Home >>Punjab

Nitin Gadkari News: ਨਿਤਿਨ ਗਡਕਰੀ ਨੇ ਕਿਸਾਨਾਂ ਨੂੰ ਊਰਜਾਦਾਤਾ ਬਣਨ ਲਈ ਪ੍ਰੇਰਿਆ, 4 ਹਜ਼ਾਰ ਕਰੋੜ ਦੇ ਪ੍ਰੋਜੈਕਟਾਂ ਦਾ ਉਦਘਾਟਨ

Nitin Gadkari News: ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਹੁਸ਼ਿਆਰਪੁਰ ਵਿੱਚ ਕਈ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ।

Advertisement
Nitin Gadkari News: ਨਿਤਿਨ ਗਡਕਰੀ ਨੇ ਕਿਸਾਨਾਂ ਨੂੰ ਊਰਜਾਦਾਤਾ ਬਣਨ ਲਈ ਪ੍ਰੇਰਿਆ, 4 ਹਜ਼ਾਰ ਕਰੋੜ ਦੇ ਪ੍ਰੋਜੈਕਟਾਂ ਦਾ ਉਦਘਾਟਨ
Stop
Ravinder Singh|Updated: Jan 10, 2024, 03:37 PM IST

Nitin Gadkari News: ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਬੁੱਧਵਾਰ ਨੂੰ ਵਿਸ਼ੇਸ਼ ਤੌਰ ਉਤੇ ਹੁਸ਼ਿਆਰਪੁਰ ਪਹੁੰਚੇ। ਇੱਥੇ ਉਨ੍ਹਾਂ ਨੇ 4 ਹਜ਼ਾਰ ਕਰੋੜ ਰੁਪਏ ਦੇ 29 ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ 12 ਹਜ਼ਾਰ ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਲੁਧਿਆਣਾ ਤੋਂ ਬਠਿੰਡਾ ਤੱਕ ਗਰੀਨਫੀਲਡ ਹਾਈਵੇਅ ਬਣਾਇਆ ਜਾਵੇਗਾ।

ਇਹ 75 ਕਿਲੋਮੀਟਰ ਲੰਬਾ ਹੋਵੇਗਾ। ਇਸ 'ਤੇ 2 ਹਜ਼ਾਰ ਕਰੋੜ ਰੁਪਏ ਖ਼ਰਚ ਕੀਤੇ ਜਾਣਗੇ। ਇਸ ਮਗਰੋਂ ਲੁਧਿਆਣਾ ਤੋਂ ਬਠਿੰਡਾ ਦੀ ਦੂਰੀ ਸਿਰਫ਼ 45 ਮਿੰਟਾਂ ਵਿੱਚ ਤੈਅ ਹੋਵੇਗੀ। ਗਡਕਰੀ ਨੇ ਕਿਹਾ ਇਨ੍ਹਾਂ ਸੜਕਾਂ ਦੇ ਨਿਰਮਾਣ ਨਾਲ ਕਿਸਾਨ ਅਤੇ ਵਪਾਰੀਆਂ ਦੀ ਸੁਵਿਧਾ ਵਧੇਗੀ ਅਤੇ ਉਨ੍ਹਾਂ ਦੇ ਪੈਸੇ ਅਤੇ ਸਮੇਂ ਦੀ ਬੱਚਤ ਹੋਵੇਗੀ। 

ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਕਿਸਾਨ ਸਿਰਫ਼ ਅੰਨਦਾਤਾ ਹੀ ਨਹੀਂ ਹਨ, ਉਹ ਊਰਜਾ ਪ੍ਰਦਾਨ ਕਰਨ ਵਾਲੇ ਹਨ। ਪਰਾਲੀ ਤੋਂ ਬਾਇਓ ਫਿਊਲ ਤਿਆਰ ਕੀਤਾ ਜਾਵੇਗਾ। ਉਨ੍ਹਾਂ ਨੇ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ। ਗਡਕਰੀ ਦੇ ਇਸ ਪ੍ਰੋਗਰਾਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ ਅਤੇ ਮੰਤਰੀ ਬ੍ਰਹਮਸ਼ੰਕਰ ਜਿੰਪਾ, ਹਰਜੋਤ ਬੈਂਸ, ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ, ਜਸਬੀਰ ਗਿੱਲ, ਸੁਖਬੀਰ ਬਾਦਲ, ਮੁਹੰਮਦ ਸਦੀਕ, ਸੰਸਦ ਮੈਂਬਰ ਹਰਭਜਨ ਸਿੰਘ, ਰਵਨੀਤ ਬਿੱਟੂ, ਅਸ਼ੋਕ ਮਿੱਤਲ ਤੇ ਸੰਤ ਸੀਚੇਵਾਲ ਨਹੀਂ ਪਹੁੰਚੇ।

