Home >>Punjab

Amritsar News: ਮਾਦੋਕੇ ਪਿੰਡ ਵਿੱਚ ਪਵਿੱਤਰ ਬਾਈਬਲ ਦੀ ਬੇਅਦਬੀ ਦੀ ਘਟਨਾ ਵਾਪਰੀ; ਮਸੀਹੀ ਭਾਈਚਾਰੇ 'ਚ ਰੋਸ

Amritsar News: ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਵਿੱਚ ਅਨਸਰਾਂ ਵੱਲੋਂ ਪਵਿੱਤਰ ਬਾਈਬਲ ਸਾੜਨ ਦੀ ਘਟਨਾ ਸਾਹਮਣੇ ਆਈ ਹੈ।

Advertisement
Amritsar News: ਮਾਦੋਕੇ ਪਿੰਡ ਵਿੱਚ ਪਵਿੱਤਰ ਬਾਈਬਲ ਦੀ ਬੇਅਦਬੀ ਦੀ ਘਟਨਾ ਵਾਪਰੀ; ਮਸੀਹੀ ਭਾਈਚਾਰੇ 'ਚ ਰੋਸ
Stop
Ravinder Singh|Updated: Jul 14, 2024, 07:49 PM IST

Amritsar News (ਪਰਮਬੀਰ ਔਲਖ): ਪੁਲਿਸ ਥਾਣਾ ਲੋਪੋਕੇ ਅਧੀਨ ਆਉਦੇ ਪਿੰਡ ਮਾਦੋਕੇ ਵਿਖੇ ਸ਼ਰਾਰਤੀ ਅਨਸਰਾਂ ਵੱਲੋਂ ਪਵਿੱਤਰ ਬਾਈਬਲ ਨੂੰ ਸਾੜ ਕੇ ਬੇਅਬਦੀ ਕਰਨ ਦੀ ਖਬਰ ਸਾਹਮਣੇ ਆਈ ਹੈ। ਇਸ ਘਟਨਾ ਦੀ ਸੂਚਨਾ ਮਿਲਦੀਆਂ ਐਸਪੀਡੀ ਹਰਿੰਦਰਪਾਲ ਸਿੰਘ ਡੀਐਸਪੀ ਗੁਰਿੰਦਰਪਾਲ ਸਿੰਘ ਨਾਗਰਾ, ਥਾਣਾ ਲੋਪੋਕੇ ਦੇ ਮੁਖੀ ਬਲਕਾਰ ਸਿੰਘ ਮੌਕੇ ਉਤੇ ਪਹੁੰਚੇ। ਸਥਿਤੀ ਦਾ ਜਾਇਜ਼ਾ ਲਿਆ।

ਇਸ ਸਬੰਧੀ ਵਲੈਤ ਮਸੀਹ ਬੰਟੀ ਅਜਨਾਲਾ ਗਲੋਬਲ ਕ੍ਰਿਸਚਨ ਐਕਸ਼ਨ ਐਕਸ਼ਨ ਕਮੇਟੀ ਨੈਸ਼ਨਲ ਕੋਆਰਡੀਨੇਟਰ ਨੇ ਪਵਿੱਤਰ ਬਾਈਬਲ ਦੀ ਬੇਅਦਬੀ ਕਰਨ ਵਾਲੇ ਮੁਲਜ਼ਮਾਂ ਖਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ। ਪਿੰਡ ਵਿੱਚ ਵਾਪਰੀ ਇਸ ਘਟਨਾ ਨੂੰ ਲੈ ਕੇ ਮਸੀਹੀ ਭਾਈਚਾਰੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਸਵੇਰੇ ਅੰਮ੍ਰਿਤਸਰ ਦੇ ਲੋਪੋਕੇ ਕਸਬੇ ਦੇ ਪਿੰਡ ਮੱਦੋਕੇ ਤੋਂ ਪੁਲਿਸ ਨਾਲ ਬਾਈਬਲ ਦੀ ਬੇਅਦਬੀ ਦੀ ਜਾਣਕਾਰੀ ਸਾਂਝੀ ਕੀਤੀ ਗਈ। ਲੋਕਾਂ ਨੇ ਪੁਲਿਸ ਨੂੰ ਦੱਸਿਆ ਕਿ ਜਦੋਂ ਲੋਕ ਸਵੇਰੇ ਪਿੰਡ ਤੋਂ ਬਾਹਰ ਨਿਕਲੇ ਤਾਂ ਰਸਤੇ ਵਿੱਚ ਬਾਈਬਲ ਖਿਲਾਰੀ ਪਈ ਤੇ ਸਾੜ ਦਿੱਤੀ ਗਈ ਸੀ। ਬਾਈਬਲ ਵੀ ਉਸ ਇਲਾਕੇ ਵਿੱਚ ਸੁੱਟੀਆਂ ਗਈਆਂ ਜਿੱਥੇ ਈਸਾਈ ਭਾਈਚਾਰੇ ਦੇ ਲੋਕ ਵੱਡੀ ਗਿਣਤੀ ਵਿਚ ਰਹਿੰਦੇ ਸਨ। ਮਾਹੌਲ ਵਿਗੜਦਾ ਦੇਖ ਪੁਲਿਸ ਤੁਰੰਤ ਮੌਕੇ 'ਤੇ ਪਹੁੰਚ ਗਈ। 

ਇਹ ਵੀ ਪੜ੍ਹੋ : Firing on Donald Trump: ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਜਾਨਲੇਵਾ ਹਮਲਾ; 'ਟਰੰਪ ਨੇ ਕਿਹਾ- ਕੰਨ 'ਚ ਲੱਗੀ ਗੋਲੀ'

ਘਟਨਾ ਤੋਂ ਬਾਅਦ ਇਸਾਈ ਭਾਈਚਾਰੇ 'ਚ ਭਾਰੀ ਰੋਸ ਹੈ ਪਰ ਦਿਹਾਤੀ ਪੁਲਿਸ ਨੇ ਸਥਿਤੀ ਨੂੰ ਸੰਭਾਲ ਲਿਆ। ਇਸਾਈ ਭਾਈਚਾਰੇ ਦੇ ਆਗੂ ਬੰਟੀ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਦਿੱਤੇ ਜਾਣ ’ਤੇ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਜਿਸ ਤੋਂ ਬਾਅਦ ਲੋਕਾਂ ਦਾ ਗੁੱਸਾ ਸ਼ਾਂਤ ਹੋਇਆ।

ਇਹ ਵੀ ਪੜ੍ਹੋ : Punjab Weather Update: ਪੰਜਾਬ 'ਚ ਗਰਮੀ ਤੋਂ ਕੋਈ ਰਾਹਤ ਨਹੀਂ! ਮੁੜ ਵਧਿਆ ਤਾਪਮਾਨ, ਅੱਜ ਕੁਝ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ

 

 

Read More
{}{}