Home >>Punjab

Kapurthala Fire News: ਰੇਲ ਕੋਚ ਫੈਕਟਰੀ ਨੇੜੇ ਦਰਜਨਾਂ ਝੁੱਗੀਆਂ ਸੜ ਕੇ ਸੁਆਹ, ਅੱਗ 'ਤੇ ਕਾਬੂ ਪਾਉਣ ਦੀ ਕੀਤੀ ਜਾ ਰਹੀ ਕੋਸ਼ਿਸ਼

Kapurthala Slums Fire News: ਸੂਤਰਾਂ ਅਨੁਸਾਰ ਅੱਗ ਲੱਗਣ ਦਾ ਕਾਰਨ ਗੈਸ ਸਿਲੰਡਰ ਦੱਸਿਆ ਜਾ ਰਿਹਾ ਹੈ। ਇੱਕ ਦੁਕਾਨ ਦੇ ਅੰਦਰ ਗੈਸ ਸਿਲੰਡਰ ਮੌਜੂਦ ਸੀ ਤੇ ਉਹ ਲੀਕ ਹੋ ਗਿਆ ਸੀ ਜਿਸ ਕਾਰਨ ਅੱਗ ਝੁੱਗੀਆਂ ਅੰਦਰ ਫੈਲ ਗਈ ਪਰ ਗਣੀਮਤ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

Advertisement
Kapurthala Fire News: ਰੇਲ ਕੋਚ ਫੈਕਟਰੀ ਨੇੜੇ ਦਰਜਨਾਂ ਝੁੱਗੀਆਂ ਸੜ ਕੇ ਸੁਆਹ, ਅੱਗ 'ਤੇ ਕਾਬੂ ਪਾਉਣ ਦੀ ਕੀਤੀ ਜਾ ਰਹੀ ਕੋਸ਼ਿਸ਼
Stop
Zee News Desk|Updated: Nov 06, 2023, 07:34 AM IST

Kapurthala Slums Fire News: ਕਪੂਰਥਲਾ ਦੀ ਰੇਲ ਕੋਚ ਫੈਕਟਰੀ ਦੇ ਗੇਟ ਨੰ 3 ਦੇ ਨਜ਼ਦੀਕ ਪ੍ਰਵਾਸੀ ਮਜ਼ਦੂਰਾਂ ਵੱਲੋਂ ਬਣਾਈਆਂ ਝੁੱਗੀਆਂ ਨੂੰ ਭਿਆਨਕ ਅੱਗ ਲੱਗ ਗਈ ਜਿਸ ਨੇ ਦੇਖਦੇ ਹੀ ਦੇਖਦੇ ਭਿਆਨਕ ਰੂਪ ਅਖਤਿਆਰ ਕਰ ਲਿਆ ਤੇ ਕਰੀਬ 90 ਝੁੱਗੀਆਂ ਨੂੰ ਸਾੜ ਕੇ ਸੁਆਹ ਕਰ ਦਿੱਤਾ ਹੈ। ਜਿਸ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ਉੱਤੇ ਪਹੁੰਚ ਗਈਆਂ ਹਨ ਜਿਹਨਾਂ ਵੱਲੋਂ ਅੱਗ ਉੱਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਸੂਤਰਾਂ ਅਨੁਸਾਰ ਅੱਗ ਲੱਗਣ ਦਾ ਕਾਰਨ ਗੈਸ ਸਿਲੰਡਰ ਦੱਸਿਆ ਜਾ ਰਿਹਾ ਹੈ। ਇੱਕ ਦੁਕਾਨ ਦੇ ਅੰਦਰ ਗੈਸ ਸਿਲੰਡਰ ਮੌਜੂਦ ਸੀ ਤੇ ਉਹ ਲੀਕ ਹੋ ਗਿਆ ਸੀ ਜਿਸ ਕਾਰਨ ਅੱਗ ਝੁੱਗੀਆਂ ਅੰਦਰ ਫੈਲ ਗਈ ਪਰ ਗਣੀਮਤ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਇਹ ਵੀ ਪੜ੍ਹੋ: Ferozepur News: ਫ਼ਿਰੋਜ਼ਪੁਰ 'ਚ ਪਰਾਲੀ ਸਟੋਰ ਵਿੱਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਨੁਕਸਾਨ

