Home >>Punjab

Darbar Sahib: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ

Sri Guru Teg Bahadur Sahib: ਸ੍ਰੀ ਅਕਾਲ ਤਖ਼ਤ ਤੋਂ ਆਰੰਭ ਹੋਇਆ ਨਗਰ ਕੀਰਤਨ ਸ੍ਰੀ ਗੁਰੂ ਰਾਮਦਾਸ ਜੀ ਨਿਵਾਸ, ਚੌਂਕ ਪਰਾਗਦਾਸ, ਚੌਂਕ ਬਾਬਾ ਸਾਹਿਬ, ਚੌਂਕ ਕਰੋੜੀ, ਰਾਮਸਰ ਰੋਡ, ਬਾਬਾ ਦੀਪ ਸਿੰਘ ਕਲੋਨੀ, ਚੌਂਕ ਮੋਨੀ, ਹਵੇਲੀ ਅੱਬਲਵਾਈਆਂ, ਚੌਂਕ ਜੈ ਸਿੰਘ, ਬਜ਼ਾਰ ਲੁਹਾਰਾਂ, ਬਜ਼ਾਰ ਕਾਠੀਆਂ ਤੇ ਗੁਰੂ ਬਜ਼ਾਰ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪੰਨ ਹੋਇਆ।

Advertisement
Darbar Sahib: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ
Stop
Manpreet Singh|Updated: Apr 27, 2024, 03:04 PM IST

 

Sri Guru Teg Bahadur Sahib: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਸਮੇਤ ਪੰਥਕ ਸ਼ਖ਼ਸੀਅਤਾਂ, ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਮੈਂਬਰਾਂ, ਅਧਿਕਾਰੀਆਂ ਅਤੇ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰ ਕੇ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਇਸ ਮੌਕੇ ਗਤਕਾ ਪਾਰਟੀਆਂ ਨੇ ਸਿੱਖ ਜੰਗਜੂ ਕਲਾ ਦਾ ਪ੍ਰਗਟਾਵਾ ਕੀਤਾ ਅਤੇ ਬੈਂਡ ਪਾਰਟੀਆਂ ਨੇ ਮਨੋਹਰ ਧੁਨਾਂ ਨਾਲ ਨਗਰ ਕੀਰਤਨ ਦੀ ਸ਼ੋਭਾ ਵਧਾਈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ

ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ ਨੇ ਸੰਗਤਾਂ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਨੌਵੇਂ ਪਾਤਸ਼ਾਹ ਦਾ ਜੀਵਨ ਅਤੇ ਉਨ੍ਹਾਂ ਦੀ ਸ਼ਹਾਦਤ ਧਰਮ ਦੀ ਰਖਵਾਲੀ ਲਈ ਉਦਾਹਰਨ ਹੈ। ਉਨ੍ਹਾਂ ਸੰਗਤ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ।
ਸ੍ਰੀ ਅਕਾਲ ਤਖ਼ਤ ਤੋਂ ਆਰੰਭ ਹੋਇਆ ਨਗਰ ਕੀਰਤਨ ਸ੍ਰੀ ਗੁਰੂ ਰਾਮਦਾਸ ਜੀ ਨਿਵਾਸ, ਚੌਂਕ ਪਰਾਗਦਾਸ, ਚੌਂਕ ਬਾਬਾ ਸਾਹਿਬ, ਚੌਂਕ ਕਰੋੜੀ, ਰਾਮਸਰ ਰੋਡ, ਬਾਬਾ ਦੀਪ ਸਿੰਘ ਕਾਲੋਨੀ, ਚੌਂਕ ਮੋਨੀ, ਹਵੇਲੀ ਅੱਬਲਵਾਈਆਂ, ਚੌਂਕ ਜੈ ਸਿੰਘ, ਬਾਜ਼ਾਰ ਲੁਹਾਰਾਂ, ਚੌਂਕ ਲਛਮਣ ਸਰ, ਢਾਬ ਬਸਤੀ ਰਾਮ, ਚੌਂਕ ਛੱਤੀ ਖੂਹੀ, ਬਾਜ਼ਾਰ ਬਾਂਸਾਂ, ਬਾਜ਼ਾਰ ਪਾਪੜਾਂ, ਬਾਜ਼ਾਰ ਕਾਠੀਆਂ ਤੇ ਗੁਰੂ ਬਾਜ਼ਾਰ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪੰਨ ਹੋਇਆ।

29 ਅਪ੍ਰੈਲ ਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਮੌਕੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਉਪਰੰਤ ਵਿਸ਼ਾਲ ਗੁਰਮਤਿ ਸਮਾਗਮਾਂ ਦਾ ਅਯੋਜਿਨ ਕੀਤਾ ਜਾਵੇਗਾ। ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਵੇਰੇ 9 ਵਜੇ ਤੋਂ 12 ਵਜੇ ਤਕ ਪਵਿੱਤਰ ਜਲੋਅ ਸੰਗਤਾਂ ਦੇ ਦਰਸ਼ਨਾਂ ਲਈ ਸਜਾਏ ਜਾਣਗੇ ਅਤੇ ਸ਼ਾਮ ਵੇਲੇ ਦੀਪਮਾਲਾ ਤੇ ਆਤਿਸ਼ਬਾਜ਼ੀ ਕੀਤੀ ਜਾਵੇਗੀ

Read More
{}{}