Home >>Punjab

Mansa News: ਡੀਸੀ ਦੀ ਰਿਹਾਇਸ਼ ਦੇ ਬਾਹਰ ਸੜਕ 'ਤੇ ਖੜ੍ਹੇ ਪਾਣੀ 'ਚ ਲਗਾਇਆ ਝੋਨਾ; ਨਿਕਾਸੀ ਦਾ ਸਹੀ ਪ੍ਰਬੰਧ ਨਾ ਹੋਣ ਲੋਕ ਪਰੇਸ਼ਾਨ

Mansa News: ਡਿਪਟੀ ਕਮਿਸ਼ਨਰ ਮਾਨਸਾ ਦੀ ਰਿਹਾਇਸ਼ ਦੇ ਕੋਲ ਖੜ੍ਹੇ ਪਾਣੀ ਵਿੱਚ ਅੱਜ ਕਿਸਾਨਾਂ ਵੱਲੋਂ ਸੜਕ ਉਤੇ ਝੋਨਾ ਲਗਾ ਕੇ ਪ੍ਰਦਰਸ਼ਨ ਕੀਤਾ ਗਿਆ।

Advertisement
Mansa News: ਡੀਸੀ ਦੀ ਰਿਹਾਇਸ਼ ਦੇ ਬਾਹਰ ਸੜਕ 'ਤੇ ਖੜ੍ਹੇ ਪਾਣੀ 'ਚ ਲਗਾਇਆ ਝੋਨਾ; ਨਿਕਾਸੀ ਦਾ ਸਹੀ ਪ੍ਰਬੰਧ ਨਾ ਹੋਣ ਲੋਕ ਪਰੇਸ਼ਾਨ
Stop
Ravinder Singh|Updated: Jul 08, 2024, 02:28 PM IST

Mansa News:  ਮਾਨਸਾ ਵਿੱਚ ਪਿਛਲੇ ਚਾਰ ਦਿਨ ਪਹਿਲਾਂ ਹੋਈ ਬਾਰਿਸ਼ ਦੇ ਨਾਲ ਜਿੱਥੇ ਅਜੇ ਵੀ ਪਾਣੀ ਦੇ ਨਾਲ ਸੜਕਾਂ ਜਲ ਥਲ ਹੋਈਆਂ ਨੇ ਉੱਥੇ ਹੀ ਡਿਪਟੀ ਕਮਿਸ਼ਨਰ ਮਾਨਸਾ ਦੀ ਰਿਹਾਇਸ਼ ਦੇ ਕੋਲ ਖੜ੍ਹੇ ਪਾਣੀ ਵਿੱਚ ਅੱਜ ਕਿਸਾਨਾਂ ਵੱਲੋਂ ਸੜਕ ਉਤੇ ਝੋਨਾ ਲਗਾ ਕੇ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਨੇ ਕਿਹਾ ਕਿ ਜੇਕਰ ਜਲਦ ਹੀ ਇਸ ਪਾਣੀ ਦੀ ਨਿਕਾਸੀ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਵਿੱਚ ਕਿਸਾਨਾਂ ਵੱਲੋਂ ਡੀਸੀ ਮਾਨਸਾ ਖਿਲਾਫ਼ ਹੋਰ ਵੀ ਪ੍ਰਦਰਸ਼ਨ ਤੇਜ਼ ਕੀਤਾ ਜਾਵੇਗਾ।

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਅੱਜ ਮਾਨਸਾ ਵਿੱਚ ਡਿਪਟੀ ਕਮਿਸ਼ਨਰ ਰਿਹਾਇਸ਼ ਦੇ ਬਾਹਰ ਵੱਖਰੇ ਤੌਰ ਉਤੇ ਪ੍ਰਦਰਸ਼ਨ ਕੀਤਾ ਗਿਆ ਕਿਉਂਕਿ ਮਾਨਸਾ ਵਿੱਚ ਪਿਛਲੇ ਚਾਰ ਦਿਨ ਪਹਿਲਾਂ ਹੋਈ ਬਾਰਿਸ਼ ਦਾ ਪਾਣੀ ਅਜੇ ਵੀ ਮਾਨਸਾ ਦੀਆਂ ਸੜਕਾਂ ਤੇ ਅੰਡਰ ਬ੍ਰਿਜ ਵਿੱਚ ਜਿਉਂ ਦੀ ਤਿਉਂ ਖੜ੍ਹਾ ਹੈ ਸ਼ਹਿਰ ਵਿੱਚ ਟ੍ਰੈਫਿਕ ਵਿਵਸਥਾ ਵਿਗੜ ਚੁੱਕੀ ਹੈ।

