Home >>Punjab

Rajoana Letter News: ਰਾਜੋਆਣਾ ਦੀ ਸਜ਼ਾ ਮੁਆਫੀ 'ਤੇ ਜਥੇਦਾਰ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ !

Balwant Rajoana News: ਬਲਵੰਤ ਸਿੰਘ ਰਾਜੋਆਣਾ ਨੇ ਚਿੱਠੀ ਲਿਖ ਆਪਣੀ ਫਾਂਸੀ ਦੀ ਸਜਾ ਨੂੰ ਲੈ ਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਕੁੱਝ ਸਵਾਲ ਪੁੱਛੇ ਸਨ।

Advertisement
Rajoana Letter News: ਰਾਜੋਆਣਾ ਦੀ ਸਜ਼ਾ ਮੁਆਫੀ 'ਤੇ ਜਥੇਦਾਰ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ !
Stop
Manpreet Singh|Updated: Jan 03, 2024, 01:51 PM IST

Rajoana Letter News:(Parambir Singh Aulakh): ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਬਲਵੰਤ ਸਿੰਘ ਰਾਜੋਆਣਾ ਵਲੋਂ ਗ੍ਰਹਿ ਮੰਤਰੀ  ਮੰਤਰੀ ਅਮਿਤ ਸ਼ਾਹ ਨੂੰ ਲਿਖੀ ਚਿੱਠੀ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਵਲੋਂ ਆਪਣੀ ਸਜ਼ਾ ਮਾਫੀ ਕਰਵਾਉਣ ਦੀ ਅਪੀਲ ਤੋਂ ਇਨਕਾਰ ਕਰਨ ਬਹੁਤ ਵਧੀਆ ਗੱਲ ਹੈ। ਉਹ ਮਾਫੀ ਕਿਉਂ ਮੰਗੇ, ਜਦੋਂ ਕਿ ਉਸ ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਹਨ ਅਤੇ ਆਪਣੀ ਸਜਾਵਾਂ ਤੋਂ ਵੱਧ ਸਜ਼ਾ ਭੁਗਤ ਚੁੱਕੇ ਹਨ।

ਇਸ ਦੇ ਨਾਲ ਹੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ ਵਿੱਚ ਜਿਹੜਾ ਬੰਦੀ ਸਿੰਘਾਂ ਦੇ ਉੱਤੇ ਬਿਆਨ ਦਿੱਤਾ, ਉਨ੍ਹਾਂ ਨੂੰ ਇਸ ਤਰ੍ਹਾਂ ਦਾ ਅਗ੍ਰੈਸਿਵ ਹੋ ਕੇ ਬਿਆਨ ਦੇਣਾ ਸ਼ੋਭਾ ਨਹੀਂ ਦਿੰਦਾ।

ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਦੀ ਮੌਜਦਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਭਾਈ ਗੁਰਦੇਵ ਸਿੰਘ ਕਾਉਂਕੇ ਦੇ ਕਤਲ ਮਾਮਲੇ ਵਿੱਚ 1998 ਵਿੱਚ ਬਣਾਈ ਪੰਜਾਬ ਦੇ ਤਤਕਾਲੀ ਵਧੀਕ ਡਾਇਰੈਕਟਰ ਜਨਰਲ ਪੁਲਿਸ ਬੀ ਪੀ ਤਿਵਾੜੀ ਦੀ ਜਾਂਚ ਰਿਪੋਰਟ ਮੁਤਾਬਿਕ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਪਿਛਲੀਆਂ ਸਰਕਾਰਾਂ ਨੂੰ ਇਹ ਇਹਸਾਸ ਕਰਵਾਉਦੇ ਹੋਏ ਕਿਹਾ ਕਿ ਸਮੇਂ-ਸਮੇਂ ਦੀਆਂ ਸਰਕਰਾਂ ਵੱਲੋਂ ਇਸ ਮਾਮਲੇ ਵਿੱਚ ਕੋਈ ਯਤਨ ਨਹੀਂ ਕੀਤੇ ਗਏ। ਚਾਹੇ ਉਹ ਕਾਂਗਰਸ ਦੀ ਸਰਕਾਰ ਸੀ ਜਾ ਫਿਰ ਉਹ ਵੇਲੇ ਬਾਦਲ ਸਰਕਾਰ ਸੀ। ਪਰ ਅੱਜ ਸਾਰਿਆਂ ਨੂੰ ਸ਼ਹੀਦਾਂ ਦਾ ਚੇਤਾ ਆ ਰਿਹਾ ਹੈ, ਪਰ ਪਹਿਲਾਂ ਕਿਸੇ ਨੂੰ ਚੇਤਾ ਨਹੀਂ ਆਇਆ ਜਦੋਂ ਉਹ ਸੱਤਾ ਭੋਗ ਰਹੇ ਸਨ।

