Home >>Punjab

Punjab Flood News Live Updates: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਹੜ੍ਹ ਵਰਗੇ ਹਾਲਾਤ! ਵੱਧ ਰਿਹਾ ਪਾਣੀ ਦਾ ਪੱਧਰ, ਘਰ ਢਹਿਣ ਕਰਕੇ ਪਰਿਵਾਰ ਹੋ ਰਹੇ ਬੇਘਰ

Punjab Flood News Today Live Updates: ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਤੋਂ ਬਾਅਦ ਡੈਮਾਂ ਦੇ ਫਲੱਡ ਗੇਟ ਖੋਲ੍ਹੇ ਜਾਣ ਕਾਰਨ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਹੋਰ ਵਿਗੜ ਗਈ ਹੈ। ਹਾਲਾਂਕਿ ਇਨ੍ਹਾਂ ਇਲਾਕਿਆਂ 'ਚੋਂ ਅਧਿਕਤਰ ਲੋਕਾਂ ਨੂੰ ਬਾਹਰ ਕੱਢ ਲਿਆ ਗਿਆ ਹੈ ਪਰ ਬਚਾਅ ਕਾਰਜ ਅਜੇ ਵੀ ਜਾਰੀ ਹੈ।  

Advertisement
Punjab Flood News Live Updates: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਹੜ੍ਹ ਵਰਗੇ ਹਾਲਾਤ! ਵੱਧ ਰਿਹਾ ਪਾਣੀ ਦਾ ਪੱਧਰ, ਘਰ ਢਹਿਣ ਕਰਕੇ ਪਰਿਵਾਰ ਹੋ ਰਹੇ ਬੇਘਰ
Stop
Riya Bawa|Updated: Aug 18, 2023, 04:35 PM IST
LIVE Blog

Punjab Flood News Today Live Updates: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਅਜੇ ਵੀ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਬਿਆਸ ਦਰਿਆ 'ਚ ਲਗਾਤਾਰ ਵੱਧ ਰਿਹਾ ਪਾਣੀ ਦਾ ਪੱਧਰ ਇੱਕ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਦੌਰਾਨ ਪੰਜਾਬ ਦੇ ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਰੂਪਨਗਰ ਦੇ ਕਈ ਇਲਾਕਿਆਂ 'ਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ।

ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਤੋਂ ਬਾਅਦ ਡੈਮਾਂ ਦੇ ਫਲੱਡ ਗੇਟ ਖੋਲ੍ਹੇ ਜਾਣ ਕਾਰਨ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਹੋਰ ਵਿਗੜ ਗਈ ਹੈ। ਵੀਰਵਾਰ ਨੂੰ ਗੁਰਦਾਸਪੁਰ ਦੇ ਬਟਾਲਾ ਅਤੇ ਫਾਜ਼ਿਲਕਾ 'ਚ ਹੜ੍ਹਾਂ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਕਪੂਰਥਲਾ ਦੇ ਭੁਟਾਲਥ 'ਚ ਇਕ ਵਿਅਕਤੀ ਵਹਿ ਗਿਆ। ਉਸ ਦਾ ਅਜੇ ਸੁਰਾਗ ਲੱਗਣਾ ਬਾਕੀ ਹੈ।

ਇਹ ਵੀ ਪੜ੍ਹੋ: Punjab Flood News LIVE: ਮੁੱਖ ਮੰਤਰੀ ਭਗਵੰਤ ਮਾਨ ਹੁਸ਼ਿਆਰਪੁਰ ਜ਼ਿਲ੍ਹੇ 'ਚ ਹੜ੍ਹ ਪ੍ਰਭਾਵਿਤ ਇਲਾਕੇ ਦਾ ਜਾਇਜ਼ਾ ਲੈਣ ਪੁੱਜੇ

ਹਾਲਾਂਕਿ ਇਨ੍ਹਾਂ ਇਲਾਕਿਆਂ 'ਚੋਂ ਅਧਿਕਤਰ ਲੋਕਾਂ ਨੂੰ ਬਾਹਰ ਕੱਢ ਲਿਆ ਗਿਆ ਹੈ ਪਰ ਬਚਾਅ ਕਾਰਜ ਅਜੇ ਵੀ ਜਾਰੀ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁੜ ਲੋਕਾਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਸਥਿਤੀ ਕਾਬੂ ਹੇਠ ਹੈ ਅਤੇ ਉਹ ਖੁਦ ਹਿਮਾਚਲ ਪ੍ਰਦੇਸ਼ ਦੀ ਸਰਕਾਰ ਤੇ BBMB ਨਾਲ ਗੱਲਬਾਤ ਕਰ ਰਹੇ ਹਨ।  

Follow Punjab Flood News Today Live Updates here: 

 

 

Read More
{}{}