Home >>Punjab

Jalalabad News: ਜ਼ਮੀਨ ਖ਼ਾਤਰ ਕਲਯੁੱਗੀ 'ਮਿੱਠੜੇ ਮੇਵੇ' ਬਣੇ ਮਾਪਿਆਂ ਦੀ ਜਾਨ ਦੇ ਦੁਸ਼ਮਣ

Jalalabad News: ਜਲਾਲਾਲਾਬਦ ਦੇ ਪਿੰਡ ਢੰਡੀ ਕਦੀਮ ਤੋਂ ਰਿਸ਼ਤਿਆਂ ਦੇ ਘਾਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਜਾਇਦਾਦ ਲਈ ਪੁੱਤ ਮਾਂ-ਪਿਓ ਦੀ ਜਾਨ ਦੇ ਦੁਸ਼ਮਣ ਬਣੇ ਹੋਏ ਹਨ।

Advertisement
Jalalabad News: ਜ਼ਮੀਨ ਖ਼ਾਤਰ ਕਲਯੁੱਗੀ 'ਮਿੱਠੜੇ ਮੇਵੇ' ਬਣੇ ਮਾਪਿਆਂ ਦੀ ਜਾਨ ਦੇ ਦੁਸ਼ਮਣ
Stop
Ravinder Singh|Updated: May 29, 2024, 02:56 PM IST

Jalalabad News: ਜਲਾਲਾਲਾਬਦ ਦੇ ਪਿੰਡ ਢੰਡੀ ਕਦੀਮ ਤੋਂ ਰਿਸ਼ਤਿਆਂ ਦੇ ਘਾਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਜਾਇਦਾਦ ਲਈ ਪੁੱਤਰ ਮਾਂ-ਪਿਓ ਦੀ ਜਾਨ ਦੇ ਦੁਸ਼ਮਣ ਬਣੇ ਹੋਏ ਹਨ। ਮਾਪਿਆਂ ਨੇ ਦੋਸ਼ ਲਗਾਏ ਕਿ ਜ਼ਮੀਨ ਆਪਣੇ ਨਾਮ ਕਰਵਾਉਣ ਖ਼ਾਤਿਰ ਲੜਕਿਆਂ ਨੇ ਨਾ ਸਿਰਫ਼ ਮਾਤਾ-ਪਿਤਾ ਦੀ ਕੁੱਟਮਾਰ ਕੀਤੀ ਬਲਕਿ ਉਨ੍ਹਾਂ ਨੂੰ ਸਾਮਾਨ ਸਮੇਤ ਘਰ ਵਿਚੋਂ ਬਾਹਰ ਕੱਢ ਦਿੱਤਾ। ਜ਼ਖ਼ਮੀ ਮਾਂ-ਪਿਓ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਹੋਏ ਹਨ ਜਿਥੇ ਉਨ੍ਹਾਂ ਨੇ ਇਨਸਾਫ਼ ਦੀ ਮੰਗ ਕੀਤੀ ਹੈ।

ਜਾਣਕਾਰੀ ਦਿੰਦੇ ਹੋਏ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਤਿੰਨ ਲੜਕੇ ਅਤੇ ਉਸ ਦੇ ਪਿਤਾ, ਭਰਾ ਨੇ ਮਿਲ ਕੇ ਪੰਚਾਇਤ ਇਕੱਠੀ ਕਰਕੇ ਉਨ੍ਹਾਂ ਨੂੰ ਬੁਲਾਇਆ ਗਿਆ। ਇਸ ਦੌਰਾਨ ਕਿਹਾ ਕਿ ਉਨ੍ਹਾਂ ਦੇ ਨਾਮ ਦੀ ਜ਼ਮੀਨ ਲੜਕਿਆਂ ਦੇ ਨਾਮ ਕੀਤੀ ਜਾਵੇ।

ਉਨ੍ਹਾਂ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ ਤਾਂ ਉਨ੍ਹਾਂ ਨੇ ਇਕੱਠੇ ਹੋ ਕੇ ਕੁੱਟਮਾਰ ਕੀਤੀ ਤੇ ਉਨ੍ਹਾਂ ਨੂੰ ਸਾਮਾਨ ਸਮੇਤ ਬਾਹਰ ਕੱਢ ਦਿੱਤਾ। ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਉਨ੍ਹਾਂ ਦੇ ਬੱਚੇ ਹੀ ਉਨ੍ਹਾਂ ਦੀ ਜਾਨ ਦੇ ਦੁਸ਼ਮਣ ਬਣ ਗਏ ਹਨ ਅਤੇ ਆਪਣੇ ਹੀ ਬੱਚਿਆਂ ਤੋਂ ਖ਼ਤਰਾ ਹੈ। ਸਤਨਾਮ ਸਿੰਘ ਦਾ ਕਹਿਣਾ ਹੈ ਕਿ ਉਸ ਦੇ ਨਾਂ 'ਤੇ 7 ਏਕੜ ਜ਼ਮੀਨ ਹੈ, ਜਿਸ ਨੂੰ ਉਸ ਦੇ ਲੜਕੇ ਹਾਸਲ ਕਰਨਾ ਚਾਹੁੰਦੇ ਹਨ।

