Home >>Punjab

Muktsar News: ਕਿਸਾਨਾਂ ਨੇ ਜ਼ਮੀਨ ਐਕਵਾਇਰ ਦੇ ਖ਼ਦਸ਼ੇ 'ਚ ਹਾਈਵੇ ਕੀਤਾ ਜਾਮ

Muktsar News: ਸ੍ਰੀ ਮੁਕਤਸਰ ਸਾਹਿਬ ਵਿੱਚ ਕਿਸਾਨਾਂ ਨੇ ਦਿੱਲੀ ਫਾਜ਼ਿਲਕਾ ਨੈਸ਼ਨਲ ਹਾਈਵੇ ਰੋਡ ਉਤੇ ਜਾਮ ਲਗਾ ਕੇ ਰੋਸ ਪ੍ਰਗਟ ਕੀਤਾ।

Advertisement
Muktsar News: ਕਿਸਾਨਾਂ ਨੇ ਜ਼ਮੀਨ ਐਕਵਾਇਰ ਦੇ ਖ਼ਦਸ਼ੇ 'ਚ ਹਾਈਵੇ ਕੀਤਾ ਜਾਮ
Stop
Ravinder Singh|Updated: Jul 01, 2024, 08:31 PM IST

Muktsar News:  ਕਿਸਾਨਾਂ ਦੀ ਜ਼ਮੀਨ ਐਕਵਾਇਰ ਕਰਨ ਦੇ ਖਦਸ਼ੇ ਨੂੰ ਲੈ ਕੇ ਪਏ ਭੰਬਲਭੂਸੇ ਵਿੱਚ ਤਿੰਨ ਪਿੰਡਾਂ ਦੇ ਕਿਸਾਨਾਂ ਨੇ ਮਲੋਟ ਤਹਿਸੀਲ ਕੰਪਲੈਕਸ ਅੱਗੇ ਦਿੱਲੀ ਫਾਜ਼ਿਲਕਾ ਨੈਸ਼ਨਲ ਹਾਈਵੇ ਰੋਡ ਉਤੇ ਜਾਮ ਲਗਾ ਕੇ ਰੋਸ ਪ੍ਰਗਟ ਕੀਤਾ। ਇਸ ਮੌਕੇ ਕਿਸਾਨਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਕਿਹਾ ਕਿ ਉਹ ਕਿਸੇ ਵੀ ਕੀਮਤ ਉਤੇ ਜ਼ਮੀਨ ਐਕਵਾਇਰ ਨਹੀਂ ਹੋਣ ਦੇਣਗੇ। ਆਖਿਰਕਾਰ ਮੌਕੇ ਡਿਊਟੀ ਮੈਜਿਸਟ੍ਰੇਟ ਤਹਿਸੀਲਦਾਰ ਵੱਲੋਂ ਮੰਗਲਵਾਰ ਨੂੰ ਉਪ ਮੰਡਲ ਮੈਜਿਸਟ੍ਰੇਟ ਨਾਲ ਮੀਟਿੰਗ ਕਰਵਾਉਣ ਦੇ ਭਰੋਸੇ ਉਤੇ ਕਿਸਾਨਾਂ ਨੇ ਜਾਮ ਖੋਲ੍ਹ ਦਿੱਤਾ।

ਮਲੋਟ ਦੇ ਨਜ਼ਦੀਕ ਤਿੰਨ ਪਿੰਡਾਂ ਸਰਾਵਾ ਬੋਦਲਾ, ਕੱਟਿਆ ਵਾਲੀ, ਕਬਰਵਾਲਾ ਦੇ ਕਿਸਾਨਾਂ ਨੇ ਅੱਜ ਮਲੋਟ ਤਹਿਸੀਲ ਕੰਪਲੈਕਸ ਅੱਗੇ ਦਿੱਲੀ ਫਾਜ਼ਿਲਕਾ ਨੈਸ਼ਨਲ ਹਾਈਵੇ ਨੰਬਰ 9 ਉਪਰ ਰੋਡ ਜਾਮ ਲਗਾ ਰੋਸ ਪ੍ਰਗਟ ਕੀਤਾ। ਪ੍ਰਦਰਸ਼ਨਕਾਰੀ ਕਿਸਾਨਾਂ ਦਾ ਕਹਿਣਾ ਕੇ ਉਨ੍ਹਾਂ ਨੂੰ ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਕਿ ਉਨ੍ਹਾਂ ਦੇ ਪਿੰਡਾਂ ਦੀ 1300 ਏਕੜ ਦੇ ਕਰੀਬ ਜ਼ਮੀਨ ਕੇਂਦਰ ਸਰਕਾਰ ਖਣਿਜ ਪਦਾਰਥ ਕੱਢਣ ਬਹਾਨੇ ਐਕਵਾਇਰ ਕਰਨ ਜਾ ਰਹੀ ਹੈ।