ਸ਼ਹਿਰ ਦੇ ਅੰਡਰ ਬ੍ਰਿਜ ਵਿੱਚੋਂ ਪਾਣੀ ਨਹੀਂ ਨਿਕਲਿਆ ਹੈ ਅਤੇ ਨਾ ਹੀ ਡੀਸੀ ਮਾਨਸਾ ਦੀ ਰਿਹਾਇਸ਼ ਦੇ ਬਾਹਰ ਤਿੰਨ ਕੋਨੀ ਤੋਂ ਪਾਣੀ ਦੀ ਨਿਕਾਸੀ ਹੋਈ ਹੈ ਜਿਸ ਕਾਰਨ ਵਹੀਕਲ ਪਾਣੀ ਵਿੱਚ ਬੰਦ ਹੋ ਰਹੇ ਹਨ ਅਤੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ। ਕਿਸਾਨਾਂ ਨੇ ਕਿਹਾ ਕਿ ਚਾਰ ਦਿਨ ਪਹਿਲਾਂ ਮਾਨਸਾ ਵਿੱਚ ਬਾਰਿਸ਼ ਹੋਈ ਸੀ ਪਰ ਨਗਰ ਕੌਂਸਲ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਾਣੀ ਦੀ ਨਿਕਾਸੀ ਦਾ ਕੋਈ ਵੀ ਪ੍ਰਬੰਧ ਨਹੀਂ ਕੀਤਾ ਗਿਆ ਜਿਸ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਨ੍ਹਾਂ ਨੇ ਕਿਹਾ ਕਿ ਸ਼ਹਿਰ ਦੇ ਹਰ ਹਿੱਸੇ ਵਿੱਚ ਪਾਣੀ ਭਰਿਆ ਹੋਇਆ ਹੈ ਤੇ ਲੋਕਾਂ ਨੂੰ ਟ੍ਰੈਫਿਕ ਜਾਮ ਦੇ ਕਾਰਨ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੇ ਪਹਿਲਾਂ ਵੀ ਧਿਆਨ ਵਿੱਚ ਲਿਆਂਦਾ ਗਿਆ ਹੈ ਪਰ ਕਿਸੇ ਵੀ ਅਧਿਕਾਰੀ ਦੇ ਕੰਨ ਉਤੇ ਜੂੰ ਨਹੀਂ ਸਰਕ ਰਹੀ ਜਿਸ ਦੇ ਵਿਰੋਧ ਵਜੋਂ ਅੱਜ ਕਿਸਾਨਾਂ ਨੇ ਪਾਣੀ ਵਿੱਚ ਝੋਨਾ ਲਗਾ ਕੇ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਜੇ ਜ਼ਿਲ੍ਹਾ ਪ੍ਰਸ਼ਾਸਨ ਨੇ ਤੁਰੰਤ ਇਸ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਨਾ ਕੀਤਾ ਤਾਂ ਪ੍ਰਸ਼ਾਸਨ ਖਿਲਾਫ ਕਿਸਾਨਾਂ ਦਾ ਹੋਰ ਵੀ ਤਿੱਖਾ ਸੰਘਰਸ਼ ਹੋਵੇਗਾ। 

ਇਸ ਮੌਕੇ ਪਾਣੀ ਦਾ ਜਾਇਜ਼ਾ ਲੈਣ ਦੇ ਲਈ ਪਹੁੰਚੇ ਏਡੀਸੀ ਨਿਰਮਲ ਓਪਸਚਿਨ ਮਾਨਸਾ ਨੇ ਕਿਹਾ ਕਿ ਪਾਣੀ ਜ਼ਿਆਦਾ ਹੋਣ ਕਾਰਨ ਪਾਣੀ ਦੀ ਨਿਕਾਸੀ ਨਹੀਂ ਹੋ ਸਕੀ। ਉਨ੍ਹਾਂ ਨੇ ਕਿਹਾ ਕਿ ਜਲਦ ਹੀ ਇਸ ਪਾਣੀ ਦੀ ਨਿਕਾਸੀ ਕੀਤੀ ਜਾ ਰਹੀ ਹੈ ਅਤੇ ਰਸਤਾ ਸਾਫ ਕਰ ਦਿੱਤਾ ਜਾਵੇਗਾ। ਉਨ੍ਹਾਂ ਨੇ ਸ਼ਹਿਰ ਦੇ ਅੰਡਰ ਬ੍ਰਿਜ ਸਬੰਧੀ ਦੱਸਿਆ ਕਿ ਮੋਟਰਾਂ ਪਾਣੀ ਵਿੱਚ ਡੁੱਬ ਚੁੱਕੀਆਂ ਹਨ ਅਤੇ ਉਸ ਪਾਣੀ ਨੂੰ ਵੀ ਕੱਢਣ ਦੇ ਪ੍ਰਸ਼ਾਸਨ ਵੱਲੋਂ ਯਤਨ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ : Amritsar News: ਖੇਤ ਵਿਚੋਂ ਪਾਣੀ ਕੱਢਣ ਨੂੰ ਲੈ ਕੇ ਕਿਸਾਨ ਦਾ ਕਤਲ, ਇੱਕ ਨੌਜਵਾਨ ਗੰਭੀਰ ਜਖ਼ਮੀ

Read More
{}{}