Home >>Punjab

ਭਿਆਨਕ ਸੜਕ ਹਾਦਸੇ ਦੌਰਾਨ 27 ਸਾਲਾਂ ਪੁਲਿਸ ਮੁਲਾਜ਼ਮ ਦੀ ਹੋਈ ਮੌਤ

Kapurthala accident news: ਕਪੂਰਥਲਾ ਸੁਲਤਾਨਪੁਰ ਲੋਧੀ ਮਾਰਗ 'ਤੇ ਇਕ ਨੌਜਵਾਨ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਿਆ। ਕਾਰ 'ਚ ਸਵਾਰ ਉਸ ਦਾ ਸਾਥੀ ਯੁੱਧਵੀਰ ਗੰਭੀਰ ਜ਼ਖਮੀ ਹੋ ਗਿਆ। 

Advertisement
ਭਿਆਨਕ ਸੜਕ ਹਾਦਸੇ ਦੌਰਾਨ 27 ਸਾਲਾਂ ਪੁਲਿਸ ਮੁਲਾਜ਼ਮ ਦੀ ਹੋਈ ਮੌਤ
Stop
Updated: Dec 30, 2022, 02:42 PM IST

Kapurthala accident news: ਪੰਜਾਬ ਦੇ ਕਪੂਰਥਲਾ ਸ਼ਹਿਰ ਦੇ ਰਮਣੀਕ ਚੌਕ ਨੇੜੇ ਦੇਰ ਰਾਤ ਇੱਕ ਤੇਜ਼ ਰਫ਼ਤਾਰ ਕ੍ਰੇਟਾ ਕਾਰ ਇੱਕ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਕਾਰ ਚਾਲਕ ਪੁਲਿਸ ਮੁਲਾਜ਼ਮ ਆਕਾਸ਼ਦੀਪ (27) ਦੀ ਮੌਕੇ ’ਤੇ ਹੀ ਮੌਤ ਹੋ ਗਈ। ਕਾਰ 'ਚ ਸਵਾਰ ਉਸ ਦਾ ਸਾਥੀ ਯੁੱਧਵੀਰ ਗੰਭੀਰ ਜ਼ਖਮੀ ਹੋ ਗਿਆ। ਯੁੱਧਵੀਰ ਕੱਲ੍ਹ ਹੀ ਵਿਦੇਸ਼ ਤੋਂ ਪਰਤੇ ਸਨ। ਉਸ ਦਾ ਲੁਧਿਆਣਾ ਦੇ ਡੀਐਮਸੀ ਵਿੱਚ ਇਲਾਜ ਚੱਲ ਰਿਹਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਿਟੀ ਦੇ ਏ.ਐੱਸ.ਆਈ. ਕੰਵਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਮੁਲਾਜ਼ਮ ਅਕਾਸ਼ਦੀਪ ਸਿੰਘ (Kapurthala policeman accident news) ਪੁੱਤਰ ਬਖ਼ਸ਼ੀਸ਼ ਸਿੰਘ ਕੋਕਲਪੁਰ ਜੋ ਕਿ ਕੁਝ ਦਿਨ ਪਹਿਲਾਂ ਆਪਣੇ ਵਿਦੇਸ਼ ਤੋਂ ਆਏ ਦੋਸਤ ਯੁੱਧਵੀਰ ਸਿੰਘ ਪੁੱਤਰ ਭੁਪਿੰਦਰ ਸਿੰਘ ਨਾਲ ਆ ਰਿਹਾ ਸੀ ਕਿ ਰਮਨੀਕ ਚੌਕ ਨੇੜੇ ਸੜਕ ਹਾਦਸਾ ਵਾਪਰ ਗਿਆ, ਜਿਸ 'ਚ ਅਕਾਸ਼ਦੀਪ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਦੋਸਤ ਗੰਭੀਰ ਜ਼ਖ਼ਮੀ ਹੋ ਗਿਆ। 