ਉਹ ਕਿਸੇ ਵੀ ਹਾਲਤ ਵਿੱਚ ਜ਼ਮੀਨ ਉਤੇ ਕਬਜ਼ਾ ਨਹੀਂ ਕਰਨ ਦੇਣਗੇ। ਸ਼ੁੱਕਰਵਾਰ ਨੂੰ ਮਲੋਟ ਦੇ ਉਪ ਮੰਡਲ ਮੈਜਿਸਟ੍ਰੇਟ ਨੂੰ ਮੰਗ ਪੱਤਰ ਦਿੱਤਾ ਸੀ ਜਿਨ੍ਹਾਂ ਨੇ ਅੱਜ ਮੀਟਿੰਗ ਕਰਨ ਲਈ ਬੁਲਾਇਆ ਸੀ ਪਰ ਅੱਜ ਜਦੋਂ ਆਏ ਤਾਂ ਕੋਈ ਵੀ ਅਧਿਕਾਰੀ ਨਹੀਂ ਮਿਲਿਆ। ਜਿਸ ਕਰਕੇ ਉਨ੍ਹਾਂ ਨੂੰ ਮਜਬੂਰਨ ਰੋਡ ਜਾਮ ਕਰਨਾ ਪਿਆ।

ਇਹ ਵੀ ਪੜ੍ਹੋ : Parliament Session: ਸੰਸਦ ਸੈਸ਼ਨ ਦੌਰਾਨ ਰਾਹੁਲ ਗਾਂਧੀ ਦੇ ਭਾਸ਼ਣ 'ਤੇ ਹੰਗਾਮਾ; ਪੀਐਮ ਮੋਦੀ ਤੇ ਅਮਿਤ ਸ਼ਾਹ ਨੇ ਦਿੱਤਾ ਜਵਾਬ

ਹੁਣ ਗਿੱਦੜਬਾਹਾ ਤੋਂ ਤਹਿਸੀਲਦਾਰ ਨੇ ਮੰਗਲਵਾਰ ਨੂੰ ਉਪ ਮੰਡਲ ਮੈਜਿਸਟ੍ਰੇਟ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਹੈ। ਦੂਜੇ ਪਾਸੇ ਡਿਊਟੀ ਮੈਜਿਸਟ੍ਰੇਟ ਦੇ ਤੌਰ ਉਤੇ ਪੁੱਜੇ ਗਿੱਦੜਬਾਹਾ ਦੇ ਤਹਿਸੀਲਦਾਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸ਼ੁੱਕਰਵਾਰ ਉਪ ਮੰਡਲ ਮੈਜਿਸਟ੍ਰੇਟ ਨੂੰ ਮੰਗ ਪੱਤਰ ਦਿੱਤਾ ਗਿਆ ਸੀ। ਅੱਜ ਉਹ ਛੁੱਟੀ ਉਤੇ ਹਨ, ਇਸ ਲਈ ਉਨ੍ਹਾਂ ਨਾਲ ਇਨ੍ਹਾਂ ਕਿਸਾਨਾਂ ਦੀ ਮੰਗਲਵਾਰ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : Kapurthala News: ਤਰੀਕ ਦਰ ਤਰੀਕ ਪੈਣ ਕਾਰਣ ਜੇਲ੍ਹ ਵਿੱਚ ਬੰਦ ਇਹ ਨੌਜਵਾਨ, ਮਾਪੇ ਮਦਦ ਲਈ ਸੰਤ ਸੀਚੇਵਾਲ ਨੂੰ ਮਿਲੇ

{}{}