Home >>Punjab

High Court: ਪਰਮਜੀਤ ਸਿੰਘ ਭਿਓਰਾ ਨੂੰ ਭਤੀਜੀ ਦੇ ਵਿਆਹ 'ਚ ਸ਼ਾਮਲ ਹੋਣ ਲਈ ਨਹੀਂ ਮਿਲੀ ਪੈਰੋਲ

High Court: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਜੇਲ੍ਹ ਵਿੱਚ ਬੰਦ ਦੋਸ਼ੀ ਪਰਮਜੀਤ ਸਿੰਘ ਭਿਓਰਾ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ।

Advertisement
High Court: ਪਰਮਜੀਤ ਸਿੰਘ ਭਿਓਰਾ ਨੂੰ ਭਤੀਜੀ ਦੇ ਵਿਆਹ 'ਚ ਸ਼ਾਮਲ ਹੋਣ ਲਈ ਨਹੀਂ ਮਿਲੀ ਪੈਰੋਲ
Stop
Ravinder Singh|Updated: Oct 23, 2023, 06:41 PM IST

High Court: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਜੇਲ੍ਹ ਵਿੱਚ ਬੰਦ ਦੋਸ਼ੀ ਪਰਮਜੀਤ ਸਿੰਘ ਭਿਓਰਾ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ। ਭਿਓਰਾ ਨੇ 29 ਅਕਤੂਬਰ ਨੂੰ ਦਿੱਲੀ ਵਿੱਚ ਆਪਣੀ ਭਤੀਜੀ ਦੇ ਵਿਆਹ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਮੰਗੀ ਸੀ। ਭਿਉਰਾ ਬੁੜੈਲ ਜੇਲ੍ਹ ਬਰੇਕ ਦਾ ਮੁਲਜ਼ਮ ਵੀ ਹੈ। ਭਿਓਰਾ ਨੇ ਆਪਣੀ ਪਟੀਸ਼ਨ 'ਚ ਕਿਹਾ ਕਿ ਉਸ ਦੀ ਭਤੀਜੀ ਦਾ ਵਿਆਹ ਸਮਾਗਮ 29 ਅਕਤੂਬਰ ਨੂੰ ਦਿੱਲੀ 'ਚ ਕਰਵਾਇਆ ਹੈ।

ਇਸ ਵਿੱਚ ਉਹ ਸ਼ਾਮਿਲ ਹੋਣਾ ਚਾਹੁੰਦਾ ਹੈ। ਇਸ ਲਈ ਉਸ ਨੂੰ 29 ਅਕਤੂਬਰ ਨੂੰ ਸਵੇਰੇ 6 ਵਜੇ ਤੋਂ ਦੁਪਹਿਰ 2 ਵਜੇ ਤੱਕ ਇਨ੍ਹਾਂ 6 ਘੰਟਿਆਂ ਲਈ ਪੈਰੋਲ ਦਿੱਤੀ ਜਾਵੇ। ਭਿਉਰਾ ਪਿਛਲੇ 27 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹੈ ਅਤੇ ਇਸ ਵੇਲੇ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਬੰਦ ਹੈ। ਅਦਾਲਤ ਨੇ ਕਿਹਾ ਕਿ ਜੇਲ੍ਹ ਮੈਨੂਅਲ ਅਨੁਸਾਰ ਉਹ ਕਿਸੇ ਵੀ ਰਿਸ਼ਤੇਦਾਰ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਨਹੀਂ ਹੋ ਸਕਦੇ ਹਨ। ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। 

ਭਿਓਰਾ ਦੀ ਪਟੀਸ਼ਨ ਪਹਿਲਾਂ ਵੀ ਰੱਦ ਕਰ ਦਿੱਤੀ ਗਈ ਸੀ
ਤੁਹਾਨੂੰ ਦੱਸ ਦੇਈਏ ਕਿ ਭਿਓਰਾ ਨੇ ਪਹਿਲਾਂ ਵੀ ਆਪਣੀ ਮਾਂ ਦੇ ਘਰ ਜਾਣ ਲਈ ਪਟੀਸ਼ਨ ਦਾਇਰ ਕੀਤੀ ਸੀ। ਜਿਸ ਨੂੰ ਹਾਈ ਕੋਰਟ ਨੇ ਰੱਦ ਕਰ ਦਿੱਤਾ ਸੀ। ਜਦੋਂ ਉਸ ਦੀ ਮਾਂ ਦੀ ਮੌਤ ਹੋ ਗਈ, ਤਾਂ ਉਹ ਸਖ਼ਤ ਪੁਲਿਸ ਸੁਰੱਖਿਆ ਹੇਠ ਉਸ ਦੇ ਅੰਤਿਮ ਸੰਸਕਾਰ ਵਿਚ ਹਾਜ਼ਰ ਸੀ।

ਗੌਰਤਲਬ ਹੈ ਕਿ ਪਰਮਜੀਤ ਸਿੰਘ ਭਿਓਰਾ ਬੇਅੰਤ ਸਿੰਘ ਧਮਾਕੇ ਵਿੱਚ ਜਗਤਾਰ ਸਿੰਘ ਹਵਾਰਾ ਦਾ ਸਹਾਇਕ ਸੀ ਤੇ ਉਨ੍ਹਾਂ ਉਪਰ ਇਲਜ਼ਾਮ ਸੀ ਕਿ ਉਨ੍ਹਾਂ ਨੇ ਕਤਲ ਵਿਚ ਇਸਤੇਮਾਲ ਗਈ ਕਾਰ ਖ਼ਰੀਦੀ ਸੀ। ਭਿਓਰਾ ਨੂੰ 1997 ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਉਹ 2004 ਤੱਕ ਬੁੜੈਲ ਜੇਲ੍ਹ ਵਿੱਚ ਰਹੇ। ਜਿਹੜੇ ਚਾਰ ਕੈਦੀ ਬੁੜੈਲ ਜੇਲ੍ਹ ਵਿਚੋਂ ਸੁਰੰਗ ਪੁੱਟ ਕੇ ਫ਼ਰਾਰ ਹੋਏ ਸੀ ਉਨ੍ਹਾਂ ਵਿੱਚ ਭਿਓਰਾ ਵੀ ਸੀ। ਉਨ੍ਹਾਂ ਨੂੰ ਮਾਰਚ 2006 ਵਿੱਚ ਮੁੜ ਗ੍ਰਿਫ਼ਤਾਰ ਕੀਤਾ ਸੀ। ਭਿਓਰਾ ਨੂੰ ਕਦੇ ਵੀ ਨਿਯਮਤ ਪੈਰੋਲ ਨਹੀਂ ਦਿੱਤੀ ਗਈ। ਉਨ੍ਹਾਂ ਨੂੰ ਦੋ ਸਾਲ ਸੱਤ ਮਹੀਨੇ ਤੋਂ ਵੱਧ ਰਿਮੀਸ਼ਨ ਮਿਲੀ ਹੈ। ਜਿਸ ਨੂੰ ਮਿਲਾ ਕੇ ਉਨ੍ਹਾਂ ਦੀ ਸਜ਼ਾ 24 ਸਾਲ ਤੋਂ ਵੱਧ ਬਣਦੀ ਹੈ।

ਇਹ ਵੀ ਪੜ੍ਹੋ : Manpreet Badal News: ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ ਵਿਜੀਲੈਂਸ ਅੱਗੇ ਨਹੀਂ ਹੋਣਗੇ ਪੇਸ਼, ਜਾਣੋ ਕਾਰਨ

Read More
{}{}