Home >>Punjab

Khedan Vatan Punjab Diyan: ਸ੍ਰੀ ਫਤਿਹਗੜ੍ਹ ਸਾਹਿਬ 'ਚ ਸ਼ੁਰੂ ਹੋਈਆਂ 'ਖੇਡਾਂ ਵਤਨ ਪੰਜਾਬ ਦੀਆਂ', ਬਲਾਕ ਪੱਧਰੀ ਖੇਡਾਂ 'ਚ 5000 ਤੋਂ ਵੱਧ ਖਿਡਾਰੀ ਲੈਣਗੇ ਭਾਗ

Khedan Vatan Punjab Diyan:  ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਜਿਹੜੇ ਖਿਡਾਰੀ ਜਾਂ ਟੀਮਾਂ ਇੰਨ੍ਹਾਂ ਖੇਡਾਂ ਵਿੱਚ ਹਿੱਸਾ ਲੈਣਾ ਚਾਹੁੰਦੇ ਹਨ ਤੇ ਜਿਨ੍ਹਾਂ ਨੇ ਆਨ ਲਾਇਨ ਰਜਿਸਟਰੇਸ਼ਨ ਨਹੀਂ ਕਰਵਾਈ ਉਹ ਮੌਕੇ ਉੱਤੇ ਵੀ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। 

Advertisement
Khedan Vatan Punjab Diyan: ਸ੍ਰੀ ਫਤਿਹਗੜ੍ਹ ਸਾਹਿਬ 'ਚ ਸ਼ੁਰੂ ਹੋਈਆਂ 'ਖੇਡਾਂ ਵਤਨ ਪੰਜਾਬ ਦੀਆਂ', ਬਲਾਕ ਪੱਧਰੀ ਖੇਡਾਂ 'ਚ 5000 ਤੋਂ ਵੱਧ ਖਿਡਾਰੀ ਲੈਣਗੇ ਭਾਗ
Stop
Riya Bawa|Updated: Sep 01, 2023, 05:19 PM IST

Khedan Vatan Punjab Diyan:  ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਸ਼ੁਰੂ ਕਰਵਾ ਕੇ ਨੌਜਵਾਨਾਂ ਅੰਦਰ ਇੱਕ ਨਵਾਂ ਜੋਸ਼ ਭਰਿਆ ਗਿਆ ਹੈ ਜਿਸ ਸਦਕਾ ਅੱਜ ਪਿੰਡਾਂ ਤੇ ਸ਼ਹਿਰਾਂ ਦੇ ਖੇਡ ਮੈਦਾਨਾਂ ਵਿੱਚ ਨੌਜਵਾਨ ਪੂਰੇ ਉਤਸ਼ਾਹ ਨਾਲ ਆ ਰਹੇ ਹਨ। ਇਹ ਕਹਿਣਾ ਸੀ ਕਿ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਦਾ ਉਹ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ਼ ਦੇ ਇਨਡੋਰ ਸਟੇਡੀਅਮ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2 ਅਧੀਨ ਬਲਾਕ ਪੱਧਰੀ ਖੇਡਾਂ ਦਾ ਉਦਘਾਟਨ ਕਰਨ ਲਈ ਪਹੁੰਚੇ ਸਨ। 

ਇਸ ਮੌਕੇ ਗੱਲਬਾਤ ਕਰਦੇ ਹੋਏ ਫਤਿਹਗੜ੍ਹ ਸਾਹਿਬ ਦੇ ਡੀਸੀ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਨਵੀਂ ਖੇਡ ਨੀਤੀ ਵਿੱਚ ਜਿਥੇ ਖਿਡਾਰੀਆਂ ਨੂੰ ਦਿੱਤੇ ਜਾਣ ਵਾਲੇ ਨਗਦ ਇਨਾਮਾਂ ਵਿੱਚ ਭਾਰੀ ਵਾਧਾ ਕੀਤਾ ਗਿਆ ਹੈ। ਉਥੇ ਹੀ ਨੈਸ਼ਨਲ ਤੇ ਇੰਟਰਨੈਸ਼ਨਲ ਪੱਧਰ ਤੇ ਖੇਡਾਂ ਦੀ ਤਿਆਰੀ ਕਰਨ ਵਾਲੇ ਖਿਡਾਰੀਆਂ ਨੂੰ ਡਾਇਟ ਲਈ ਦਿੱਤੀ ਜਾਣ ਵਾਲੀ ਰਾਸ਼ੀ ਵਿੱਚ ਵੀ ਵੱਡਾ ਵਾਧਾ ਕੀਤਾ ਗਿਆ ਹੈ ਜਿਸ ਨਾਲ ਖਿਡਾਰੀ ਆਧੁਨਿਕ ਢੰਗ ਤਕਨੀਕਾਂ ਨਾਲ ਆਪਣੀ ਖੇਡ ਦੀ ਤਿਆਰੀ ਕਰਕੇ ਆਪਣੇ ਸੂਬੇ ਤੇ ਦੇਸ਼ ਦਾ ਨਾਮ ਦੁਨੀਆਂ ਭਰ ਵਿੱਚ ਰੌਸ਼ਨ ਕਰ ਸਕਣਗੇ। ਉਹਨਾਂ ਨੇ ਦੱਸਿਆ ਕਿ ਬਲਾਕ ਪੱਧਰ ਤੇ ਜਿੱਤਣ ਵਾਲੇ ਖਿਡਾਰੀ ਅੱਗੇ ਜਿਲਾ ਪੱਧਰ ਅਤੇ ਉਸਤੋਂ ਬਾਅਦ ਪੰਜਾਬ ਪੱਧਰ ਤੱਕ ਜਾਣਗੇ। ਜਿਥੇ ਉਹਨਾਂ ਦੇ ਮੁਕਾਬਲੇ ਹੋਣਗੇ। 