ਪ੍ਰੋਗਰਾਮ 'ਚ ਨਿਤਿਨ ਗਡਕਰੀ ਨੇ ਕਿਹਾ ਕਿ 2014 'ਚ ਨਰਿੰਦਰ ਮੋਦੀ ਸਰਕਾਰ ਆਈ ਸੀ ਤੇ ਉਨ੍ਹਾਂ ਧਿਆਨ ਸੜਕੀ ਢਾਂਚੇ ਵੱਲ ਸੀ। ਉਨ੍ਹਾਂ ਕਿਹਾ ਕਿ ਅਸੀਂ ਬਹੁਤ ਘੱਟ ਸਮੇਂ ਵਿੱਚ ਕਰਤਾਰਪੁਰ ਲਾਂਘਾ ਬਣਾਇਆ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਹਵਾਈ ਅੱਡੇ ਤੋਂ ਰਮਦਾਸ ਤੱਕ 4 ਮਾਰਗੀ ਹਾਈਵੇਅ ਦਾ ਕੰਮ 2024 ਵਿੱਚ ਮੁਕੰਮਲ ਹੋ ਜਾਵੇਗਾ।

ਇਸ ਨਾਲ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਜਾਣ ਵਾਲਾ ਰਸਤਾ ਆਸਾਨ ਹੋ ਜਾਵੇਗਾ। ਲੁਧਿਆਣਾ ਦੇ ਸਮਰਾਲਾ ਚੌਕ ਤੱਕ 13 ਕਿਲੋਮੀਟਰ ਸੜਕ ਦਾ ਕੰਮ ਜਨਵਰੀ 2024 ਤੱਕ ਮੁਕੰਮਲ ਕਰ ਲਿਆ ਜਾਵੇਗਾ।

ਇਨ੍ਹਾਂ ਪ੍ਰਾਜੈਕਟਾਂ ਵਿੱਚੋਂ ਸਭ ਤੋਂ ਮਹੱਤਵਪੂਰਨ 40 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਹੁਸ਼ਿਆਰਪੁਰ ਤੋਂ NH 703 A 'ਤੇ ਸਥਿਤ ਜਲੰਧਰ-ਕਪੂਰਥਲਾ ਸੜਕ ਦਾ 9 ਕਿਲੋਮੀਟਰ ਲੰਬਾ ਚਾਰ ਮਾਰਗੀ ਸੈਕਸ਼ਨ ਹੈ। ਇਸ ਤੋਂ ਇਲਾਵਾ NH 703 ਏ 'ਤੇ ਸਥਿਤ ਜਲੰਧਰ-ਮੱਖੂ ਰੋਡ 'ਤੇ 3 ਛੋਟੇ ਪੁਲਾਂ ਦੀ ਮੁਰੰਮਤ ਕੀਤੀ ਜਾਣੀ ਹੈ। ਇਸ ਦੇ ਨਾਲ ਹੀ ਜਲੰਧਰ-ਫਗਵਾੜਾ (NH 44) ਹਾਈਵੇ 'ਤੇ ਸਥਿਤ ਦਕੋਹਾ ਅੰਡਰਪਾਸ ਦਾ ਉਦਘਾਟਨ ਕੀਤਾ ਗਿਆ। 

ਇਹ ਵੀ ਪੜ੍ਹੋ : Truck Drivers Strike: ਟਰੱਕ ਡਰਾਈਵਰ ਮੁੜ ਹੜਤਾਲ ਤੇ, ਪੰਜਾਬ 'ਚ ਫਿਰ ਹੋ ਸਕਦੀ ਹੈ ਹਰ ਥਾਂ ਤੇਲ ਦੀ ਕਿੱਲਤ!

Read More
{}{}