Home >>Punjab

Mohali News: ਵਿਦੇਸ਼ ਭੇਜਣ ਦੇ ਨਾਮ 'ਤੇ ਕਰੋੜਾਂ ਦੀ ਠੱਗੀ- ਇਮੀਗ੍ਰੇਸ਼ਨ ਕੰਪਨੀ 'ਤੇ 7 ਪਰਚੇ ਦਰਜ, ਮੁੱਖ ਆਰੋਪੀ ਕਾਬੂ

Mohali Fraud Case: ਇਸ ਮਾਮਲੇ ਵਿੱਚ ਲਵਪ੍ਰੀਤ ਕੌਰ ਅਤੇ ਗੁਰਪ੍ਰੀਤ ਸਿੰਘ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।  

Advertisement
Mohali News: ਵਿਦੇਸ਼ ਭੇਜਣ ਦੇ ਨਾਮ 'ਤੇ ਕਰੋੜਾਂ ਦੀ ਠੱਗੀ- ਇਮੀਗ੍ਰੇਸ਼ਨ ਕੰਪਨੀ 'ਤੇ 7 ਪਰਚੇ ਦਰਜ,  ਮੁੱਖ ਆਰੋਪੀ ਕਾਬੂ
Stop
Zee News Desk|Updated: Sep 10, 2023, 10:03 AM IST

Mohali Fraud Case: ਵਿਦੇਸ਼ ਭੇਜਣ ਦੇ ਨਾਮ ਉੱਤੇ ਕਰੋੜਾਂ ਦੀ ਠੱਗੀ ਮਾਰਨ ਦੇ ਮਾਮਲੇ ਵਿੱਚ ਮੁਹਾਲੀ ਦੀ ਇੰਗਲਿਸ਼ ਗੁਰੂ ਨਾਨਕ ਇਮੀਗ੍ਰੇਸ਼ਨ ਕੰਪਨੀ ਉੱਤੇ ਥਾਣਾ 11 ਪੁਲਿਸ ਵੱਲੋਂ ਸੱਤ ਮੁਕੱਦਮੇ ਦਰਜ਼ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਨਵੀਨ ਪਾਲ ਸਿੰਘ ਲਹਿਲ ਨੇ ਦੱਸਿਆ ਕਿ ਵੱਖ-ਵੱਖ ਥਾਵਾਂ ਤੋਂ ਇੰਗਲਿਸ਼ ਗੁਰੂ ਨਾਨਕ ਇਮੀਗ੍ਰੇਸ਼ਨ ਕੰਪਨੀ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ। ਜਿਸ ਉੱਤੇ ਕਾਰਵਾਈ ਕਰਦੇ ਹੋਏ ਪਹਿਲਾਂ ਕੰਪਨੀ ਦੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਜੇਲ੍ਹ ਭੇਜਿਆ ਜਾ ਚੁੱਕਾ ਹੈ ਜਿਨ੍ਹਾਂ ਵਿੱਚੋਂ ਇੱਕ ਮਹਿਲਾ ਸੀ ਅਤੇ ਇਹਨਾਂ ਵਿੱਚੋਂ ਕੰਪਨੀ ਦਾ ਮਾਲਕ ਗੁਰਵਿੰਦਰ ਸਿੰਘ ਬਾਠ ਫਰਾਰ ਚੱਲ ਰਿਹਾ ਸੀ ਜਿਸ ਨੂੰ ਗ੍ਰਿਫ਼ਤਾਰ ਕਰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਅਦਾਲਤ ਵੱਲੋਂ ਉਸ ਨੂੰ ਚਾਰ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਹੈ। ਅੱਗੇ ਜਾਣਕਾਰੀ ਸਾਂਝੀ ਕਰਦੇ ਹੋਏ ਇੰਸਪੈਕਟਰ ਨਵੀਨ ਪਾਲ ਸਿੰਘ ਨੇ ਦੱਸਿਆ ਕਿ ਉਕਤ ਅਰੋਪੀ ਵਿਦੇਸ਼ ਜਾਣ ਵਾਲੇ ਲੋਕਾਂ ਨੂੰ ਵਿਦੇਸ਼ ਭੇਜਣ ਲਈ ਨਾ ਕੇਵਲ ਲੁੱਟਦਾ ਸੀ ਵਿਦੇਸ਼ ਜਾਣ ਲਈ ਲੋਨ ਦੇਣ ਦਾ ਵੀ ਲਾਲਚ ਦੇ ਕੇ ਉਹਨਾਂ ਤੋਂ ਮੋਟਾ ਵਿਆਜ ਲੈਂਦਾ ਸੀ। ਲੇਕਿਨ ਅਸਲੀਅਤ ਵਿੱਚ ਇਸ ਵੱਲੋਂ ਵਿਦੇਸ਼ ਵਿੱਚ ਕਿਸੇ ਵੀ ਕਾਲਜ ਵਿੱਚ ਫੀਸ ਜਮ੍ਹਾ ਨਹੀਂ ਕਰਵਾਈ ਜਾਂਦੀ ਸੀ।

ਇਹ ਵੀ ਪੜ੍ਹੋ: Chandigarh News: ਸਟੱਡੀ ਵੀਜ਼ੇ ਦੇ ਨਾਂ 'ਤੇ ਦਿੱਤਾ ਟੂਰਿਸਟ ਵੀਜ਼ਾ! ਨੌਜਵਾਨ ਨਾਲ ਮਾਰੀ 16 ਲੱਖ ਠੱਗੀ

ਦਰਅਸਲ ਮੋਹਾਲੀ ਫੇਜ਼ 11 ਦੀ ਪੁਲਿਸ ਨੇ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਂ 'ਤੇ ਧੋਖਾਧੜੀ ਦੇ ਮਾਮਲੇ 'ਚ ਇੱਕ ਇਮੀਗ੍ਰੇਸ਼ਨ ਕੰਪਨੀ ਦੇ ਮਾਲਕ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਇੰਗਲਿਸ਼ ਗੁਰੂ ਕੰਪਨੀ ਦੇ ਮਾਲਕ  ਨੂੰ 70 ਲੱਖ ਰੁਪਏ ਦੀ ਧੋਖਾਧੜੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਮਾਮਲੇ ਵਿੱਚ ਲਵਪ੍ਰੀਤ ਕੌਰ ਅਤੇ ਗੁਰਪ੍ਰੀਤ ਸਿੰਘ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੋਗਾ ਦੇ ਪਿੰਡ ਮਾਣੂੰਕੇ ਦੀ ਇੱਕ ਲੜਕੀ ਤੋਂ ਕੰਪਨੀ ਨੇ ਲੱਖਾਂ ਰੁਪਏ ਲਏ ਪਰ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਇਸ ਤੋਂ ਬਾਅਦ ਪੀੜਤ ਪਰਿਵਾਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਫਿਲਹਾਲ ਪੁਲਿਸ ਨੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 4 ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ।

ਇਹ ਵੀ ਪੜ੍ਹੋ: Phagwara News: ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਗੇਟ ਬਾਹਰ ਖੜ੍ਹੇ ਨੌਜਵਾਨਾਂ 'ਤੇ ਹਮਲਾ, ਚੱਲੀਆਂ ਗੋਲੀਆਂ; ਇੱਕ ਦੀ ਮੌਤ

(ਮੋਹਾਲੀ ਮਨੀਸ਼ ਸ਼ੰਕਰ ਦੀ ਰਿਪੋਰਟ)

Read More
{}{}