ਇਹ ਵੀ ਪੜ੍ਹੋ: Khedan Vatan Punjab Diyan: 'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ-2 ਦਾ ਅੱਜ ਉਦਘਾਟਨ, ਵਾਲੀਬਾਲ ਦਾ ਖੇਡਣਗੇ ਮੈਚ CM ਭਗਵੰਤ ਮਾਨ

ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਕੁਲਦੀਪ ਚੁੱਘ ਨੇ ਦੱਸਿਆ ਕਿ ਸਰਹਿੰਦ ਬਲਾਕ ਦੀਆਂ ਖੇਡਾਂ ਅੱਜ ਤੋਂ ਸ਼ੁਰੂ ਹੋਈਆਂ ਹਨ। ਉਹਨਾਂ ਨੇ ਦੱਸਿਆ ਕਿ ਬਲਾਕ ਪੱਧਰੀ ਖੇਡਾਂ ਵਿੱਚ 5000 ਤੋਂ ਵੱਧ ਖਿਡਾਰੀ ਭਾਗ ਲੈ ਰਹੇ ਹਨ ਅਤੇ ਇਨ੍ਹਾਂ ਖੇਡਾਂ ਵਿੱਚ ਐਥਲੈਟਿਕਸ, ਫੁੱਟਬਾਲ, ਵਾਲੀਬਾਲ (ਸ਼ੂਟਿੰਗ ਅਤੇ ਸਮੈਸ਼ਿੰਗ, ਕਬੱਡੀ (ਨੈਸ਼ਨਲ ਤੇ ਸਰਕਲ ਸਟਾਇਲ), ਖੋਹ-ਖੋਹ ਅਤੇ ਰੱਸਾ ਕੱਸੀ ਦੇ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਜਿਹੜੇ ਖਿਡਾਰੀ ਜਾਂ ਟੀਮਾਂ ਇਨ੍ਹਾਂ ਖੇਡਾਂ ਵਿੱਚ ਹਿੱਸਾ ਲੈਣਾ ਚਾਹੁੰਦੇ ਹਨ ਤੇ ਜਿਨ੍ਹਾਂ ਨੇ ਆਨ ਲਾਇਨ ਰਜਿਸਟਰੇਸ਼ਨ ਨਹੀਂ ਕਰਵਾਈ ਉਹ ਮੌਕੇ ਤੇ ਵੀ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰੀ ਖੇਡਾਂ 9 ਸਤੰਬਰ ਤੱਕ ਕਰਵਾਈਆਂ ਜਾਣਗੀਆਂ। 

ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ 29 ਅਗਸਤ ਤੋਂ "ਖੇਡਾਂ ਵਤਨ ਪੰਜਾਬ ਦੀਆਂ ਸੁਰੂ ਕਰਵਾਈਆਂ ਗਈਆਂ ਸਨ ਜਿਸ ਦੇ ਤਹਿਤ ਨਾਭਾ ਦੇ ਸਰਕਾਰੀ ਰਿਪੁਦਮਨ ਕਾਲਜ ਸਟੇਡੀਅਮ ਵਿੱਚ ਵੀ ਵੱਖ-ਵੱਖ ਖੇਡਾਂ ਕਰਵਾਉਣ ਦਾ ਉਦਘਾਟਨ ਜ਼ਿਲ੍ਹਾ ਯੋਜਨਾ ਪਟਿਆਲਾ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆ ਵਾਲਾ ਵੱਲੋਂ ਕੀਤਾ ਗਿਆ। ਇਸ ਮੌਕੇ ਤੇ ਚੈਅਰਮੈਨ ਵੱਲੋਂ ਆਪਣੇ ਅਖਤਿਆਰੀ ਕੋਟੇ ਵਿਚੋਂ 20 ਲੱਖ ਰੁਪਏ ਸਰਕਾਰੀ ਗਰਾਉਂਡ ਦੀ ਸਾਂਭ ਸੰਭਾਲ ਲਈ ਦੇਣ ਦਾ ਐਲਾਨ ਕੀਤਾ। ਪੰਜਾਬ ਸਰਕਾਰ ਵੱਲੋ ਪਹਿਲੀ ਵਾਰ ਪੰਜਾਬ ਦੀਆਂ ਕਰਵਾ ਕੇ ਨੌਜਵਾਨ ਪੀੜੀ ਨੂੰ ਉਤਸ਼ਾਹਤ ਕਰਨ ਲਈ ਇਹ ਉਪਰਾਲਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Kheda Watan Punjab Diya: ਖੇਡਾਂ ਵਤਨ ਪੰਜਾਬ ਦੀਆਂ ਦਾ ਦੂਜਾ ਪੜਾਅ, ਜਾਗਰੂਕ ਮਾਰਚ ਤਹਿਤ ਜਲੰਧਰ ਪਹੁੰਚੀ ਮਸ਼ਾਲ ਯਾਤਰਾ

(ਜਗਮੀਤ ਸਿੰਘ ਦੀ ਰਿਪੋਰਟ)

Read More
{}{}