ਇਹ ਵੀ ਪੜ੍ਹੋ: Canada News: ਕੈਨੇਡਾ ਜਾਣ ਵਿੱਚ ਪੰਜਾਬੀ ਵਿਦਿਆਰਥੀਆਂ ਦਾ ਘੱਟ ਰਿਹਾ ਰੁਝਾਨ ! ਪੜ੍ਹੋ ਰਿਪੋਰਟ

ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ, ਕਿ ਸਰਕਾਰ ਦੋਸ਼ੀਆਂ ਨੂੰ ਬਣਦੀ ਸਜ਼ਾ ਦੇਵੇ। ਭਾਵੇਂ ਦੋਸ਼ੀ ਮਰ ਵੀ ਚੁੱਕੇ ਹਨ ਤਾਂ ਵੀ ਉਨ੍ਹਾਂ ਨੂੰ ਅਦਲਾਤ ਵੱਲੋਂ ਸਜ਼ਾ ਦੇਣੀ ਹੈ ਤਾਂ ਕਿ ਪਤਾ ਲੱਗ ਸਕੇ ਕਿ ਇਸ ਵਿਅਕਤੀ ਨੇ ਕਿਹੜਾ ਜੁਰਮ ਕੀਤਾ ਸੀ। ਉਨ੍ਹਾਂ ਨੇ ਕਿਹਾ ਕਿ 80 ਦੇ ਦੌਰ ਦਾ ਇਹ ਇੱਕ ਕਿਸਮ ਦਾ ਸਰਕਾਰੀ ਅੱਤਵਾਦ ਸੀ। ਸਰਕਾਰੀ ਅੱਤਵਾਦ ਨੇ ਸਾਡੇ ਇੱਕ ਲੱਖ ਨੌਜਵਾਨਾਂ ਦਾ ਲਹੂ ਪੀਤਾ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਵੱਧ ਬਦ ਕਿਸਮਤ ਹੈ ਕਿ ਕਿਸੇ ਸਰਕਾਰ ਨੇ ਸਰਕਾਰੀ ਅੱਤਵਾਦੀਆਂ ਨੂੰ ਸਜ਼ਾ ਦੇਣ ਦਾ ਯਤਨ ਨਹੀਂ ਕੀਤਾ।

ਜਥੇਦਾਰ ਹਰਪ੍ਰੀਤ ਸਿੰਘ  ਨੇ ਕਿਹਾ ਕਿ 2097 ਲਾਸ਼ਾਂ ਨੂੰ ਖੁਰਦ ਬੁਰਦ ਕੀਤਾ ਗਿਆ। ਉਸ ਮੌਕੇ ਦੇ ਪੁਲਿਸ ਅਫਸਰਾਂ ਵੱਲੋਂ ਸਿੱਖਾਂ ਨੂੰ ਮਾਰਿਆ ਸ਼ਹੀਦ ਕੀਤਾ ਗਿਆ। ਜਿਨ੍ਹਾਂ ਦਾ ਕੋਈ ਅਤਾ ਪਤਾ ਨਹੀਂ ਹੈ। ਉਨ੍ਹਾਂ ਨੇ ਖਾਲੜਾ ਰਿਪੋਰਟ ਜਾ ਜਿਕਰ ਕਰਦੇ ਹੋਏ ਕਿਹਾ ਕਿ   ਉਸ ਵੇਲੇ ਜਿਹੜੇ ਪੁਲਿਸ ਅਫ਼ਸਰਾਂ ਨੇ 25 ਹਜ਼ਾਰ ਲਾਸ਼ਾਂ ਨੂੰ ਖੁਰਦ ਬੁਰਦ ਕੀਤਾ ਸੀ। ਉਨ੍ਹਾਂ ਅਫਸਰਾਂ ਉੱਤੇ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਪਤਾ ਲੱਗਣਾ ਚਾਹੀਦਾ ਹੈ ਕਿ ਆਖਿਰ ਉਨ੍ਹਾਂ ਲਾਸ਼ਾਂ ਦਾ ਕੀ ਕੀਤਾ ਗਿਆ।

ਇਹ ਵੀ ਪੜ੍ਹੋ: Khanna News: ਖੰਨਾ ਨੈਸ਼ਨਲ ਹਾਈਵੇ 'ਤੇ ਡੀਜ਼ਲ ਨਾਲ ਭਰੇ ਟੈਂਕਰ ਨੂੰ ਲੱਗੀ ਅੱਗ, ਕਈ ਧਮਾਕੇ ਹੋਏ

 

{}{}