀਆਂ ਅਤੇ ਸ਼ੱਕੀ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਇਸ ਫਲੈਗ ਮਾਰਚ ਦੌਰਾਨ ਲੋਕਾਂ ਨੂੰ ਇਹ ਅਪੀਲ ਕੀਤੀ ਹੈ ਕਿ ਲੋਕ ਸਭਾ ਚੋਣਾਂ 2024 ਨੂੰ ਮੁੱਖ ਰੱਖਦਿਆਂ ਲੋਕ ਆਪਣੀ ਵੋਟ ਦਾ ਇਸਤੇਮਾਲ ਬਿਨਾਂ ਕਿਸੇ ਡਰ ਭੈਅ ਤੋਂ ਕਰਨ। ਸ੍ਰੀ ਮੁਕਤਸਰ ਸਾਹਿਬ ਪੁਲਿਸ 24 ਘੰਟੇ ਤੁਹਾਡੀ ਸਹਾਇਤਾ ਅਤੇ ਸੁਰੱਖਿਆ ਦੇ ਲਈ ਤਿਆਰ ਹੈ। ਉਨ੍ਹਾਂ ਅਪੀਲ ਕੀਤੀ ਕਿ ਜੇਕਰ ਕੋਈ ਤੁਸੀਂ ਜਾਣਕਾਰੀ ਸਾਡੇ ਨਾਲ ਸਾਂਝੀ ਕਰਨੀ ਚਾਹੁੰਦੇ ਹੋ ਤਾਂ ਸਾਡੇ ਹੈਲਪਲਾਈਨ ਨੰਬਰ 80549-42100 ਤੇ ਜਾਣਕਾਰੀ ਦਿਓ। ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

Read More
{}{}