Home >>Punjab

Kaunke Murder News: ਜਥੇਦਾਰ ਕਾਉਂਕੇ ਹੱਤਿਆ ਮਾਮਲੇ ਵਿੱਚ ਘੱਟ ਗਿਣਤੀ ਕਮਿਸ਼ਨ ਨੇ ਪੰਜਾਬ ਸਰਕਾਰ ਤੋਂ ਮੰਗੀ ਰਿਪੋਰਟ

Kaunke Murder News: ਜਥੇਦਾਰ ਕਾਉਂਕੇ ਹੱਤਿਆ ਮਾਮਲੇ ਵਿੱਚ ਵੱਡਾ ਅਪਡੇਟ ਸਾਹਮਣੇ ਆਇਆ ਹੈ। ਘੱਟ ਗਿਣਤੀ ਕਮਿਸ਼ਨ ਨੇ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਹੈ।  

Advertisement
Kaunke Murder News: ਜਥੇਦਾਰ ਕਾਉਂਕੇ ਹੱਤਿਆ ਮਾਮਲੇ ਵਿੱਚ ਘੱਟ ਗਿਣਤੀ ਕਮਿਸ਼ਨ ਨੇ ਪੰਜਾਬ ਸਰਕਾਰ ਤੋਂ ਮੰਗੀ ਰਿਪੋਰਟ
Stop
Zee News Desk|Updated: Jan 12, 2024, 09:49 AM IST

Kaunke Murder News/ਰੋਹਿਤ ਬਾਂਸਲ: ਜਥੇਦਾਰ ਗੁਰਦੇਵ ਸਿੰਘ ਕਾਉਂਕੇ ਮਾਮਲੇ (Kaunke Murder News) 'ਚ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਪੰਜਾਬ ਸਰਕਾਰ ਤੋਂ ਰਿਪੋਰਟ ਦੀ ਮੰਗ ਕੀਤੀ ਹੈ। ਘੱਟ ਗਿਣਤੀ ਕਮਿਸ਼ਨ ਨੇ ਇਸ ਮਾਮਲੇ 'ਚ ਪੰਜਾਬ ਸਰਕਾਰ ਨੂੰ ਪੂਰੀ ਰਿਪੋਰਟ 20 ਜਨਵਰੀ ਤੱਕ ਦੇਣ ਲਈ ਕਿਹਾ ਹੈ

ਦੱਸ ਦਈਏ ਕਿ ਇਸ ਤੋਂ ਪਹਿਲਾਂ ਹੀ ਪੰਜਾਬ ਸਰਕਾਰ ਨੇ ਇਸ ਮਾਮਲੇ 'ਚ ਸਟੇਟਸ ਰਿਪੋਰਟ ਮੰਗੀ ਸੀ ਅਤੇ ਸਰਕਾਰ ਵੀ ਇਸ ਮਾਮਲੇ (Kaunke Murder News) ਨੂੰ ਗੰਭੀਰਤਾ ਨਾਲ ਲੈ ਰਹੀ ਹੈ ਤਾਂ ਜੋ ਦੋਸ਼ੀਆਂ ਨੂੰ ਸਜ਼ਾ ਮਿਲ ਸਕੇ ਅਤੇ ਪੀੜਤ ਪਰਿਵਾਰ ਨੀ ਇਨਸਾਫ ਮਿਲ ਸਕੇ।

ਇਹ ਵੀ ਪੜ੍ਹੋ: Punjab Police News:  ਕੀ ਪੰਜਾਬ ਪੁਲਿਸ ਚੱਲ ਰਹੀ ਹੈ ਟੈਨਸ਼ਨ ਵਿੱਚ ? ਜਾਣੋ ਕੀ ਹੈ ਪੂਰਾ ਮਾਮਲਾ