ਇਹ ਵੀ ਪੜ੍ਹੋ: ਨਵੇਂ ਸਾਲ 'ਚ ਸਾਰੇ ਵਾਹਨਾਂ 'ਚ ਟ੍ਰੈਕਿੰਗ ਡਿਵਾਈਸ ਜ਼ਰੂਰੀ, ਇਸ ਸੂਬੇ ਨੇ ਕੀਤੀ ਪਹਿਲ 

ਸਥਾਨਕ ਲੋਕਾਂ ਨੇ 108 ਐਂਬੂਲੈਂਸ ਦੀ ਮਦਦ ਨਾਲ ਦੋਵਾਂ (Kapurthala accident news) ਨੂੰ ਸਿਵਲ ਹਸਪਤਾਲ ਪਹੁੰਚਾਇਆ। ਡਾ. ਸੰਦੀਪ ਧਵਨ ਨੇ ਦੱਸਿਆ ਕਿ ਅਕਾਸ਼ਦੀਪ ਸਿੰਘ ਦੀ ਮੌਤ ਹੋ ਚੁੱਕੀ ਸੀ ਜਦਕਿ ਯੁਧਵੀਰ ਸਿੰਘ ਦੇ ਗੰਭੀਰ ਜ਼ਖ਼ਮੀ ਹੋਣ ਕਾਰਨ ਉਸ ਨੂੰ ਜਲੰਧਰ ਦੇ ਨਿੱਜੀ ਹਸਪਤਾਲ 'ਚ ਰੈਫ਼ਰ ਕਰ ਦਿੱਤਾ ਗਿਆ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਪੁਲਿਸ ਮੁਲਾਜ਼ਮ ਅਕਾਸ਼ਦੀਪ ਸਾਲ 2019 ਵਿੱਚ ਆਪਣੇ ਪਿਤਾ ਦੀ ਥਾਂ ਪੁਲਿਸ ਵਿਭਾਗ ਵਿੱਚ ਭਰਤੀ ਹੋਇਆ ਸੀ।

ਉਹ ਆਮ ਆਦਮੀ ਪਾਰਟੀ ਦੇ ਆਗੂ ਜੋਗਿੰਦਰ ਮਾਨ ਲਈ ਗੰਨਮੈਨ ਅਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਪਤਨੀ ਦੇ ਗੰਨਮੈਨ ਵਜੋਂ ਵੀ ਕੰਮ ਕਰ ਚੁੱਕੇ ਹਨ। ਵੀਡੀਓ ਰਾਹੀਂ ਦੇਖ ਸਕਦੇ ਹੋ ਕਿ (Kapurthala accident news) ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਚਾਲਕ ਅਕਾਸ਼ਦੀਪ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਸ ਦੇ ਸਾਥੀ ਯੁੱਧਵੀਰ ਸਿੰਘ ਨੂੰ ਜ਼ਖ਼ਮੀ ਹਾਲਤ ਵਿੱਚ ਇਲਾਜ ਲਈ (Kapurthala policeman accident news) ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। 

ਪਤਾ ਲੱਗਾ ਹੈ ਕਿ ਅਕਾਸ਼ਦੀਪ ਦਾ ਦੋਸਤ ਯੁੱਧਵੀਰ ਕੱਲ੍ਹ ਦੁਪਹਿਰ ਹੀ ਵਿਦੇਸ਼ ਤੋਂ ਵਾਪਸ ਆਇਆ ਸੀ। ਰਾਤ ਸਮੇਂ ਵਾਪਰੇ ਇਸ ਭਿਆਨਕ ਹਾਦਸੇ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਮੌਕੇ 'ਤੇ ਪਹੁੰਚੀ ਪੀ.ਸੀ.ਆਰ ਟੀਮ ਅਤੇ ਸਿਟੀ ਪੁਲਿਸ ਮੁਲਾਜ਼ਮਾਂ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ। 

Read More
{}{}