Home >>Punjab

Machhiwara News: ਵਿਦੇਸ਼ ਤੋਂ ਆਏ ਸਖ਼ਸ਼ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ; ਪੁਲਿਸ ਨੇ ਕਾਰਵਾਈ ਕੀਤੀ ਸ਼ੁਰੂ

Machhiwara News: ਮਾਛੀਵਾੜਾ ਸਾਹਿਬ ਦੇ ਨੇੜਲੇ ਪਿੰਡ ਹੈਡੋਂ ਬੇਟ ਦੇ ਨਿਵਾਸੀ ਸੁਰਿੰਦਰ ਸਿੰਘ (56) ਨੇ ਖੇਤਾਂ ਵਿੱਚ ਜਾ ਕੇ ਦਰੱਖਤ ਨਾਲ ਗਲ ਫਾਹਾ ਲੈ ਕੇ ਆਤਮ-ਹੱਤਿਆ ਕਰ ਲਈ।

Advertisement
Machhiwara News: ਵਿਦੇਸ਼ ਤੋਂ ਆਏ ਸਖ਼ਸ਼ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ; ਪੁਲਿਸ ਨੇ ਕਾਰਵਾਈ ਕੀਤੀ ਸ਼ੁਰੂ
Stop
Ravinder Singh|Updated: Nov 14, 2023, 12:46 PM IST

Machhiwara News: ਮਾਛੀਵਾੜਾ ਸਾਹਿਬ ਦੇ ਨੇੜਲੇ ਪਿੰਡ ਹੈਡੋਂ ਬੇਟ ਦੇ ਨਿਵਾਸੀ ਸੁਰਿੰਦਰ ਸਿੰਘ (56) ਨੇ ਖੇਤਾਂ ਵਿੱਚ ਜਾ ਕੇ ਦਰੱਖਤ ਨਾਲ ਗਲ ਫਾਹਾ ਲੈ ਕੇ ਆਤਮ-ਹੱਤਿਆ ਕਰ ਲਈ। ਸੁਰਿੰਦਰ ਸਿੰਘ ਜੋ ਕਿ ਵਿਦੇਸ਼ ਦੁਬਈ ਵਿੱਚ ਨੌਕਰੀ ਕਰਦਾ ਸੀ ਤੇ ਹੁਣ ਕਾਫ਼ੀ ਸਮੇਂ ਤੋਂ ਆਪਣੇ ਪਿੰਡ ਵਿੱਚ ਰਹਿ ਰਿਹਾ ਸੀ। ਕਰੀਬ 1 ਸਾਲ ਪਹਿਲਾਂ ਉਸਦਾ ਐਕਸੀਡੈਂਟ ਹੋ ਗਿਆ ਸੀ ਜਿਸ ਕਾਰਨ ਉਸਦੇ ਸਿਰ ਵਿੱਚ ਸੱਟ ਲੱਗ ਗਈ ਸੀ ਤੇ ਉਸ ਤੋਂ ਬਾਅਦ ਉਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿਣ ਲੱਗ ਪਿਆ ਸੀ।

ਉਹ ਆਪਣੇ ਪਿੰਡ ਹੈਡੋਂ ਬੇਟ ਘਰ ਤੋਂ ਮੋਟਰਸਾਈਕਲ ’ਤੇ ਨਿਕਲਿਆ ਅਤੇ ਉਸਨੇ ਕਾਉਂਕੇ ਪਿੰਡ ਨੇੜੇ ਜਾ ਕੇ ਖੇਤਾਂ ਵਿੱਚ ਜਾ ਕੇ ਦਰੱਖਤ ਨਾਲ ਗਲ ਫਾਹਾ ਲੈ ਕੇ ਆਤਮ-ਹੱਤਿਆ ਕਰ ਲਈ। ਉੱਥੋਂ ਲੰਘਦੇ ਰਾਹਗੀਰ ਨੇ ਸਵੇਰੇ ਉਸਦੀ ਲਾਸ਼ ਦਰੱਖਤ ਨਾਲ ਲਟਕਦੀ ਦੇਖੀ ਜਿਸ ’ਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ।

ਇਹ ਵੀ ਪੜ੍ਹੋ : Gurmeet Ram Rahim News: ਰਾਮ ਰਹੀਮ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ 'ਚ FIR ਰੱਦ

ਸੂਚਨਾ ਮਿਲਦੇ ਹੀ ਥਾਣਾ ਮੁਖੀ ਭਿੰਦਰ ਸਿੰਘ ਖੰਗੂੜਾ, ਚੌਂਕੀ ਇੰਚਾਰਜ ਸਹਾਇਕ ਥਾਣੇਦਾਰ ਪ੍ਰਮੋਦ ਕੁਮਾਰ ਮੌਕੇ ’ਤੇ ਪਹੁੰਚ ਗਏ। ਮ੍ਰਿਤਕ ਦੀ ਪਛਾਣ ਸੁਰਿੰਦਰ ਸਿੰਘ ਵਜੋਂ ਹੋਈ ਜਿਸ ’ਤੇ ਉਸਦੇ ਪਰਿਵਾਰਕ ਮੈਂਬਰਾਂ ਨੂੰ ਮੌਕੇ ’ਤੇ ਬੁਲਾਇਆ ਗਿਆ। ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਬਿਆਨ ਦਿੱਤੇ ਕਿ ਸੁਰਿੰਦਰ ਸਿੰਘ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ ਜਿਸ ਕਾਰਨ ਉਸਨੇ ਆਤਮ-ਹੱਤਿਆ ਵਰਗਾ ਖੌਫ਼ਨਾਕ ਕਦਮ ਚੁੱਕਿਆ। ਪੁਲਿਸ ਵੱਲੋਂ ਲਾਸ਼ ਨੂੰ ਪੋਸਟਮਾਰਟਮ ਲਈ ਭਿਜਵਾ ਦਿੱਤਾ ਹੈ ਅਤੇ ਬਿਆਨ ਦਰਜ ਕਰਨ ਤੋਂ ਬਾਅਦ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : Happy Children Day 2023: ਹਰ ਸਾਲ ਕਿਉਂ ਮਨਾਇਆ ਜਾਂਦਾ ਹੈ ਬਾਲ ਦਿਵਸ, ਜਾਣੋ ਇਸ ਦਿਨ ਦਾ ਇਤਿਹਾਸ ਅਤੇ ਮਹੱਤਵ

Read More
{}{}