Home >>Punjab

Navjot Singh Sidhu: ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਤੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ, ਦਿੱਤਾ ਵੱਡਾ ਬਿਆਨ

Punjab News: "ਅੱਜ ਨਵੀਂ ਦਿੱਲੀ ਵਿੱਚ ਮੇਰੇ ਗੁਰੂ ਰਾਹੁਲ ਜੀ ਅਤੇ ਦੋਸਤ, ਦਾਰਸ਼ਨਿਕ, ਮਾਰਗਦਰਸ਼ਕ ਪ੍ਰਿਅੰਕਾ ਜੀ ਨੂੰ ਮਿਲੇ। ਤੁਸੀਂ ਮੈਨੂੰ ਜੇਲ੍ਹ ਵਿੱਚ ਪਾ ਸਕਦੇ ਹੋ, ਮੈਨੂੰ ਡਰਾ ਸਕਦੇ ਹੋ, ਮੇਰੇ ਸਾਰੇ ਵਿੱਤੀ ਖਾਤੇ ਬਲਾਕ ਕਰ ਸਕਦੇ ਹੋ ਪਰ ਪੰਜਾਬ ਅਤੇ ਮੇਰੇ ਨੇਤਾਵਾਂ ਲਈ ਮੇਰੀ ਵਚਨਬੱਧਤਾ ਨਾ ਤਾਂ ਝੁਕੇਗੀ ਅਤੇ ਨਾ ਹੀ ਹਿੱਲੇਗੀ।   

Advertisement
Navjot Singh Sidhu: ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਤੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ, ਦਿੱਤਾ ਵੱਡਾ ਬਿਆਨ
Stop
Riya Bawa|Updated: Apr 07, 2023, 03:13 PM IST

Punjab News: ਨਵਜੋਤ ਸਿੰਘ ਸਿੱਧੂ ਵੱਲੋਂ ਕਾਂਗਰਸ ਹਾਈਕਮਾਂਡ ਦੇ ਆਗੂਆਂ ਨਾਲ ਮੁਲਾਕਾਤਾਂ ਦਾ ਦੌਰ ਜਾਰੀ ਹੈ। 1988 'ਚ ਰੋਡ ਰੇਜ ਮਾਮਲੇ 'ਚ ਸਾਢੇ 10 ਮਹੀਨੇ ਦੀ ਸਜ਼ਾ ਕੱਟ ਕੇ ਬਾਹਰ ਆਏ ਨਵਜੋਤ ਸਿੰਘ ਸਿੱਧੂ (Navjot Singh Sidhu) ਅੱਜ ਦਿੱਲੀ ਦੇ ਦੋ ਦਿਨਾਂ ਦੌਰੇ 'ਤੇ ਹਨ। ਨਵਜੋਤ ਸਿੰਘ ਸਿੱਧੂ ਨੇ ਜਿੱਥੇ ਪਿਛਲੇ ਦਿਨੀਂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਸੀ, ਉੱਥੇ ਹੀ ਅੱਜ ਨਵਜੋਤ ਸਿੰਘ ਸਿੱਧੂ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਅਰਜੁਨ ਖੜਗੇ (Congress President Mallikarjun Kharge) ਨੂੰ ਮਿਲਣ ਪਹੁੰਚੇ।

ਨਵਜੋਤ ਸਿੰਘ ਸਿੱਧੂ ਨੇ ਟਵਿੱਟਰ 'ਤੇ ਮਲਿਕਾਅਰਜੁਨ ਖੜਗੇ (Congress President Mallikarjun Kharge) ਨਾਲ ਆਪਣੀ ਤਸਵੀਰ ਸਾਂਝੀ ਕੀਤੀ ਅਤੇ ਲਿਖਿਆ- 9 ਵਾਰ ਵਿਧਾਇਕ, 3 ਵਾਰ ਸਾਂਸਦ, ਗਰੀਬਾਂ ਲਈ ਚੈਂਪੀਅਨ, ਸੱਚ ਦੀ ਆਵਾਜ਼... "ਭਰੋਸੇ ਤੇਰਾ ਨਾਮ ਮੱਲਿਕਾਰਜੁਨ ਖੜਗੇ"। ਮਾਣਯੋਗ ਕਾਂਗਰਸ ਪ੍ਰਧਾਨ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ, ਉਹ ਪਾਰਟੀ ਲਈ ਸਕਾਰਾਤਮਕ ਊਰਜਾ ਅਤੇ ਚੰਗੀ ਕਿਸਮਤ ਲਿਆਉਂਦੇ ਹਨ।

ਇਹ ਵੀ ਪੜ੍ਹੋ: Sidhu Moosewala New Song News:  ਸਿੱਧੂ ਮੂਸੇਵਾਲਾ ਦੇ ਨਵੇਂ ਗੀਤ 'MERA NA' 'ਤੇ ਪਿਤਾ ਬਲਕੌਰ ਸਿੰਘ ਕਹੀ ਵੱਡੀ ਗੱਲ

ਨਵਜੋਤ ਸਿੰਘ ਸਿੱਧੂ ਨੇ ਬੀਤੀ ਸ਼ਾਮ ਆਪਣੇ ਟਵਿੱਟਰ ਅਕਾਊਂਟ 'ਤੇ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨਾਲ ਆਪਣੀ ਤਸਵੀਰ ਅਪਲੋਡ ਕੀਤੀ। ਇਸ ਦੇ ਨਾਲ ਹੀ ਨਵਜੋਤ ਸਿੰਘ ਸਿੱਧੂ ਨੇ ਲਿਖਿਆ- ਅੱਜ ਨਵੀਂ ਦਿੱਲੀ ਵਿੱਚ ਮੈਂ ਆਪਣੇ ਗੁਰੂ ਰਾਹੁਲ ਜੀ ਅਤੇ ਦੋਸਤ, ਫਿਲਾਸਫਰ, ਗਾਈਡ ਪ੍ਰਿਅੰਕਾ ਜੀ ਨੂੰ ਮਿਲਿਆ। ਤੁਸੀਂ ਮੈਨੂੰ ਜੇਲ੍ਹ ਵਿੱਚ ਸੁੱਟ ਸਕਦੇ ਹੋ, ਮੈਨੂੰ ਧਮਕੀਆਂ ਦੇ ਸਕਦੇ ਹੋ, ਮੇਰੇ ਸਾਰੇ ਵਿੱਤੀ ਖਾਤੇ ਬੰਦ ਕਰ ਸਕਦੇ ਹੋ ਪਰ ਮੇਰੀ ਪੰਜਾਬ ਅਤੇ ਮੇਰੇ ਨੇਤਾਵਾਂ ਪ੍ਰਤੀ ਵਚਨਬੱਧਤਾ ਨਾ ਤਾਂ ਝੁਕੇਗੀ ਅਤੇ ਨਾ ਹੀ ਇੱਕ ਇੰਚ ਪਿੱਛੇ ਹਟਣਗੇ !!

ਗੌਰਤਲਬ ਹੈ ਕਿ 1988 ਦੇ ਰੋਡ ਰੇਜ ਕੇਸ ਵਿੱਚ ਕਰੀਬ 10 ਮਹੀਨੇ ਜੇਲ੍ਹ ਕੱਟਣ ਵਾਲੇ ਸਿੱਧੂ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸਿੱਧੂ ਨੂੰ ਮਈ 2022 ਵਿੱਚ 65 ਸਾਲਾ ਗੁਰਨਾਮ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਇੱਕ ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਜੇਲ੍ਹ ਭੇਜ ਦਿੱਤਾ ਗਿਆ ਸੀ।

{}{}