Home >>Punjab

Mansa News: ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਹੱਕ ਵਿੱਚ ਆਇਆ ਖੁੰਡੇ ਵਾਲਾ ਬਾਬਾ ਦਿੱਤਾ ਵੱਡਾ ਬਿਆਨ

Mansa News: ਮੁੱਖ ਮੰਤਰੀ ਚੰਨੀ ਦੇ ਰਾਜ ਦੌਰਾਨ ਫਸਲ ਖਰਾਬ ਹੋਈ ਤਾਂ ਉਹਨਾਂ ਤੁਰੰਤ ਕਿਸਾਨ ਜਥੇਬੰਦੀਆਂ ਦੇ ਧਰਨੇ ਪ੍ਰਦਰਸ਼ਨ ਤੋਂ ਪਹਿਲਾਂ ਹੀ 17 ਹਜਾਰ ਰੁਪਏ ਮੁਆਵਜੇ ਦਾ ਐਲਾਨ ਕਰਕੇ ਕਿਸਾਨਾਂ ਨੂੰ ਮੁਆਵਜ਼ਾ ਦੇ ਦਿੱਤਾ ਸੀ।

Advertisement
Mansa News: ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਹੱਕ ਵਿੱਚ ਆਇਆ ਖੁੰਡੇ ਵਾਲਾ ਬਾਬਾ ਦਿੱਤਾ ਵੱਡਾ ਬਿਆਨ
Stop
Manpreet Singh|Updated: May 13, 2024, 09:42 PM IST

Mansa News: ਕਿਸਾਨ ਨੇਤਾ ਰੁਲਦੂ ਸਿੰਘ ਮਾਨਸਾ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਿਸਾਨਾਂ ਦਾ ਸੱਚਾ ਹਮਦਰਦ ਦੱਸਿਆ ਹੈ। ਖੁੰਡੇ ਵਾਲਾ ਬਾਬੇ ਨੇ ਚੰਨੀ ਦੇ ਹੱਕ ਵਿੱਚ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਜਿਨ੍ਹਾਂ ਸਾਬਕਾ ਮੁੱਖ ਮੰਤਰੀ ਚੰਨੀ ਨੇ ਕਿਸਾਨਾਂ ਦੇ ਹੱਕ ਦੀ ਗੱਲ ਕੀਤੀ ਹੈ। ਉਨੀ ਹੁਣ ਤੱਕ ਦੇ ਕਿਸੇ ਵੀ ਮੁੱਖ ਮੰਤਰੀ ਨੇ ਕਿਸਾਨਾਂ ਦੇ ਹੱਕ ਦੀ ਗੱਲ ਨਹੀਂ ਕੀਤੀ। ਅਤੇ ਅੱਜ ਸਾਡਾ ਵੀ ਫਰਜ਼ ਹੈ ਬਣਦਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਚੰਨੀ ਦੀ ਮਦਦ ਕਰੀਏ।

ਕਿਸਾਨ ਨੇਤਾ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਪੰਜਾਬ ਦੇ ਵਿੱਚ ਜਦੋਂ ਵੀ ਫਾਸਲ ਖਰਾਬ ਹੋਈ ਹੈ ਤਾਂ ਪਹਿਲਾਂ ਅਕਾਲੀ ਸਰਕਾਰ ਵੱਲੋਂ 8 ਹਜਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਗਿਆ ਸੀ ਪਰ ਉਸ ਤੋਂ ਬਾਅਦ 12 ਹਜਾਰ ਰੁਪਏ ਮੁਆਵਜ਼ਾ ਦਿੱਤਾ ਗਿਆ ਪਰ ਜਦੋਂ ਮੁੱਖ ਮੰਤਰੀ ਚੰਨੀ ਦੇ ਰਾਜ ਦੌਰਾਨ ਫਸਲ ਖਰਾਬ ਹੋਈ ਤਾਂ ਉਹਨਾਂ ਤੁਰੰਤ ਕਿਸਾਨ ਜਥੇਬੰਦੀਆਂ ਦੇ ਧਰਨੇ ਪ੍ਰਦਰਸ਼ਨ ਤੋਂ ਪਹਿਲਾਂ ਹੀ 17 ਹਜਾਰ ਰੁਪਏ ਮੁਆਵਜੇ ਦਾ ਐਲਾਨ ਕਰਕੇ ਕਿਸਾਨਾਂ ਨੂੰ ਮੁਆਵਜ਼ਾ ਦੇ ਦਿੱਤਾ ਸੀ।

ਉਹਨਾਂ ਕਿਹਾ ਕਿ ਹੁਣ ਤੱਕ ਜੇਕਰ ਕਿਸੇ ਵੀ ਮੁੱਖ ਮੰਤਰੀ ਨੇ ਕਿਸਾਨਾਂ ਦੇ ਹੱਕ ਦੀ ਗੱਲ ਕਰੀ ਹੈ ਤਾਂ ਉਹਨਾਂ ਵਿੱਚੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਹੈ। ਜਿਸ ਨੇ ਕਿਸਾਨਾਂ ਨੂੰ ਮੁਆਵਜ਼ਾ ਵੀ ਦਿੱਤਾ ਅਤੇ ਕਿਸਾਨਾਂ ਦੇ ਨਾਲ ਖੜੇ ਹਨ। ਉਹਨਾਂ ਕਿਹਾ ਕਿ ਜਿਸ ਸਮੇਂ ਪੰਜਾਬ ਦੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੇਰੀ ਸੀ ਅਤੇ ਕਿਸਾਨਾਂ ਵੱਲੋਂ ਘਿਰਾਓ ਕੀਤਾ ਗਿਆ ਸੀ ਤਾਂ ਉਸ ਸਮੇਂ ਕਿਸਾਨਾਂ ਤੇ ਲਾਠੀ ਚਾਰਜ ਕਰਨ ਦਾ ਆਦੇਸ਼ ਵੀ ਆ ਗਿਆ ਸੀ। ਪਰ ਸਾਬਕਾ ਮੁੱਖ ਮੰਤਰੀ ਚੰਨੀ ਉਸ ਸਮੇਂ ਵੀ ਕਿਸਾਨਾਂ ਦੇ ਨਾਲ ਖੜੇ ਅਤੇ ਨਾ ਹੀ ਉਨਾਂ ਨੇ ਕਿਸੇ ਤੇ ਲਾਠੀ ਚਾਰਜ ਕੀਤਾ ਅਤੇ ਕੇਂਦਰ ਦੀ ਸਰਕਾਰ ਨੂੰ ਵੀ ਸਪਸ਼ਟ ਜਵਾਬ ਦੇ ਦਿੱਤਾ ਸੀ ਕਿ ਉਹ ਕਿਸਾਨਾਂ ਦੇ ਨਾਲ ਹਨ ਅਤੇ ਆਪਣੀ ਕਿਸਾਨਾਂ ਤੇ ਕੋਈ ਵੀ ਲਾਠੀ ਚਾਰਜ ਨਹੀਂ ਕਰਨਗੇ।

ਇਹ ਵੀ ਪੜ੍ਹੋ: Jagir Kaur News: ਚਰਨਜੀਤ ਚੰਨੀ ਦੀ ਵੀਡੀਓ 'ਤੇ ਬਵਾਲ ਤੋਂ ਬਾਅਦ ਬੀਬੀ ਜਗੀਰ ਕੋਰ ਦਾ ਸਪੱਸ਼ਟੀਕਰਨ

 

Read More
{}{}