Home >>Punjab

ਇਨਸਾਨੀਅਤ ਸ਼ਰਮਸਾਰ! ਡੇਢ ਸਾਲ ਦੀ ਬੱਚੀ ਨਾਲ ਗੁਆਂਢੀ ਵੱਲੋਂ ਜਬਰ ਜਨਾਹ; ਮੁਲਜ਼ਮ ਗ੍ਰਿਫ਼ਤਾਰ

ਲੁਧਿਆਣਾ 'ਚ ਡੇਢ ਸਾਲ ਦੀ ਬੱਚੀ ਦੇ ਨਾਲ ਗੁਆਂਢੀ ਵੱਲੋਂ ਹੀ ਜਬਰ ਜਨਾਹ ਕਰਨ ਦੇ ਇਲਜ਼ਾਮ ਲੱਗੇ ਹਨ। ਇਸ ਦੌਰਾਨ ਇਕ ਮੁਲਜ਼ਮ ਗ੍ਰਿਫ਼ਤਾਰ  ਹੋਇਆ ਹੈ।   

Advertisement
ਇਨਸਾਨੀਅਤ ਸ਼ਰਮਸਾਰ! ਡੇਢ ਸਾਲ ਦੀ ਬੱਚੀ ਨਾਲ ਗੁਆਂਢੀ ਵੱਲੋਂ ਜਬਰ ਜਨਾਹ; ਮੁਲਜ਼ਮ ਗ੍ਰਿਫ਼ਤਾਰ
Stop
Zee News Desk|Updated: Feb 10, 2023, 02:24 PM IST

Ludhiana News: ਲੁਧਿਆਣਾ ਪੰਜਾਬ ਦੇ ਸਰਾਭਾ ਨਗਰ ਥਾਣੇ ਅਧੀਨ ਪੈਂਦੇ ਰਣਜੀਤ ਨਗਰ ਬਾੜੇਵਾਲ ਦੇ ਵਿੱਚ ਡੇਢ ਸਾਲ ਦੀ ਬੱਚੀ ਦੇ ਨਾਲ ਕੁਕਰਮ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਿਤ ਪਿਤਾ ਦੇ ਬਿਆਨਾਂ ਦੇ ਆਧਾਰ ਉੱਤੇ ਸਰਾਭਾ ਨਗਰ ਪੁਲਿਸ ਵੱਲੋਂ ਐਫ ਆਈ ਆਰ ਨੰਬਰ 26 ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀ ਨੂੰ ਗ੍ਰਿਫਤਾਰ ਵੀ ਕਰ ਲਿਆ ਹੈ। 

ਪੀੜਿਤ ਬੱਚੀ ਦੇ ਪਿਤਾ ਨੇ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹਨਾਂ ਦੀ ਬੇਟੀ ਜਿਸਦੀ ਉਮਰ ਲਗਭਗ ਡੇਢ ਸਾਲ ਦੇ ਕਰੀਬ ਹੈ ਉਸਨੂੰ ਮੁਲਜ਼ਮ ਖਿਡਾਉਣ ਦੇ ਬਹਾਨੇ ਵਿਹੜੇ ਵਿੱਚੋਂ ਚੁੱਕ ਕੇ ਲੈ ਗਿਆ ਅਤੇ ਫਿਰ ਜਦੋਂ ਉਨ੍ਹਾਂ ਦੀ ਬੇਟੀ ਦੀ ਰੋਣ ਦੀ ਆਵਾਜ਼ ਸੁਣੀ ਤਾਂ ਬੇਟੀ ਕਾਫੀ ਗੰਭੀਰ ਹਾਲਤ ਵਿੱਚ ਪਾਈ ਗਈ ਅਤੇ ਦੋਸ਼ੀ ਮੌਕੇ 'ਤੇ ਉੱਥੋਂ ਭੱਜ ਗਿਆ ਜਿਸ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਅਤੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ।  

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਸੀਪੀ ਮਨਦੀਪ ਸਿੰਘ ਨੇ ਦੱਸਿਆ ਕਿ 26 ਨੰਬਰ ਐਫ ਆਈ ਆਰ ਦਰਜ ਕੀਤੀ ਗਈ ਹੈ ਮੁਲਜ਼ਮ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 376 ਅਤੇ ਪੋਕਸੋ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾ ਦੱਸਿਆ ਕਿ ਪੁਲਿਸ ਦੁਆਰਾ ਕਾਨੂੰਨੀ ਤੌਰ 'ਤੇ ਮਾਮਲੇ ਦੀ ਪੂਰੀ ਤਰਾਂ ਜਾਂਚ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੂੰ ਝਟਕਾ: ਇੰਡੋ-ਕੈਨੇਡੀਅਨ ਟਰਾਂਸਪੋਰਟ ਕੰਪਨੀ ਦੇ ਤਿੰਨ ਪਰਮਿਟ ਬਹਾਲ ਕਰਨ ਦੇ ਦਿੱਤੇ ਹੁਕਮ

ਇਸ ਸਮੇਂ ਬੱਚੀ ਨੂੰ ਇਲਾਜ ਲਈ ਸਿਵਲ ਹਸਪਤਾਲ ਭੇਜਿਆ ਗਿਆ ਹੈ ਬੱਚੀ ਦੇ ਪਰਿਵਾਰ ਨੇ ਇਨਸਾਫ ਦੀ ਮੰਗ ਕੀਤੀ ਹੈ। ਡੇਢ਼ ਸਾਲ ਦੀ ਬੱਚੀ ਦੇ ਨਾਲ ਕੁਕਰਮ ਕਰਨਾ ਦਿਲ ਦੇਹਲਾ ਦੇਣ ਵਾਲਾ ਮਾਮਲਾ ਦੇਖ ਕਿ ਇਨਸਾਨੀਅਤ ਸ਼ਰਮਸਾਰ ਹੁੰਦੀ ਦਿਖਾਈ ਦੇ ਰਹੀ ਹੈ।

(ਭਰਤ ਸ਼ਰਮਾ ਦੀ ਰਿਪੋਰਟ)

Read More
{}{}