ਇਸ ਸਬੰਧੀ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਪ੍ਰੋ. ਸ਼ਾਮ ਸਿੰਘ ਤੇ ਜਨਰਲ ਸਕੱਤਰ ਖੁਸ਼ਹਾਲ ਸਿੰਘ ਨੇ ਕੌਮੀ ਘੱਟ ਗਿਣਤੀ ਕਮਿਸ਼ਨ ਨੂੰ ਪੱਤਰ ਲਿਖਿਆ ਗਿਆ ਸੀ। ਇਸ ਤੋਂ ਬਾਅਦ ਕੇਂਦਰ ਸਰਕਾਰ ਦੇ ਅੰਡਰ ਸੈਕਟਰੀ ਸੁਮਨ ਕੁਮਾਰ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਰਿਪੋਰਟ ਮੰਗੀ ਹੈ। ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਤੋਂ ਪੁੱਛਿਆ ਹੈ ਕਿ ਉਸ ਨੇ ਇਸ ਮਾਮਲੇ (Kaunke Murder News) ’ਤੇ ਹੁਣ ਤੱਕ ਕੀ ਕਾਰਵਾਈ ਕੀਤੀ ਹੈ, ਇਸ ਬਾਰੇ ਵੀ ਜਾਣਕਾਰੀ ਮੰਗੀ ਗਈ ਹੈ। 

ਦੂਜੇ ਪਾਸੇ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਨੇ ਘੱਟ ਗਿਣਤੀ ਕਮਿਸ਼ਨ ਵੱਲੋਂ ਰਿਪੋਰਟ ਮੰਗੇ ਜਾਣ ਦਾ ਸਵਾਗਤ ਕੀਤਾ ਹੈ। ਸਭਾ ਦੇ ਪ੍ਰਧਾਨ ਪ੍ਰੋ. ਸ਼ਾਮ ਸਿੰਘ ਨੇ ਕਿਹਾ ਕਿ ਘੱਟ ਗਿਣਤੀ ਕਮਿਸ਼ਨ ਪੰਜਾਬ ਸਰਕਾਰ ਨੂੰ ਅਗਲੀ ਕਾਰਵਾਈ ਕਰਨ ਸਬੰਧੀ ਹਦਾਇਤ ਦੇਵੇ। 

ਮਿਲੀ ਜਾਣਕਾਰੀ ਦੇ ਅਨੁਸਾਰ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਨੇ ਕਮਿਸ਼ਨ ਦੇ ਮੁਖੀ ਇਕਬਾਲ ਸਿੰਘ ਲਾਲਪੁਰਾ ਨੂੰ ਲਿਖੇ ਪੱਤਰ ਵਿੱਚ ਕਿਹਾ ਸੀ ਕਿ ਜਥੇਦਾਰ ਦਾ ਕਤਲ ਮਨੁੱਖੀ ਹੱਕਾਂ ਦੀ ਘੋਰ ਉਲੰਘਣਾ ਹੈ। ਇਸ ਕਰ ਕੇ ਕੇਂਦਰ ਸਰਕਾਰ ਨੂੰ ਇਸ ਮਾਮਲੇ ਵਿੱਚ ਦਖ਼ਲ ਦੇ ਕੇ ਮੁਲਜ਼ਮਾਂ ਵਿਰੁੱਧ ਤੁਰੰਤ ਕਾਰਵਾਈ ਕਰਵਾਉਣੀ ਚਾਹੀਦੀ ਹੈ। ਇਸ ਤੋਂ ਬਾਅਦ ਹੀ ਹੁਣ ਇਸ ਮਾਮਲੇ ਵਿੱਚ ਕਾਰਵਾਈ ਕੀਤੀ ਗਈ ਹੈ ਅਤੇ ਰਿਪੋਰਟ ਵੀ ਮੰਗੀ ਹੈ।

 

ਇਹ ਵੀ ਪੜ੍ਹੋ: Navjot Singh Sidhu Video: ਪੰਜਾਬ ਕਾਂਗਰਸ ਦੀ ਖਾਨਾਜੰਗੀ ਵਿਚਾਲੇ ਨਵਜੋਤ ਸਿੱਧੂ ਦਾ ਦਿਸਿਆ ਸ਼ਾਇਰਾਨਾ ਅੰਦਾਜ…

 

Read More
{}{}