ਦੱਸ ਦਈਏ ਕਿ ਪੰਜਾਬ ਦੇ ਕਪੂਰਥਲਾ ਵਿੱਚ ਰੇਲ ਕੋਚ ਫੈਕਟਰੀ ਕੰਪਲੈਕਸ ਦੇ ਬਾਹਰ ਸੜਕ ਕਿਨਾਰੇ ਝੁੱਗੀਆਂ ਵਿੱਚ ਬੀਤੀ ਰਾਤ 8 ਵਜੇ ਦੇ ਕਰੀਬ ਅਚਾਨਕ ਅੱਗ ਲੱਗ ਗਈ। ਕੁਝ ਹੀ ਸਮੇਂ ਵਿੱਚ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਅਫ਼ਸਰ ਹਰਪ੍ਰੀਤ ਸਿੰਘ ਦੀ ਟੀਮ ਵੱਲੋਂ ਕਪੂਰਥਲਾ ਫਾਇਰ ਬ੍ਰਿਗੇਡ, ਆਰਸੀਐਫ ਫਾਇਰ ਬ੍ਰਿਗੇਡ ਅਤੇ ਸੁਲਤਾਨਪੁਰ ਲੋਧੀ ਦੀਆਂ ਗੱਡੀਆਂ ਨਾਲ ਬਚਾਅ ਕਾਰਜ ਚਲਾਇਆ ਜਾ ਰਿਹਾ ਹੈ।

ਫਾਇਰ ਬ੍ਰਿਗੇਡ ਦੀ ਟੀਮ ਅਤੇ ਹੁਸੈਨਪੁਰ ਥਾਣੇ ਦੀ ਪੁਲਿਸ ਟੀਮ ਵੀ ਮੌਕੇ 'ਤੇ ਪਹੁੰਚ ਗਈ ਹੈ ਅਤੇ ਬਚਾਅ ਕਾਰਜ 'ਚ ਮਦਦ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਆਰਸੀਐਫ ਦੇ ਬਾਹਰ ਕਰੀਬ 150 ਝੁੱਗੀਆਂ ਹਨ। ਜਿਸ 'ਚ ਅੱਗ ਲੱਗਣ ਤੋਂ ਬਾਅਦ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ। ਦੱਸ ਦੇਈਏ ਕਿ ਪਿਛਲੇ ਸਾਲ ਵੀ ਇੱਥੇ ਅੱਗ ਲੱਗਣ ਦੀ ਘਟਨਾ ਵਾਪਰੀ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਫਾਇਰ ਬ੍ਰਿਗੇਡ ਦਫ਼ਤਰ ਨੂੰ ਅੱਗ ਲੱਗਣ ਦੀ ਸੂਚਨਾ ਰਾਤ 8:10 ਵਜੇ ਮਿਲੀ ਅਤੇ ਟੀਮ 8:11 ਵਜੇ ਰਵਾਨਾ ਹੋਈ। ਮੌਕੇ 'ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਹੁਸੈਨਪੁਰ ਚੌਕੀ ਦੇ ਇੰਚਾਰਜ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਦੀ ਟੀਮ ਅਤੇ ਪੁਲਿਸ ਮੁਲਾਜ਼ਮ ਵੀ ਅੱਗ ’ਤੇ ਕਾਬੂ ਪਾਉਣ ਵਿੱਚ ਜੁਟੇ ਹੋਏ ਹਨ। ਅੱਗ 'ਤੇ ਅਜੇ ਤੱਕ ਕਾਬੂ ਨਹੀਂ ਪਾਇਆ ਜਾ ਸਕਿਆ ਹੈ।

Read More
{}{}