Home >>Punjab

Sadhu Singh Dharamsot News: ਸਾਧੂ ਸਿੰਘ ਧਰਮਸੋਤ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜਿਆ

Sadhu Singh Dharamsot News: 30 ਨਵੰਬਰ ਨੂੰ ਈਡੀ ਨੇ ਪੰਜਾਬ ਸਰਕਾਰ ਦੇ ਦੋ ਸਾਬਕਾ ਮੰਤਰੀਆਂ ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆਂ ਸਮੇਤ ਕਈ ਹੋਰ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਸ਼ੁਰੂ ਕੀਤੀ ਸੀ। 

Advertisement
Sadhu Singh Dharamsot News: ਸਾਧੂ ਸਿੰਘ ਧਰਮਸੋਤ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜਿਆ
Stop
Manpreet Singh|Updated: Jan 22, 2024, 03:41 PM IST

Sadhu Singh Dharamsot News: ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ED ਵੱਲੋਂ ਅੱਜ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਸਾਧੂ ਸਿੰਘ ਧਰਮਸੋਤ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਸੁਣਾਏ।

ਇਸ ਤੋਂ ਪਹਿਲਾ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਈਡੀ ਨੂੰ ਦੋ ਵਾਰ ਦੋ-ਦੋ ਦਿਨਾਂ ਦਾ ਰਿਮਾਂਡ ਮਿਲਿਆ ਸੀ। ਜਿਸ ਤੋਂ ਬਾਅਦ ਅੱਜ ਜਦੋਂ ਈਡੀ ਨੇ ਕਾਂਗਰਸੀ ਆਗੂ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਤਾਂ ਉਨ੍ਹਾਂ ਨੂੰ ਅਦਾਲਤ ਨੇ ਦੀ ਨਿਆਂਇਕ ਹਿਰਾਸਤ ਲਈ ਭੇਜ ਦਿੱਤਾ ਹੈ।

ਦੱਸਦਈਏ ਕਿ ਸਾਧੂ ਸਿੰਘ ਧਰਮਸੋਤ ਨੂੰ ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ 15 ਜਨਵਰੀ ਨੂੰ ਪੁੱਛਗਿੱਛ ਲਈ ਜਲੰਧਰ ਬੁਲਾਇਆ ਸੀ। ਪੁੱਛਗਿੱਛ ਦੌਰਾਨ ਜਦੋਂ ਈਡੀ ਨੂੰ ਸਵਾਲਾਂ ਦੇ ਜੁਆਬ ਨਹੀਂ ਮਿਲੇ ਤਾਂ ਈਡੀ ਨੇ ਸਾਬਕਾ ਮੰਤਰੀ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

ਜੰਗਲਾਤ ਮੰਤਰੀ ਵਜੋਂ ਆਪਣੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਧਰਮਸੋਤ ਨੇ ਦਰੱਖਤ ਕੱਟਣ ਦੇ ਪਰਮਿਟ ਜਾਰੀ ਕਰਨ ਦੇ ਬਦਲੇ ਆਪਣੇ ਓਐਸਡੀ ਰਾਹੀਂ 1 ਕਰੋੜ ਰੁਪਏ ਇਕੱਠੇ ਕੀਤੇ ਸਨ। ਕਈ ਲੋਕਾਂ ਨੇ ਈਡੀ ਅਧਿਕਾਰੀਆਂ ਸਾਹਮਣੇ ਆਪਣੇ ਬਿਆਨ ਦਰਜ ਕਰਵਾਏ ਕਿ ਉਨ੍ਹਾਂ ਤੋਂ ਰਿਸ਼ਵਤ ਲਈ ਗਈ ਹੈ। ਇੰਨਾ ਹੀ ਨਹੀਂ ਸਾਧੂ ਸਿੰਘ ਨੇ 2.5 ਕਰੋੜ ਰੁਪਏ ਦੀ ਕਮਾਈ ਕੀਤੀ ਸੀ, ਜਦਕਿ 8 ਕਰੋੜ ਰੁਪਏ ਤੋਂ ਵੱਧ ਖਰਚ ਕੀਤੇ ਸਨ। ਇਸ ਲਈ ਈਡੀ ਨੇ ਕੇਸ ਦਰਜ ਕੀਤਾ ਸੀ। 

ਇਹ ਵੀ ਪੜ੍ਹੋ: Muktsar Sahib News: ਕੇਂਦਰ ਖਿਲਾਫ਼ ਰੋਸ ਵਜੋਂ ਬੱਸ ਮੁਲਾਜ਼ਮਾਂ ਦਾ ਵੱਡਾ ਐਲਾਨ, 52 ਤੋਂ ਵੱਧ ਸਵਾਰੀਆਂ ਨਹੀਂ ਬਿਠਾਉਣਗੇ

ਇਸ ਤੋਂ ਪਹਿਲਾ ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਵਿੱਚ ਫਰਵਰੀ ਵਿੱਚ ਦੂਜੀ ਵਾਰ ਗ੍ਰਿਫਤਾਰ ਕੀਤਾ ਸੀ। ਪੰਜਾਬ ਵਿੱਚ ਭਗਵੰਤ ਮਾਨ ਦੀ ਸਰਕਾਰ ਆਉਣ ਤੋਂ ਬਾਅਦ ਵਿਜੀਲੈਂਸ ਵਿਭਾਗ ਨੇ ਮਾਮਲਾ ਦਰਜ ਕਰਕੇ ਸਾਧੂ ਸਿੰਘ ਧਰਮਸੋਤ ਸਮੇਤ ਉਕਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਸੰਗਤ ਸਿੰਘ ਗਿਲਜੀਆਂ ਦਾ ਨਾਂ ਵੀ ਐਫਆਈਆਰ ਵਿੱਚ ਸ਼ਾਮਲ ਕੀਤਾ ਗਿਆ ਸੀ। 

ਇਹ ਵੀ ਪੜ੍ਹੋ: Aman Arora News: ਅਮਨ ਅਰੋੜਾ ਦੇ ਝੰਡਾ ਲਹਿਰਾਉਣ ਨੂੰ ਲੈ ਕੇ ਸੁਣਵਾਈ 25 ਜਨਵਰੀ ਤੱਕ ਮੁਲਤਵੀ

 

Read More
{}{}