Home >>Punjab

ਬਾਬਾ ਫ਼ਤਿਹ ਸਿੰਘ ਜਨਮ ਦਿਹਾੜੇ ਮੌਕੇ ਕਰਵਾਇਆ ਗਿਆ ਕੌਮੀ ਦਸਤਾਰਬੰਦੀ ਸਮਾਗਮ

ਸ਼੍ਰੋਮਣੀ ਕਮੇਟੀ ਵਲੋਂ ਅਜਿਹਾ ਉਪਰਾਲਾ ਪਹਿਲੀ ਵਾਰ ਕੀਤਾ ਗਿਆ, ਜਿੱਥੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸਿੱਖ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। 

Advertisement
ਬਾਬਾ ਫ਼ਤਿਹ ਸਿੰਘ ਜਨਮ ਦਿਹਾੜੇ ਮੌਕੇ ਕਰਵਾਇਆ ਗਿਆ ਕੌਮੀ ਦਸਤਾਰਬੰਦੀ ਸਮਾਗਮ
Stop
Zee Media Bureau|Updated: Dec 19, 2022, 05:09 PM IST

National Turban Ceremony: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਛੋਟੇ ਸਾਹਿਬਜ਼ਾਦਾ ਫ਼ਤਹਿ ਸਿੰਘ ਜੀ ਦੇ ਜਨਮਦਿਨ ਮੌਕੇ ਕੌਮੀ ਦਸਤਾਰਬੰਦੀ (National Turban bandi) ਸਮਾਗਮ ਕਰਵਾਇਆ ਗਿਆ। ਇਹ ਉਪਰਾਲਾ ਸ਼੍ਰੋਮਣੀ ਕਮੇਟੀ ਵਲੋਂ ਪਹਿਲੀ ਵਾਰ ਕੀਤਾ ਗਿਆ, ਜਿੱਥੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸਿੱਖ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। 
ਇਸ ਸਮਾਗਮ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਮੁੱਖ ਗ੍ਰੰਥੀ ਸਿੰਘ ਸਾਹਿਬ ਮਲਕੀਤ ਸਿੰਘ, ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ ਸਮੇਤ ਪ੍ਰਮੁੱਖ ਸਖਸ਼ੀਅਤਾਂ ਸ਼ਾਮਲ ਹੋਈਆਂ। 

ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ’ਤੇ ਹੋਈ ਇਸ ਦਸਤਾਰਬੰਦੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵਲੋਂ ਤਕਰੀਬਨ ਤੇਰਾ ਸੋ (1300)  ਛੋਟੇ ਬੱਚਿਆਂ ਦੀ ਦਸਤਾਰਬੰਦੀ ਕਰਵਾਈ ਗਈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਸਿੱਖੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ। 

ਦੱਸ ਦੇਈਏ ਕਿ ਅੰਮ੍ਰਿਤਸਰ ਦੇ ਇੱਕ ਪਿੰਡ ’ਚ ਈਸਾਈ ਮਿਸ਼ਨਰੀਆਂ ਦਾ ਪ੍ਰੋਗਰਾਮ ਚੱਲ ਰਿਹਾ ਸੀ, ਜਿਸਦਾ ਕੁਝ ਨਿਹੰਗ ਜਥੇਬੰਦੀਆਂ ਵਿਰੋਧ ਕਰਨ ਪਹੁੰਚ ਗਈਆਂ। ਇਸ ਦੌਰਾਨ ਦੋਹਾਂ ਭਾਈਚਾਰਿਆਂ ਦੇ ਕੁਝ ਲੋਕਾਂ ’ਚ ਝੜਪ ਵੀ ਹੋਈ ਤੇ ਪੁਲਿਸ ਨੇ 150 ਨਿਹੰਗਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਸੀ। 

ਜਿਸ ਤੋਂ ਬਾਅਦ ਇੱਕ ਅਖ਼ਬਾਰ ’ਚ ਦਿੱਤੇ ਇੰਟਰਵਿਊ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਇਸਦਾ ਵਿਰੋਧ ਕੀਤਾ ਤੇ ਕਿਹਾ ਪੰਜਾਬ ’ਚ ਜੋ ਹਾਲਾਤ ਹਨ, ਉਸ ਦੇ ਚੱਲਦਿਆਂ ਸਾਨੂੰ ਧਰਮ ਪਰਿਵਰਤਨ ਦੇ ਖ਼ਿਲਾਫ਼ ਕਾਨੂੰਨ ਲਿਆਉਣ ਦੀ ਮੰਗ ਚੁੱਕਣ ਲਈ ਮਜ਼ਬੂਰ ਕਰ ਦਿੱਤਾ ਹੈ। 

ਉਸ ਵੇਲੇ ਵੀ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖਾਂ ਨੂੰ ਕਿਹਾ ਕਿ ਉਹ ਖ਼ੁਦ ਅਤੇ ਆਪਣੇ ਰਿਸ਼ਤੇਦਾਰਾਂ ਨੂੰ ਅੰਮ੍ਰਿਤਪਾਨ ਕਰਵਾਉਣ। ਜਥੇਦਾਰ ਨੇ ਕਿਹਾ ਕਿ ਇੱਧਰ-ਉੱਧਰ ਭਟਕਣ ਦੀ ਥਾਂ ਗੁਰੂ ਵਾਲੇ ਬਣੋ, ਧਰਮ ਪਰਿਵਰਤਨ ਕਰਵਾਉਣ ਵਾਲੇ ਪਾਖੰਡੀ ਹਨ, ਜੋ ਕਿ ਅਸੀਂ ਨਹੀਂ ਬਲਕਿ ਚਰਚ ਪ੍ਰਬੰਧਨ ਵਾਲੇ ਖ਼ੁਦ ਕਹਿੰਦੇ ਹਨ। 

ਹਾਲਾਂਕਿ ਇਸ ਟਕਰਾਅ ਤੋਂ ਬਾਅਦ ਇਹ ਪਹਿਲੀ ਵਾਰ ਹੋਇਆ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੱਡੇ ਪੱਧਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸਿੱਖ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।   

ਇਹ ਵੀ ਪੜ੍ਹੋ: ਪੰਜਾਬ ਦਾ CM ਕੌਣ? ਭਗਵੰਤ ਮਾਨ ਜਾਂ ਰਾਘਵ ਚੱਢਾ - ਕੈਪਟਨ ਅਮਰਿੰਦਰ ਸਿੰਘ

 

Read More
{}{}