ਉਨ੍ਹਾਂ ਦੇ ਨਾਮ ਉਤੇ ਹੀ ਇੱਕ ਕਾਰ ਤੇ ਇਕ ਟਰੈਕਟਰ ਹੈ, ਜੋ ਉਨ੍ਹਾਂ ਨੂੰ ਲਿਜਾਣ ਲਈ ਨਹੀਂ ਦਿੱਤੇ ਜਾ ਰਹੇ। ਉਨ੍ਹਾਂ ਦਾ ਦੋਸ਼ ਹੈ ਕਿ ਕੁਝ ਸਮਾਂ ਪਹਿਲਾ ਵੀ ਉਨ੍ਹਾਂ ਦੇ ਨਾਲ ਕੁੱਟਮਾਰ ਕੀਤੀ ਗਈ ਅਤੇ ਉਹ ਕਰੀਬ ਇੱਕ ਮਹੀਨੇ ਤੱਕ ਘਰੋਂ ਬਾਹਰ ਰਹੇ ਪਰ ਪੰਚਾਇਤੀ ਤੌਰ ਉਤੇ ਪਹੁੰਚੇ ਲੋਕ ਉਨ੍ਹਾਂ ਨੇ ਫਿਰ ਘਰ ਲੈ ਗਏ ਪਰ ਹੁਣ ਫਿਰ ਉਨ੍ਹਾਂ ਦੇ ਨਾਲ ਕੁੱਟਮਾਰ ਹੋਈ ਹੈ। ਇਸ ਵਿੱਚ ਉਨ੍ਹਾਂ ਵੱਲੋਂ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।

ਦੂਜੇ ਪਾਸੇ ਸਰਕਾਰੀ ਹਸਪਤਾਲ ਦੇ ਐਸਐਮਓ ਡਾਕਟਰ ਜੋਤੀ ਕਪੂਰ ਦਾ ਕਹਿਣਾ ਹੈ ਕਿ ਹਸਪਤਾਲ ਵਿੱਚ ਦਾਖ਼ਲ ਸਤਨਾਮ ਸਿੰਘ ਦੇ ਅੰਦਰੂਨੀ ਸੱਟਾਂ ਲੱਗੀਆਂ ਹਨ, ਜਿਸ ਸਬੰਧੀ ਪੁਲਿਸ ਨੂੰ ਕਾਰਵਾਈ ਕਰਦਿਆਂ ਸੂਚਨਾ ਦਿੱਤੀ ਜਾ ਰਹੀ ਹੈ।

ਦੂਜੇ ਪਾਸੇ ਜਦੋਂ ਇਸ ਸਬੰਧੀ ਜਲਾਲਾਬਾਦ ਦੇ ਡੀ.ਐਸ.ਪੀ ਏ.ਆਰ.ਸ਼ਰਮਾ ਨੂੰ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਵਿੱਚ ਐਸ.ਐਚ.ਓ ਦੀ ਡਿਊਟੀ ਲਗਾਈ ਜਾ ਰਹੀ ਹੈ ਮਾਮਲੇ ਵਿੱਚ ਪੜਤਾਲ ਕੀਤੀ ਜਾਵੇਗੀ ਕਿ ਦੋਸ਼ਾਂ ਵਿੱਚ ਕਿੰਨੀ ਸੱਚਾਈ ਹੈ ਅਤੇ ਪੜਤਾਲ ਤੋਂ ਬਾਅਦ ਬਣਦੀ ਕਾਰਵਾਈ ਅਮਲ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ : Sidhu Moosewala Death Anniversary: ਆਪਣੇ ਗੀਤਾਂ ਰਾਹੀਂ ਫੈਨਜ਼ ਦੇ ਦਿਲਾਂ 'ਚ ਜ਼ਿੰਦਾ ਹੈ ਮੂਸੇਵਾਲਾ! ਅੱਜ ਹੈ ਦੂਜੀ ਬਰਸੀ

Read More
{}{}